(Source: ECI/ABP News)
Meeting of the Punjab Cabinet: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਅਹਿਮ ਫੈਸਲਿਆਂ 'ਤੇ ਲੱਗੇਗੀ ਮੋਹਰ
Punjab Cabinet: ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਤਿੰਨ ਨਵੀਆਂ ਤਹਿਸੀਲਾਂ ਬਣਾਏ ਜਾਣ ਨੂੰ ਹਰੀ ਝੰਡੀ ਦਿੱਤੇ ਜਾਣ ਦੀ ਸੰਭਾਵਨਾ ਹੈ। ਆਦਮਪੁਰ ਨੂੰ ਤਹਿਸੀਲ ਤੇ ਟਾਂਡਾ ਤੇ ਔੜ ਨੂੰ ਸਬ ਤਹਿਸੀਲ ਬਣਾਇਆ ਜਾ ਸਕਦਾ ਹੈ।
![Meeting of the Punjab Cabinet: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਅਹਿਮ ਫੈਸਲਿਆਂ 'ਤੇ ਲੱਗੇਗੀ ਮੋਹਰ An important meeting of the Punjab Cabinet will be held today to seal many important decisions Meeting of the Punjab Cabinet: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਅਹਿਮ ਫੈਸਲਿਆਂ 'ਤੇ ਲੱਗੇਗੀ ਮੋਹਰ](https://feeds.abplive.com/onecms/images/uploaded-images/2021/12/23/6811c9a94eac46037bfa740919f30d03_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਮੁਲਾਜ਼ਮਾਂ ਤੇ ਕਿਸਾਨਾਂ ਲਈ ਵੱਡੇ ਫੈਸਲੇ ਹੋ ਸਕਦੇ ਹਨ। ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਕਿਸਾਨਾਂ ਨਾਲ ਮੀਟਿੰਗ ਕਰ ਰਹੇ ਹਨ। ਇਸ ਲਈ ਕਿਸਾਨਾਂ ਨਾਲ ਹੋਈ ਚਰਚਾ ਮਗਰੋਂ ਕੈਬਨਿਟ ਮੀਟਿੰਗ ਵਿੱਚ ਕੋਈ ਫੈਸਲਾ ਲਿਆ ਜਾ ਸਕਦਾ ਹੈ।
ਇਸ ਤੋਂ ਇਲਾਵਾ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਵੀ ਫੈਸਲੇ ਉੱਪਰ ਮੋਹਰ ਲਾਈ ਜਾ ਸਕਦੀ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਤਿੰਨ ਨਵੀਆਂ ਤਹਿਸੀਲਾਂ ਬਣਾਏ ਜਾਣ ਨੂੰ ਹਰੀ ਝੰਡੀ ਦਿੱਤੇ ਜਾਣ ਦੀ ਸੰਭਾਵਨਾ ਹੈ। ਆਦਮਪੁਰ ਨੂੰ ਤਹਿਸੀਲ ਤੇ ਟਾਂਡਾ ਤੇ ਔੜ ਨੂੰ ਸਬ ਤਹਿਸੀਲ ਬਣਾਇਆ ਜਾ ਸਕਦਾ ਹੈ।
ਸਰਕਾਰੀ ਸੂਤਰਾਂ ਮੁਤਾਬਕ ਪੰਜਾਬ ਭਵਨ ਵਿੱਚ ਸ਼ਾਮ ਕਰੀਬ 5 ਵਜੇ ਕੈਬਨਿਟ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਸੁਰਤਾਪੁਰ ਵਿਚ ਦਲਿਤ ਵਰਗ ਦੇ ਕਾਬਜ਼ ਲੋਕਾਂ ਨੂੰ ਜ਼ਮੀਨ ਦੀ ਮਾਲਕੀ ਦੇ ਹੱਕ ਦੇਣ ਦੀ ਵੀ ਸੰਭਾਵਨਾ ਹੈ। ਪਿਛਲੀ ਕੈਬਨਿਟ ਮੀਟਿੰਗ ਵਿੱਚ ਉਦਯੋਗ ਵਿਭਾਗ ਦੇ ਮੁਲਤਵੀ ਕੀਤੇ ਏਜੰਡੇ ਵੀ ਆਉਣ ਦੀ ਸੰਭਾਵਨਾ ਹੈ।
32 ਕਿਸਾਨ ਜਥੇਬੰਦੀਆਂ ਵੀ ਮੀਟਿੰਗ
ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ (Kisan Jathebandiya) ਨਾਲ ਪੰਜਾਬ ਸਰਕਾਰ (Punjab Government) ਦੀ ਅੱਜ ਚੰਡੀਗੜ੍ਹ ’ਚ ਮੀਟਿੰਗ ਹੋਵੇਗੀ। ਇਮ ਮੀਟਿੰਗ ਵਿੱਚ ਕਿਸਾਨਾਂ ਦੇ ਬਕਾਇਆ ਪਏ ਮਸਲਿਆਂ ਦੇ ਹੱਲ ਬਾਰੇ ਚਰਚਾ ਹੋਏਗੀ। ਪਤਾ ਲੱਗਾ ਹੈ ਕਿ ਵਿਧਾਨ ਸਭਾ ਚੋਣਾਂ ({Punjab Assembly Election 2022) ਨੇੜੇ ਹੋਣ ਕਰਕੇ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੇ ਰੌਂਅ ਵਿੱਚ ਹੈ। ਇਸ ਵਿੱਚ ਕਿਸਾਨਾਂ ਦੇ ਕਰਜ਼ਿਆਂ ਦਾ ਅਹਿਮ ਮੁੱਦਾ ਹੈ।
ਇਹ ਵੀ ਪੜ੍ਹੋ: Punjab Election: ਬੀਜੇਪੀ ਨਾਲ ਜਾਣ ਲਈ ਕਾਹਲੇ ਢੀਂਡਸਾ ਨੂੰ ਵੱਡਾ ਝਟਕਾ! ਬ੍ਰਹਮਪੁਰਾ ਸਾਥ ਛੱਡ ਅਕਾਲੀ ਦਲ 'ਚ ਜਾਣਗੇ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)