Sultanpur Lodhi: ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ 'ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ 'ਚ ਚੱਲ ਰਹੇ ਵਿਵਾਦ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕੀਤਾ, ਉਨ੍ਹਾਂ ਨੇ ਕਿਹਾ ਬੀਤੇ ਕੱਲ੍ਹ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਹੋਏ ਟਕਰਾਅ ਦੀ ਘਟਨਾ ਮੰਦਭਾਗੀ ਹੈ। ਗੁਰਦੁਆਰਾ ਸਾਹਿਬ ਅੰਦਰ ਅਜਿਹੀ ਘਟਨਾ ਦੁਖਦਾਈ ਹੈ। ਗੁਰਦੁਆਰਾ ਸਾਹਿਬਾਨ ਅਤੇ ਸਿੱਖ ਜਥੇਬੰਦੀਆਂ ਦੇ ਅਸਥਾਨਾਂ ਨਾਲ ਸੰਗਤ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਥੇ ਟਕਰਾਅ ਵਾਲੀ ਅਤੇ ਤਲਖ਼ ਸਥਿਤੀ ਠੀਕ ਨਹੀਂ ਹੈ। ਜਥੇਬੰਦੀਆਂ ਨੂੰ ਅਪੀਲ ਹੈ ਕਿ ਉਹ ਮਾਮਲੇ ਨੂੰ ਮਿਲ ਬੈਠ ਕੇ ਹੱਲ ਕਰਨ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨਾਲ ਸਬੰਧਤ ਸਮਾਗਮ ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਅੰਦਰ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾ ਰਹੇ ਹਨ। ਮਿਤੀ 27 ਨਵੰਬਰ ਨੂੰ ਪ੍ਰਕਾਸ਼ ਗੁਰਪੁਰਬ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਸੰਗਤ ਲਗਤਾਰ ਗੁਰਦੁਆਰਾ ਸਾਹਿਬਾਨ ਅੰਦਰ ਪਹੁੰਚ ਰਹੀ ਹੈ, ਜਿਨ੍ਹਾਂ ਦੀਆਂ ਭਾਵਨਾਵਾਂ ਅਤੇ ਸ਼ਰਧਾ ਨੂੰ ਠੇਸ ਨਹੀਂ ਪਹੁੰਚਣੀ ਚਾਹੀਦੀ।



ਦੱਸ ਦੇਈਏ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ 'ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ 'ਚ ਵਿਵਾਦ ਹੋਇਆ। ਇਸ ਮੌਕੇ ਮਾਮਲਾ ਸੁਲਝਾਉਣ ਲਈ ਪੁਲਿਸ ਪੁੱਜੀ ਤੇ ਇਸ ਦੌਰਾਨ ਪੰਜਾਬ ਹੋਮ ਗਾਰਡ ਦੇ ਇੱਕ ਜਵਾਨ ਦੀ ਮੌਤ ਹੋ ਗਈ।


ਇਹ ਵੀ ਪੜ੍ਹੋ: Best Laptop under 50000: ਭਾਰਤ ਵਿੱਚ 50000 ਦੇ ਤਹਿਤ ਸਭ ਤੋਂ ਵਧੀਆ HP ਲੈਪਟਾਪ, ਜਾਣੋ ਵਿਸ਼ੇਸ਼ਤਾਵਾਂ


ਆਖ਼ਰ ਕੀ ਹੈ ਇਹ ਪੂਰਾ ਮਾਮਲਾ


ਜਾਣਕਾਰੀ ਮੁਤਾਬਕ, ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ 'ਤੇ ਨਿਹੰਗ ਸਿੰਘਾਂ ਦੇ ਇੱਕ ਜੱਥੇ ਬਾਬਾ ਬੁੱਢਾ ਦਲ ਮਾਨ ਸਿੰਘ ਗਰੁੱਪ ਨੇ ਕਬਜ਼ਾ ਕੀਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਦੁਪਹਿਰ 300 ਦੇ ਕਰੀਬ ਪੁਲਿਸ ਕਰਮਚਾਰੀਆਂ, ਜਿਨ੍ਹਾਂ 'ਚ ਵੱਡੀ ਗਿਣਤੀ 'ਚ ਮਹਿਲਾ ਪੁਲਿਸ, ਦੰਗਾ ਰੋਕੂ ਪੁਲਿਸ ਪਾਰਟੀ ਤੇ ਹੋਰ ਸੁਰੱਖਿਆ ਬਲ ਸਨ, ਨੂੰ ਲੈ ਕੇ ਪੁਲਿਸ ਅਧਿਕਾਰੀ ਇਸ ਗੁਰਦੁਆਰਾ ਸਾਹਿਬ ਦੀ ਛਾਉਣੀ ਅੰਦਰ ਜਾਣ ਲਈ ਯਤਨ ਕੀਤਾ ਗਿਆ। ਪਰ ਡੇਰੇ ਦੇ ਅੰਦਰ ਵੱਡੀ ਗਿਣਤੀ 'ਚ ਤੇਜ਼ਧਾਰ ਹਥਿਆਰਾਂ ਨਾਲ ਲੈਸ ਨਿਹੰਗ ਸਿੰਘਾਂ ਨੇ ਲਲਕਾਰਨਾ ਸ਼ੁਰੂ ਕਰ ਦਿੱਤਾ। ਸਿੰਘਾਂ ਵੱਲੋਂ ਪੁਲਿਸ ਨੂੰ ਧਮਕੀ ਦਿੱਤੀ ਕਿ ਜੇ ਪੁਲਿਸ ਅੰਦਰ ਆਈ ਤਾਂ ਫਿਰ ਆਰ-ਪਾਰ ਦੀ ਲੜਾਈ ਹੋਵੇਗੀ।


ਇਹ ਵੀ ਪੜ੍ਹੋ: Viral Video: ਕੁੜੀਆਂ ਨੂੰ ਤੰਗ ਕਰ ਰਹੇ ਮੁੰਡੇ, ਕੋਲ ਬੈਠੀ ਔਰਤ ਨੇ ਮਾਰਿਆ ਜ਼ੋਰਦਾਰ ਥੱਪੜ, ਫਿਰ ਜੋ ਹੋਇਆ...