Punjab Cabinet Meeting: ਪੰਜਾਬ ਕੈਬਨਿਟ ਦੀ ਅੱਜ ਮੀਟਿੰਗ, ਅਹਿਮ ਫੈਸਲਿਆਂ 'ਤੇ ਲੱਗੇਗੀ ਮੋਹਰ
ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਤੇ ਕਿਸਾਨਾਂ ਦੇ ਮਸਲਿਆਂ ਬਾਰੇ ਵਿਚਾਰ ਕੀਤੀ ਜਾਵੇਗੀ। ਕਿਸਾਨਾਂ ਨੇ ਦਿੱਲੀ ਦੀਆਂ ਹੱਦਾਂ ਤੋਂ ਮੁੜ ਕੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅੱਜ ਫਿਰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਜਾਣਗੇ। ਚੋਣ ਕਮਿਸ਼ਨ ਦੀ ਸਰਗਰਮੀ ਮਗਰੋਂ ਸਰਕਾਰ ਜਲਦ ਤੋਂ ਜਲਦ ਅਹਿਮ ਮਾਮਲਿਆਂ ਨੂੰ ਨਿਬੇੜਨ ਦੀ ਕੋਸ਼ਿਸ਼ ਕਰ ਕਰ ਹੈ। ਸਰਕਾਰ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਬਕਾਇਆ ਮਸਲੇ ਹੱਲ ਕਰਨਾ ਚਾਹੁੰਦੀ ਹੈ।
ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਤੇ ਕਿਸਾਨਾਂ ਦੇ ਮਸਲਿਆਂ ਬਾਰੇ ਵਿਚਾਰ ਕੀਤੀ ਜਾਵੇਗੀ। ਕਿਸਾਨਾਂ ਨੇ ਦਿੱਲੀ ਦੀਆਂ ਹੱਦਾਂ ਤੋਂ ਮੁੜ ਕੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਲਈ ਸਰਕਾਰ ਕਿਸਾਨਾਂ ਦੇ ਮਸਲੇ ਜਲਦ ਤੋਂ ਜਲਦ ਹੱਲ ਕਰਨਾ ਚਾਹੁੰਦੀ ਹੈ। ਇਸ ਤੋਂ ਇਲਾਵਾ ਬੇਅਦਬੀ ਤੇ ਨਸ਼ਿਆਂ ਦੇ ਮਾਮਲੇ ਉੱਪਰ ਵੀ ਸਰਕਾਰ ਜਲਦ ਐਕਸ਼ਨ ਲੈਣਾ ਚਾਹੁੰਦੀ ਹੈ।
ਪਤਾ ਲੱਗਾ ਹੈ ਕਿ ਕੈਬਨਿਟ ਮੀਟਿੰਗ ਵਿੱਚ ਬੰਗਾ ਤੇ ਆਦਮਪੁਰ ਵਿੱਚ ਕਾਲਜ ਖੋਲ੍ਹੇ ਜਾਣ ਦਾ ਏਜੰਡਾ ਵੀ ਆਉਣ ਦੀ ਸੰਭਾਵਨਾ ਹੈ। ਸਨਅਤਾਂ ਲਈ ਯੱਕਮੁਸ਼ਤ ਸਕੀਮ ਲਿਆਉਣ ਦੀ ਤਿਆਰੀ ਵੀ ਚੱਲ ਰਹੀ ਹੈ। ਇਸੇ ਤਰ੍ਹਾਂ ਉਚੇਰੀ ਸਿੱਖਿਆ ਵਿਭਾਗ ਦਾ ਏਜੰਡਾ ਵੀ ਆਉਣ ਦੀ ਸੰਭਾਵਨਾ ਹੈ।
ਇਹ ਵੀ ਚਰਚਾ ਹੈ ਕਿ ਪੰਜਾਬ ਕੈਬਨਿਟ ਵੱਲੋਂ ‘ਵਜ਼ੀਫ਼ਾ ਘਪਲੇ’ ’ਚ ਸ਼ਾਮਲ ਵਿਦਿਅਕ ਸੰਸਥਾਵਾਂ ਨੂੰ ਪੁਲਿਸ ਕੇਸਾਂ ਤੋਂ ਮੁਆਫ਼ੀ ਦਿੱਤੀ ਜਾ ਸਕਦੀ ਹੈ। ਇਸ ਮਾਮਲੇ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਜਦੋਂ ਮਹਿਕਮਾ ਸੰਭਾਲਿਆ ਸੀ ਤਾਂ ਉਨ੍ਹਾਂ 23 ਅਕਤੂਬਰ ਨੂੰ ਖ਼ੁਦ ਹੀ ਖ਼ੁਲਾਸਾ ਕੀਤਾ ਸੀ ਕਿ ਵਜ਼ੀਫ਼ਾ ਘਪਲੇ ਵਿੱਚ ਕਰੀਬ 100 ਕਾਲਜਾਂ ਦੀ ਸ਼ਮੂਲੀਅਤ ਹੈ ਜਿਨ੍ਹਾਂ ਵੱਲ ਸੌ ਕਰੋੜ ਤੋਂ ਜ਼ਿਆਦਾ ਪੈਸਾ ਖੜ੍ਹਾ ਹੈ।
ਵੇਰਕਾ ਨੇ ਕਿਹਾ ਸੀ ਕਿ ਇਨ੍ਹਾਂ ਕਾਲਜਾਂ ਖ਼ਿਲਾਫ਼ ਪੁਲਿਸ ਕੇਸ ਦਰਜ ਕਰਾਉਣ ਦੀ ਕਾਰਵਾਈ ਵਿੱਢ ਦਿੱਤੀ ਗਈ ਹੈ। ਐਡਵੋਕੇਟ ਜਨਰਲ ਨੇ ਵੀ ਇਸ ਬਾਰੇ ਕਾਨੂੰਨੀ ਮਸ਼ਵਰਾ ਦਿੱਤਾ ਸੀ। ਸੂਤਰਾਂ ਮੁਤਾਬਕ ਕੋਈ ਤਕਨੀਕੀ ਅੜਿੱਕਾ ਨਾ ਬਣਿਆ ਤਾਂ ਇਹ ਮਾਮਲਾ ਭਲਕੇ ਕੈਬਨਿਟ ਵਿੱਚ ਰੱਖਿਆ ਜਾ ਸਕਦਾ ਹੈ ਪਰ ਇਸ ਦੀ ਕੋਈ ਪੁਸ਼ਟੀ ਨਹੀਂ ਹੋਈ।
ਸਿਆਸੀ ਰੌਲਾ ਪੈਣ ਦੇ ਡਰ ਕਾਰਨ ਸਰਕਾਰ ਇਸ ਮਾਮਲੇ ਨੂੰ ਟਾਲ ਵੀ ਸਕਦੀ ਹੈ। ਫ਼ਿਲਹਾਲ ਤਰਕ ਦਿੱਤਾ ਜਾ ਰਿਹਾ ਹੈ ਕਿ ਜਿਨ੍ਹਾਂ ਵਿਦਿਅਕ ਸੰਸਥਾਵਾਂ ਤੋਂ ਰਿਕਵਰੀ ਹੋ ਗਈ ਹੈ, ਉਨ੍ਹਾਂ ’ਤੇ ਪੁਲਿਸ ਕੇਸ ਦਰਜ ਨਾ ਦਰਜ ਕਰਾਏ ਜਾਣ।
ਇਹ ਵੀ ਪੜ੍ਹੋ: GST on ethanol: ਪੈਟਰੋਲ ਦੀਆਂ ਕੀਮਤਾਂ 'ਚ ਰਾਹਤ, ਸਰਕਾਰ ਨੇ ਈਥਾਨੌਲ 'ਤੇ GST ਦਰ ‘ਚ ਕੀਤੀ ਕਟੌਤੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin