Punjab News: ਭਾਰਤੀ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਨਾਲ ਸਬੰਧਤ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਉੱਤਰਾਖੰਡ, ਰਾਜਸਥਾਨ (ਪੂਰਬੀ), ਜੰਮੂ ਕਸ਼ਮੀਰ, ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਮਾਨਸੂਨ ਦੇ ਬਦਲੇ ਅੰਦਾਜ਼ ਕਰਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਲਗਾਤਾਰ ਭਾਰੀ ਬਰਸਾਤ ਹੋ ਰਹੀ ਹੈ। ਜਿਸ ਕਰਕੇ ਕਈ ਹਿੱਸਿਆਂ ’ਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਇਸੇ ਤਰ੍ਹਾਂ ਸ੍ਰੀ ਅਨੰਦਪੁਰ ਹਲਕੇ ਦੇ ਕਈ ਪਿੰਡਾਂ ਤੇ ਸ਼ਹਿਰ ਵਿਚ ਵੀ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਜਿਸ ਕਰਕੇ ਲੋਕ ਚਿੰਤਤ ਹਨ।


ਪ੍ਰਸ਼ਾਸ਼ਨ ਤੇ ਸਾਰੀ ਟੀਮਾਂ ਰੈੱਡ ਅਲਰਟ 'ਤੇ


ਜਿਸ ਕਰਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕੀਤੀ ਹੈ। ਸਿੱਖਿਆ ਮੰਤਰੀ ਬੈਂਸ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ 'ਲਗਾਤਾਰ ਹੋ ਰਹੀ ਭਾਰੀ ਬਰਸਾਤ ਕਾਰਨ ਮੇਰੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਕਈ ਪਿੰਡਾਂ ਤੇ ਸ਼ਹਿਰ ਵਿਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਸਾਰੀ ਟੀਮਾਂ ਰੈੱਡ ਅਲਰਟ ’ਤੇ ਹਨ। ਡੈਮ ’ਚ ਅਜੇ ਪਾਣੀ ਦਾ ਪੱਧਰ ਗੇਟ ਲੈਵਲ ਤੋਂ ਕਾਫ਼ੀ ਨੀਵਾ ਹੈ ਪਰ ਫਿਰ ਵੀ ਹਰ ਤਰ੍ਹਾਂ ਦੀ ਸਾਵਧਾਨੀ ਵਰਤੀ ਜਾ ਰਹੀ ਹੈ। ਪ੍ਰਮਾਤਮਾ ਭਲੀ ਕਰੇ

'



 


ਉੱਤਰ-ਪੱਛਮੀ ਭਾਰਤ ਵਿੱਚ ਮੌਸਮ ਦੀਆਂ ਸਥਿਤੀਆਂ


ਮੌਸਮ ਵਿਭਾਗ ਅਨੁਸਾਰ 8 ਤੋਂ 10 ਜੁਲਾਈ ਨੂੰ ਅਗਲੇ 5 ਦਿਨਾਂ ਤੱਕ ਪੰਜਾਬ, ਹਰਿਆਣਾ-ਚੰਡੀਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਜ਼ਮੀਨ ਖਿਸਕਣ ਅਤੇ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਸਕਦੀ ਹੈ। ਐਤਵਾਰ (9 July) ਦੀ ਸਵੇਰ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ।


ਦੱਸ ਦਈਏ ਰਾਜਧਾਨੀ ਦਿੱਲੀ 'ਚ ਸ਼ਨੀਵਾਰ (8 ਜੁਲਾਈ) ਨੂੰ ਹੋਈ ਭਾਰੀ ਬਾਰਿਸ਼ ਕਾਰਨ ਸ਼ਹਿਰ ਦੇ ਕਈ ਇਲਾਕੇ ਪਾਣੀ 'ਚ ਡੁੱਬ ਗਏ। ਆਈਐਮਡੀ ਨੇ ਐਤਵਾਰ (9 ਜੁਲਾਈ) ਨੂੰ ਸ਼ਹਿਰ ਵਿੱਚ ਮੀਂਹ ਲਈ ਇੱਕ 'ਓਰੇਂਜ' ਅਲਰਟ ਅਤੇ 'ਯੈਲੋ ਅਲਰਟ' ਜਾਰੀ ਕੀਤਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।