Anandpur Sahib: ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸਫਾਈ ਦੇ ਮਾੜੇ ਹਾਲ ਨੂੰ ਲੈ ਕੇ ਅੱਜ ਨੌਜਵਾਨ 'ਆਪ' ਆਗੂ ਵੱਲੋਂ ਸਥਾਨਕ ਪ੍ਰਸ਼ਾਸਨ ਖਿਲਾਫ ਧਰਨਾ ਦਿੱਤਾ ਗਿਆ। ਖ਼ਾਲਸੇ ਦੇ ਜਨਮ ਅਸਥਾਨ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਰਸਤੇ ਵਿੱਚ ਫੈਲੀ ਗੰਦਗੀ ਤੇ ਕੂੜੇ ਦੇ ਲੱਗੇ ਵੱਡੇ-ਵੱਡੇ ਢੇਰਾਂ ਨੇ ਉਕਤ ਆਗੂ ਨੂੰ ਆਪਣੀ ਹੀ ਸਰਕਾਰ ਖਿਲਾਫ ਧਰਨਾ ਲੀਉਣ ਲਈ ਮਜਬੂਰ ਕਰ ਦਿੱਤਾ।



ਇਸ ਦੌਰਾਨ ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਮਾੜੇ ਸਫਾਈ ਪ੍ਰਬੰਧ ਹੋਣ ਦੇ ਚੱਲਦਿਆਂ ਡੇਂਗੂ ਸਮੇਤ ਵੱਖ-ਵੱਖ ਤਰ੍ਹਾਂ ਦੀਆਂ ਬਿਮਾਰੀਆਂ ਫੈਲ੍ਹ ਰਹੀਆਂ ਹਨ ਪਰ ਸਫਾਈ ਵਿਵਸਥਾ ਵੱਲ ਕਿਸੇ ਦਾ ਵੀ ਧਿਆਨ ਨਹੀਂ। ਸ਼ਹਿਰ ਦੇ ਸਾਰੇ ਹਸਪਤਾਲ ਮਰੀਜ਼ਾਂ ਨਾਲ ਭਰੇ ਪਰੇ ਹਨ ਪਰ ਸਰਕਾਰ ਫੋਕੇ ਦਾਅਵਿਆਂ ਤੋਂ ਬਿਨਾ ਕੁਝ ਨਹੀਂ ਕਰ ਰਹੀ। 


ਆਮ ਆਦਮੀ ਪਾਰਟੀ ਦੇ ਆਗੂ ਨੇ ਕਿਹਾ ਕਿ ਕੁਝ ਲੋਕ ਇਹ ਕਹਿ ਰਹੇ ਹਨ ਕਿ ਉਨ੍ਹਾਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ ਪਰ ਓਹ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਉਹ ਇਸ ਮੁੱਦੇ 'ਤੇ ਕੋਈ ਰਾਜਨੀਤੀ ਨਹੀਂ ਕਰ ਰਹੇ, ਸਗੋਂ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ 'ਤੇ ਪਏ ਗੰਦਗੀ ਦੇ ਢੇਰ ਇਹ ਆਪ ਦੱਸਦੇ ਹਨ ਕਿ ਸਫਾਈ ਦੇ ਮਾੜੇ ਹਲਾਤ ਹਨ। ਉਨ੍ਹਾਂ ਨੇ ਤੰਗ ਆ ਕੇ ਅੱਜ ਆਮ ਲੋਕਾਂ ਨੂੰ ਨਾਲ ਲੈ ਕੇ ਲੋਕਾਂ ਦੀ ਆਵਾਜ਼ ਚੁੱਕੀ ਹੈ। 



ਇੱਥੇ ਦੱਸਣਾ ਬਣਦਾ ਹੈ ਕਿ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਗ੍ਹਾ-ਜਗ੍ਹਾ ਹਰ ਮੁਹੱਲੇ ਦੇ ਬਾਹਰ ਵੱਡੇ-ਵੱਡੇ ਗੰਦਗੀ ਦੇ ਢੇਰ ਦੇਖੇ ਜਾ ਸਕਦੇ ਹਨ। ਦੂਜੇ ਪਾਸੇ ਇਸ ਮਾਮਲੇ ਬਾਰੇ ਸਥਾਨਕ ਸੈਨੇਟਰੀ ਇੰਸਪੈਕਟਰ ਨੇ ਕਿਹਾ ਕਿ ਇਹ ਸਾਰੇ ਇਲਜ਼ਾਮ ਗ਼ਲਤ ਹਨ। ਉਨ੍ਹਾਂ ਵੱਲੋਂ ਲਗਾਤਾਰ ਸ਼ਹਿਰ ਦੀ ਸਫਾਈ ਵਧੀਆ ਢੰਗ ਨਾਲ ਕਾਰਵਾਈ ਜਾ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।