Road Accident: ਨਵਾਂ ਸ਼ਹਿਰ ਤੋਂ ਸਾਬਕਾ ਕਾਂਗਰਸ ਦੇ ਵਿਧਾਇਕ ਅੰਗਦ ਸੈਣੀ ਤੜਕਸਾਰ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਦੀ ਗੰਭੀਰ ਹਾਲਤ ਵਿੱਚ ਮੋਹਾਲੀ ਦੇ ਮੈਕਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਹਾਦਸਾ ਇਨ੍ਹਾਂ ਜ਼ਬਰਦਸਤਸੀ ਕਿ ਉਨ੍ਹਾਂ ਦੀ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨ ਗਈ ਹੈ।


ਕਿਵੇਂ ਹੋਇਆ ਇਹ ਹਾਦਸਾ


ਮਿਲੀ ਜਾਣਕਾਰੀ ਮੁਤਾਬਕ, ਇਹ ਹਾਦਸਾ ਨਵਾਂ ਸ਼ਹਿਰ ਦੇ ਟੋਂਸਾ ਪਿੰਡ ਦੇ ਕੋਲ ਹੋਇਆ ਹੈ ਜਿੱਥੇ ਉਹ ਨਵਾਂ ਸ਼ਹਿਰ ਤੋਂ ਚੰਡੀਗੜ੍ਹ ਵੱਲ ਜਾ ਰਹੇ ਸੀ। ਇਸ ਦੌਰਾਨ ਉਨ੍ਹਾਂ ਦੀ ਕਾਰ ਇੱਕ ਐਂਬੂਲੈਂਸ ਨਾਲ ਟਕਰਾਉਣ ਤੋਂ ਬਾਅਦ ਡਿਵਾਇਡਰ ਵਿੱਚ ਜਾ ਵੱਜੀ। ਇਹ ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਉਨ੍ਹਾਂ ਦੀ ਗੱਡੀ ਬੁਰੀ  ਤਰ੍ਹਾਂ ਨੁਕਸਾਨੀ ਗਈ ਹੈ।




ਮੋਹਾਲੀ ਦੇ ਮੈਕਸ ਹਸਪਤਾਲ ਵਿੱਚ ਕਰਵਾਇਆ ਭਰਤੀ  


ਇਸ ਹਾਦਸੇ ਬਾਰੇ ਪਤਾ ਲੱਗਦਿਆਂ ਹੀ ਸਥਾਨਕ ਲੋਕਾਂ ਨੇ ਐਂਬੂਲੈਂਸ ਨੂੰ ਬੁਲਾਇਆ ਤੇ ਜਿੱਥੋਂ ਉਨ੍ਹਾਂ ਨੂੰ ਛੇਤੀ ਹੀ ਮੁਹਾਲੀ ਦੇ ਮੈਕਸ ਹਸਪਤਾਲ ਭੇਜ ਦਿੱਕਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਉਨ੍ਹਾਂ ਦੇ ਸਰੀਰ ਉੱਤੇ ਕਈ ਸੱਟਾਂ ਲੱਗੀਆਂ ਹਨ ਤੇ ਇਸ ਨਾਲ ਉਨ੍ਹਾਂ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ।