Punjab News: ਪੰਜਾਬ ਸਰਕਾਰ ਨੇ ਪਰਵਾਸੀਆਂ ਭਾਰਤੀਆਂ ਅਹਿਮ ਉਪਰਾਲਾ ਕਰਨ ਦਾ ਦਾਅਵਾ ਕੀਤਾ ਹੈ। ਪਰਵਾਸੀ ਭਾਰਤੀ ਹੁਣ ਵਿਦੇਸ਼ਾਂ ਵਿੱਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣਗੇ। ਇਸ ਲਈ ਇੱਕ ਵਟਸਐਪ ਨੰਬਰ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਟਵੀਟ ਕਰਕੇ ਦਿੱਤੀ ਹੈ।


ਸੀਐਮ ਮਾਨ ਨੇ ਟਵੀਟ ਕਰਦਿਆਂ ਕਿਹਾ NRIs ਲਈ ਇੱਕ ਚੰਗਾ ਉਪਰਾਲਾ... ਸਹੂਲਤਾਂ ਲੋਕਾਂ ਦੇ ਦੁਆਰ ਦੇ ਮਕਸਦ ਤਹਿਤ ਮਾਲ ਵਿਭਾਗ ਵੱਲੋਂ ਜ਼ਮੀਨ ਦੀਆਂ ਰਜਿਸਟਰੀਆਂ ਤੇ ਜਾਇਦਾਦ ਸਬੰਧੀ ਸੇਵਾਵਾਂ ਤੇ ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ ਕੀਤੇ ਨੇ...NRIs ਲਈ ਵੱਖਰਾ ਨੰਬਰ ਜਾਰੀ ਕੀਤਾ ਤਾਂ ਜੋ  ਵਿਦੇਸ਼ਾਂ 'ਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣ...।