ਪੜਚੋਲ ਕਰੋ

ਜਗਰਾਉਂ 'ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੇ ਕੀਤੀ ਖੁਦਕੁਸ਼ੀ, ਸਰਕਾਰੀ ਨੌਕਰੀ ਨਾ ਮਿਲਣ ਕਰਕੇ ਨਸ਼ਿਆ ਦੀ ਦਲ-ਦਲ 'ਚ ਧਸਿਆ

ਕੋਈ ਨੌਕਰੀ ਨਾ ਮਿਲਣ ਅਤੇ ਸਰਕਾਰੀ ਤੰਤਰ ਤੋਂ ਹਾਰਨ ਤੋਂ ਬਾਅਦ ਉਹ ਹੌਲੀ-ਹੌਲੀ ਨਸ਼ੇ ਦੀ ਦਲਦਲ ਵਿੱਚ ਫਸ ਗਿਆ ਜਿਸ ਤੋਂ ਬਾਅਦ ਉਸ ਨੇ ਕਬੱਡੀ ਛੱਡ ਦਿੱਤੀ ਅਤੇ ਘਰ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ। ਮ੍ਰਿਤਕ ਸ਼ਾਦੀਸ਼ੁਦਾ ਹੈ ਅਤੇ ਉਸ ਦੇ ਦੋ ਬੇਟੇ ਹਨ।

Punjab News: ਜਗਰਾਓਂ ਵਿੱਚ ਇੱਕ ਸਾਬਕਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 50 ਸਾਲਾ ਸਾਬਕਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਲਾਸ਼ ਨਿਰੰਕਾਰੀ ਭਵਨ ਸਿੱਧਵਾਂ ਬੇਟ ਤੋਂ ਕਿਸ਼ਨਪੁਰਾ ਕਾਲਾ ਰੋਡ 'ਤੇ ਦਰੱਖਤ ਨਾਲ ਲਟਕਦੀ ਮਿਲੀ।

ਮ੍ਰਿਤਕ ਦੀ ਪਛਾਣ 50 ਸਾਲਾ ਅਵਤਾਰ ਸਿੰਘ ਉਰਫ਼ ਸ਼ਾਂਤੀ ਕਿਸ਼ਨਪੁਰੀਆ ਵਾਸੀ ਕਿਸ਼ਨਪੁਰਾ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪਿੰਡ ਕਿਸ਼ਨਪੁਰਾ ਦੇ ਲੋਕ ਅਤੇ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ 'ਚ ਰਖਵਾ ਦਿੱਤਾ ਹੈ ਜਿਸ ਦਾ ਐਤਵਾਰ ਨੂੰ ਪੋਸਟਮਾਰਟਮ ਕਰਵਾ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਜਾਣਕਾਰੀ ਦਿੰਦਿਆਂ ਥਾਣਾ ਸਿੱਧਵਾਂ ਬੇਟ ਦੇ ਐਸ.ਆਈ ਰਾਜਵਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸਾਬਕਾ ਕਬੱਡੀ ਖਿਡਾਰੀ ਹੈ। ਕੋਈ ਨੌਕਰੀ ਨਾ ਮਿਲਣ ਅਤੇ ਸਰਕਾਰੀ ਤੰਤਰ ਤੋਂ ਹਾਰਨ ਤੋਂ ਬਾਅਦ ਉਹ ਹੌਲੀ-ਹੌਲੀ ਨਸ਼ੇ ਦੀ ਦਲਦਲ ਵਿੱਚ ਫਸ ਗਿਆ ਜਿਸ ਤੋਂ ਬਾਅਦ ਉਸ ਨੇ ਕਬੱਡੀ ਛੱਡ ਦਿੱਤੀ ਅਤੇ ਘਰ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ। ਮ੍ਰਿਤਕ ਸ਼ਾਦੀਸ਼ੁਦਾ ਹੈ ਅਤੇ ਉਸ ਦੇ ਦੋ ਬੇਟੇ ਹਨ।

ਉਸ ਨੇ ਦੱਸਿਆ ਕਿ ਅੱਜ ਮ੍ਰਿਤਕ ਘਰ ਵਿੱਚ ਬੈਠਾ ਮੋਬਾਈਲ ’ਤੇ ਗੀਤ ਸੁਣ ਰਿਹਾ ਸੀ। ਇਸ ਦੌਰਾਨ ਮ੍ਰਿਤਕ ਦੀ ਮਾਤਾ ਨੇ ਉਸ ਨੂੰ ਗੀਤ ਸੁਣਨ ਦੀ ਬਜਾਏ ਗੁਰੂ ਵਾਣੀ ਅਤੇ ਪ੍ਰਮਾਤਮਾ ਦਾ ਨਾਮ ਲੈਣ ਲਈ ਕਿਹਾ ਜਿਸ ਤੋਂ ਬਾਅਦ ਉਹ ਘਰ ਛੱਡ ਕੇ ਚਲਾ ਗਿਆ ਪਰ ਕੁਝ ਦੇਰ ਬਾਅਦ ਹੀ ਪਰਿਵਾਰ ਨੂੰ ਉਸ ਦੀ ਮੌਤ ਦੀ ਖ਼ਬਰ ਮਿਲ ਗਈ। ਮ੍ਰਿਤਕ ਨੇ ਦਰਖਤ ਨਾਲ ਰੱਸੀ ਬੰਨ੍ਹ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Pension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾਭਗਵੰਤ ਮਾਨ ਨੇ ਕਰਮਜੀਤ ਅਨਮੋਲ ਨੇ ਲਾਏ ਸੁਰ , ਸੁਣੋ ਲਾਈਵ ਗੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ

ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ

Embed widget