One Pension In Punjab : ਪੰਜਾਬ ਵਿੱਚ ਇੱਕ ਤੋਂ ਵੱਧ ਪੈਨਸ਼ਨ ਦੇਣ ਵਾਲਾ ਦਹਾਕਿਆਂ ਪੁਰਾਣਾ ਕਾਨੂੰਨ ਖ਼ਤਮ ਹੋ ਗਿਆ ਹੈ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਕਾਨੂੰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਵਿੱਚ ਮਾਨ ਸਰਕਾਰ ਵੱਲੋਂ ਪਾਸ ਕੀਤੇ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਭਾਵ ਹੁਣ ਤੋਂ ਵਿਧਾਇਕਾਂ ਨੂੰ ਸਿਰਫ਼ ਇੱਕ ਕਾਰਜਕਾਲ ਲਈ ਹੀ ਪੈਨਸ਼ਨ ਮਿਲੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, 'ਮੈਨੂੰ ਪੰਜਾਬੀਆਂ ਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਨਯੋਗ ਰਾਜਪਾਲ ਜੀ ਨੇ "ਇੱਕ ਵਿਧਾਇਕ - ਇੱਕ ਪੈਨਸ਼ਨ" ਬਿੱਲ ਨੂੰ ਮਨਜ਼ੂਰੀ ਦੇਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨਾਲ ਜਨਤਾ ਦੇ ਟੈਕਸ ਦੀ ਕਾਫੀ ਬੱਚਤ ਹੋਵੇਗੀ।
ਇਕ ਪੈਨਸ਼ਨ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਮਾਨ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ...
ਸੀਐੱਮ ਨੇ ਕੀਤਾ ਟਵੀਟ
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਦੇ ਜਾਣਕਾਰੀ ਦਿੰਦਿਆਂ ਲਿਖਿਆ " ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਬ ਜੀ ਨੇ ‘ਇੱਕ ਵਿਧਾਇਕ- ਇੱਕ ਪੈਨਸ਼ਨ “ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ…ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ…"