ਬਠਿੰਡਾ: ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫ਼ਤਰ ਬਾਹਰ ਪਿਛਲੇ 93 ਦਿਨਾਂ ਤੋਂ ਧਰਨੇ 'ਤੇ ਬੈਠੀਆਂ ਆਂਗਨਵਾੜੀ ਵਰਕਰਾਂ ਨੇ ਅੱਜ ਮਜ਼ਦੂਰ ਦਿਵਸ ਮੌਕੇ ਕਾਲੀਆਂ ਝੰਡੀਆਂ ਲੈ ਕੇ ਮਾਰਚ ਕੱਢਿਆ। ਵਿੱਤ ਮੰਤਰੀ ਦੇ ਦਫ਼ਤਰ ਤੋਂ ਕਾਲੀਆਂ ਝੰਡੀਆਂ ਲੈ ਕੇ ਮਾਰਚ ਕੱਢਦੇ ਹੋਏ ਆਂਗਣਵਾੜੀ ਵਰਕਰਾਂ ਨੇ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਪਹੁੰਚ ਕੇ ਸਰਕਟ ਹਾਊਸ ਸਾਹਮਣੇ ਸੜਕ 'ਤੇ ਜਾਮ ਲਾ ਦਿੱਤਾ।   ਪੌਣੇ ਘੰਟੇ ਤੋਂ ਬਾਅਦ ਐਸਡੀਐਮ ਦੇ ਭਰੋਸੇ ਮਗਰੋਂ ਆਂਗਣਵਾੜੀ ਵਰਕਰਾਂ ਨੇ ਸੜਕ ਤੋਂ ਧਰਨਾ ਚੁੱਕਿਆ। ਆਂਗਨਵਾੜੀ ਮੁਲਾਜ਼ਮਾਂ ਨੇ ਕਿਹਾ ਕਿ ਉਹ ਪਿਛਲੇ ਦਿਨ ਤੋਂ ਲਗਾਤਾਰ ਧਰਨੇ 'ਤੇ ਬੈਠੀਆਂ ਹਨ ਪਰ ਸਰਕਾਰ ਉਨ੍ਹਾਂ ਦੀ ਕਿਸੇ ਵੀ ਗੱਲ ਵੱਲ ਗੌਰ ਨਹੀਂ ਕਰ ਰਹੀ। ਆਂਗਣਵਾੜੀ ਵਰਕਰਾਂ ਦੀਆਂ ਮੁੱਖ ਮੰਗਾਂ ਵਿੱਚ ਹਰਿਆਣਾ ਪੈਟਰਨ 'ਤੇ ਮਾਣ ਭੱਤਾ ਲਾਗੂ ਕਰਨਾ, ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਤੋਂ ਖੋਹੇ ਗਏ ਬੱਚਿਆਂ ਨੂੰ ਵਾਪਸ ਲੈਣਾ ਤੇ ਬਠਿੰਡਾ ਬਲਾਕ ਨੂੰ ਮੁੱਖ ਵਿਭਾਗ ਵਿੱਚ ਸ਼ਾਮਲ ਕਰਨਾ ਹਨ।