ਮਹਿਤਾਬ-ਉਦ-ਦੀਨ


ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦੀ ਪੰਜਾਬ ਮੰਤਰੀ ਮੰਡਲ ’ਚ ਵਾਪਸੀ ਦੇ ਪੱਕੇ ਸੰਕੇਤ ਮਿਲਣ ਲੱਗ ਪਏ ਹਨ। ਕਾਂਗਰਸ ਪਾਰਟੀ ਦੇ ਸੂਤਰਾਂ ਅਨੁਸਾਰ ਅਗਲੇ ਹਫ਼ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਵਜ਼ਾਰਤ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਤਦ ਨਵਜੋਤ ਸਿੱਧੂ ਦੀ ਵਾਪਸੀ ਹੋ ਸਕਦੀ ਹੈ। ਹਾਲੇ ਉਨ੍ਹਾਂ ਦੀ ਵਾਪਸੀ ਦਾ ਐਲਾਨ ਜਾਣਬੁੱਝ ਕੇ ਨਹੀਂ ਕੀਤਾ ਗਿਆ।


ਕੈਪਟਨ ਅਮਰਿੰਦਰ ਸਿੰਘ ਦੇ ਇਸ਼ਾਰੇ ’ਤੇ ਨਵਜੋਤ ਸਿੰਘ ਸਿੱਧੂ ਦੀ ਇਹ ਵਾਪਸੀ ਅਗਲੇ ਵਰ੍ਹੇ 2022 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਜਾ ਰਹੀ ਹੈ। ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਆਪਣੇ ਸਾਰੇ ਅੰਦਰੂਨੀ ਮਤਭੇਦ ਦੂਰ ਕਰ ਲੈਣਾ ਚਾਹੁੰਦੀ ਹੈ।


ਇਸ ਤੋਂ ਪਹਿਲਾਂ ਕੱਲ੍ਹ ਚੰਡੀਗੜ੍ਹ ਲਾਗੇ ਕੈਪਟਨ ਦੇ ਫ਼ਾਰਮਹਾਊਸ ’ਤੇ ਮੁੱਖ ਮੰਤਰੀ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਚਾਹ ਉੱਤੇ ਇੱਕ ਮੁਲਾਕਾਤ ਹੋਈ ਸੀ। ਉਸ ਤੋਂ ਬਾਅਦ ਹੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਆੱਲ ਇੰਡੀਆ ਜੱਟ ਮਹਾਂਸਭਾ ਦੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ।


ਉਸ ਤੋਂ ਪਹਿਲਾਂ ਭਾਵੇਂ ਡਾ. ਨਵਜੋਤ ਕੌਰ ਸਿੱਧੂ ਨੇ ਇਹ ਵੀ ਆਖ ਦਿੱਤਾ ਸੀ ਕਿ ਉਹ ਅਹੁਦਿਆਂ ਦੇ ਭੁੱਖੇ ਨਹੀਂ ਹਨ। ‘ਜੇ ਅਹੁਦੇ ਹੀ ਚਾਹੀਦੇ ਹੁੰਦੇ, ਤਾਂ ਨਵਜੋਤ ਸਿੰਘ ਸਿੱਧੂ ਅੱਜ ਕੇਂਦਰੀ ਮੰਤਰੀ ਹੁੰਦੇ। ਅਸੀਂ ਸਿਰਫ਼ ਪੰਜਾਬ ਲਈ PM ਨਰਿੰਦਰ ਮੋਦੀ ਤੱਕ ਨੂੰ ਵੀ ਠੁਕਰਾ ਦਿੱਤਾ ਹੈ।’


ਦੱਸ ਦਈਏ ਕਿ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਵਿਚਾਲੇ ਹੋਈ ਮੀਟਿੰਗ ਮਗਰੋਂ ਕਈ ਤਰ੍ਹਾਂ ਦੇ ਕਿਆਸ ਲਾਏ ਜਾ ਰਹੇ ਹਨ। ਕਰੀਬ ਅੱਧਾ ਘੰਟਾ ਚੱਲੀ ਮੁਲਾਕਾਤ ’ਚ ਹੋਈ ਗੱਲਬਾਤ ਬਾਰੇ ਕੋਈ ਵੀ ਸੂਹ ਨਹੀਂ ਨਿਕਲੀ ਹੈ। ਇਸ ਮਿਲਣੀ ਮਗਰੋਂ ਨਵਜੋਤ ਸਿੱਧੂ ਮੀਡੀਆ ਨਾਲ ਬਿਨਾਂ ਕੋਈ ਗੱਲ ਕੀਤਿਆਂ ਵਾਪਸ ਚਲੇ ਗਏ।


ਇਹ ਵੀ ਪੜ੍ਹੋ: Gold-Silver price Today: 12,000 ਰੁਪਏ ਸਸਤਾ ਹੋਣ ਮਗਰੋਂ ਚੜ੍ਹਨ ਲੱਗਾ ਸੋਨੇ ਦਾ ਭਾਅ, ਇੱਕਦਮ ਵਧੀ ਮੰਗ ਦਾ ਅਸਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904