ਰੌਬਟ
ਚੰਡੀਗੜ੍ਹ: ਦੁਨੀਆ ਭਰ 'ਚ ਬੇਲਗਾਮ ਹੋਇਆ ਕੋਰੋਨਾਵਾਇਰਸ ਲਗਾਤਾਰ ਲੋਕਾਂ ਨੂੰ ਆਪਣੀ ਲਪੇਟ 'ਚ ਲੈ ਰਿਹਾ ਹੈ। ਸ੍ਰੀ ਅੰਨਦਪੁਰ ਸਾਹਿਬ ਕੋਰੋਨਾਵਾਇਰਸ ਕਾਰਨ ਸੀਲ ਕਰ ਦਿੱਤਾ ਗਿਆ ਹੈ। ਕੱਲ੍ਹ ਕੋਰੋਨਾਵਾਇਰਸ ਨਾਲ ਪੰਜਾਬ 'ਚ ਪਹਿਲੀ ਮੌਤ ਹੋਈ ਸੀ। ਬਲਦੇਵ ਸਿੰਘ ਨਾਂ ਦੇ ਵਿਅਕਤੀ ਦੀ ਰਿਪੋਰਟ ਕੋਰੋਨਾਵਾਇਰਸ ਨਾਲ ਪੌਜ਼ਟਿਵ ਆਈ ਸੀ। ਮ੍ਰਿਤਕ ਵਿਅਕਤੀ ਜਰਮਨੀ ਤੋਂ ਵਾਪਸ ਪਰਤਿਆ ਸੀ। ਇਹ ਵਿਅਕਤੀ ਨਵਾਂ ਸ਼ਹਿਰ ਦੇ ਪਿੰਡ ਪਠਲਾਵਾ ਦਾ ਰਹਿਣ ਵਾਲਾ ਸੀ ਤੇ ਹਾਲ ਹੀ ਵਿੱਚ ਇਹ ਵਿਅਕਤੀ ਅਨੰਦਪੁਰ ਸਾਹਿਬ ਗਿਆ ਸੀ।
ਜ਼ਿਕਰਯੋਗ ਗੱਲ ਇਹ ਹੈ ਕਿ ਇਹ ਆਦਮੀ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ 'ਚ ਸ਼ਾਮਲ ਹੋਣ ਲਈ ਪਹੁੰਚਿਆ ਸੀ। ਇਸ ਗੱਲ ਦਾ ਖੁਲਾਸਾ ਹੁੰਦੇ ਹੀ ਪ੍ਰਸ਼ਾਸਨ ਨੇ ਸਰਗਰਮੀ ਨਾਲ ਕੰਮ ਕਰਦੇ ਹੋਏ ਸ੍ਰੀ ਅੰਨਦਪੁਰ ਸਾਹਿਬ ਨੂੰ ਪੂਰੇ ਤਰੀਕੇ ਨਾਲ ਸੀਲ ਕਰ ਦਿੱਤਾ। ਬਾਹਰੋਂ ਆਉਣ ਵਾਲੇ ਆਮ ਲੋਕਾਂ ਤੇ ਸ਼ਰਧਾਲੂਆਂ ਤੇ ਮੁਕੰਮਲ ਰੋਕ ਲਾ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਸਾਰੇ ਰਸਤੇ ਬੰਦ ਕਰ ਦਿੱਤੇ ਹਨ। ਕੋਰੋਨਾਵਾਇਰਸ ਨੂੰ ਮਾਰਨ ਲਈ ਸਮੋਕ ਡ੍ਰਿਲ ਰਾਹੀਂ ਛਿੜਕਾਅ ਕੀਤਾ ਜਾ ਰਿਹਾ ਹੈ।
72 ਸਾਲਾ ਬਲਦੇਵ ਸਿੰਘ ਜਰਮਨੀ ਤੋਂ ਇਟਲੀ ਦੇ ਰਸਤੇ ਵਾਪਸ ਪਰਤਿਆ ਸੀ। ਛਾਤੀ ਦੇ ਗੰਭੀਰ ਦਰਦ ਦੇ ਬਾਅਦ ਪੰਜਾਬ ਦੇ ਨਵਾਂ ਸ਼ਹਿਰ ਜ਼ਿਲ੍ਹੇ ਦੇ ਇੱਕ ਹਸਪਤਾਲ ਵਿੱਚ ਇਸ ਨੇ ਦਮ ਤੋੜ ਦਿੱਤਾ। ਮ੍ਰਿਤਕ ਨੂੰ ਸ਼ੂਗਰ ਤੇ ਹਾਈਪਰਟੈਨਸ਼ਨ ਦੀ ਬਿਮਾਰੀ ਵੀ ਸੀ।