ਪੜਚੋਲ ਕਰੋ

ਆਨੰਦਪੁਰ ਸਾਹਿਬ ਸੀਟ ਨੇ ਪਾਇਆ ਸਿਆਸੀ 'ਭੜਥੂ'!

ਚੰਡੀਗੜ੍ਹ: ਇਸ ਵਾਰ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਨੇ ਕਈ ਸਿਆਸੀ ਪੁਆੜੇ ਪਾਏ ਹੋਏ ਹਨ। ਇਸ ਸੀਟ ਕਰਕੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਪੰਜਾਬ ਡੈਮੋਕ੍ਰੇਟਿਕ (ਪੀਡੀਏ) ਅਲਾਇੰਸ ਤੋਂ ਵੱਖ ਹੋਇਆ। ਹੁਣ ਆਮ ਆਦਮੀ ਪਾਰਟੀ ਤੇ ਟਕਸਾਲੀਆਂ ਵਿਚਾਲੇ ਗੱਠਜੋੜ ਵਿੱਚ ਵੀ ਇਹੀ ਸੀਟ ਅੜਿੱਕਾ ਬਣ ਰਹੀ ਹੈ। ਦਿਲਚਸਪ ਗੱਲ਼ ਹੈ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਬਸਪਾ ਨਾਲ ਵੀ ਗੱਠਜੋੜ ਦੀ ਗੱਲ ਚੱਲ ਰਹੀ ਹੈ। ਦੂਜੇ ਪਾਸੇ ਬਸਪਾ ਵੀ ਇਸੇ ਸੀਟ ਤੋਂ ਆਪਣਾ ਹੱਕ ਜਤਾ ਰਿਹਾ ਹੈ ਜਿਸ ਕਰਕੇ ਟਕਸਾਲੀਆਂ ਤੇ ਪੀਡੀਏ ਵਿਚਾਲੇ ਤਰੇੜ ਆਈ। ਇਸ ਲਈ ਸ਼੍ਰੀ ਆਨੰਦਪੁਰ ਸਾਹਿਬ 'ਤੇ ਇੱਕ ਆਨਾਰ ਸੌ ਬਿਮਾਰ ਵਾਲੀ ਹਾਲਤ ਬਣੀ ਹੋਈ ਹੈ। ਹੈਰਾਨੀ ਦੀ ਗੱਲ ਹੈ ਕਿ ‘ਆਪ’ ਖੁਦ ਸ਼੍ਰੀ ਆਨੰਦਪੁਰ ਸਾਹਿਬ ਤੋਂ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਆਪਣਾ ਉਮੀਦਵਾਰ ਐਲਾਨ ਚੁੱਕੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਬੀਰਦਵਿੰਦਰ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੋਇਆ ਹੈ। ਇਸ ਵੇਲੇ ਪੀਡੀਏ ਵਿੱਚ ਸ਼ਾਮਲ ਬਸਪਾ ਦੇ ਹਿੱਸੇ ਵੀ ਇਹੀ ਸੀਟ ਆਈ ਹੈ। ਇਸ ਸੀਟ ਕਰਕੇ ਹੀ ਆਮ ਆਦਮੀ ਪਾਰਟੀ ਦੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਬਸਪਾ ਨਾਲ ਗੱਠਜੋੜ ਵਿੱਚ ਅੜਿੱਕਾ ਪੈ ਸਕਦਾ ਹੈ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਖੁਦ ਨਰਿੰਦਰ ਸਿੰਘ ਸ਼ੇਰਗਿੱਲ ਦਾ ਨਾਂ ਵਾਪਸ ਲੈਣ ਦੀ ਸਥਿਤੀ ਵਿੱਚ ਨਹੀਂ ਹੈ ਕਿਉਂਕਿ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਖਰੜ ਹਲਕੇ ਦੀ ਬਜਾਏ ਮੁਹਾਲੀ ਤੋਂ ਚੋਣ ਲੜਾਈ ਗਈ ਸੀ। ਦੂਸਰੇ ਪਾਸੇ ਟਕਸਾਲੀ ਦਲ ਆਨੰਦਪੁਰ ਸਾਹਿਬ ਨੂੰ ਪੰਥਕ ਹਲਕਾ ਮੰਨ ਕੇ ਇੱਥੋਂ ਆਪਣਾ ਉਮੀਦਵਾਰ ਖੜ੍ਹਾ ਕਰਨ ਲਈ ਬਜ਼ਿੱਦ ਹੈ। ਇਹ ਵੀ ਚਰਚਾ ਹੈ ਕਿ ਹਲਕਾ ਆਨੰਦਪੁਰ ਸਾਹਿਬ 'ਤੇ ਕੋਈ ਗੱਠਜੋੜ ਨਾ ਹੋਏ। ਇੱਥੋਂ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਚੋਣ ਲੜਨ। ਉਧਰ, ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਆਨੰਦਪੁਰ ਸਾਹਿਬ ਨੂੰ ਛੱਡ ਕੇ ਬਾਕੀ ਸੀਟਾਂ ’ਤੇ ਕੋਈ ਸਮੱਸਿਆ ਨਹੀਂ। ਉਨ੍ਹਾਂ ਕਿਹਾ ਕਿ ਸੰਪੂਰਨ ਸਮਝੌਤਾ ਤਾਂ ਹੀ ਹੈ ਜੇ ਆਨੰਦਪੁਰ ਤੋਂ ਵੀ ਇੱਕੋ ਧਿਰ ਹੀ ਚੋਣ ਲੜੇ। ਇਸ ਦੇ ਨਾਲ ਹੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ‘ਆਪ’ ਦੀ ਬਸਪਾ ਲੀਡਰਸ਼ਿਪ ਨਾਲ ਮੁੜ ਗੱਲ ਚੱਲ ਰਹੀ ਹੈ। ਉਨ੍ਹਾਂ ਨਾਲ ਚੋਣ ਸਮਝੌਤਾ ਹੋਣ ਦੇ ਆਸਾਰ ਹਨ। ਭਗਵੰਤ ਮਾਨ ਦਾ ਕਹਿਣਾ ਹੈ ਕਿ ਬਸਪਾ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ। ਇਕ-ਦੋ ਦਿਨਾਂ ਵਿੱਚ ਗੱਲ ਕਿਸੇ ਪਾਸੇ ਲੱਗ ਜਾਵੇਗੀ। ਉਂਝ ਬਸਪਾ ਵੀ ਇਸ ਸੀਟ ਨੂੰ ਛੱਢਣ ਲਈ ਤਿਆਰ ਨਹੀਂ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget