(Source: ECI/ABP News)
ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ 'ਚ ਕੀਤਾ ਜਾਵੇ ਤਬਦੀਲ : ਡਾ. ਬਲਜੀਤ ਕੌਰ
Punjab News : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰ
![ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ 'ਚ ਕੀਤਾ ਜਾਵੇ ਤਬਦੀਲ : ਡਾ. ਬਲਜੀਤ ਕੌਰ Anganwadi centers, crèche centers and training centers should be converted into safe buildings: Dr. Baljit Kaur ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ 'ਚ ਕੀਤਾ ਜਾਵੇ ਤਬਦੀਲ : ਡਾ. ਬਲਜੀਤ ਕੌਰ](https://feeds.abplive.com/onecms/images/uploaded-images/2023/08/25/db90b143756fce9268776bb8323216d11692958566767345_original.jpg?impolicy=abp_cdn&imwidth=1200&height=675)
Punjab News : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਬੱਚਿਆ ਦੇ ਸਰਬਪੱਖੀ ਵਿਕਾਸ ਲਈ ਕਾਰਜਸ਼ੀਲ ਹੈ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਦੇ ਆਂਗਣਵਾੜੀ ਸੈਂਟਰ, ਕਰੈਚ ਸੈਂਟਰ ਅਤੇ ਟਰੇਨਿੰਗ ਸੈਂਟਰਾਂ ਵਿੱਚੋਂ ਜਿਹੜੀਆਂ ਇਮਾਰਤਾਂ ਅਣਸੁਰੱਖਿਅਤ ਹਨ, ਨੂੰ ਸੁਰੱਖਿਅਤ ਇਮਾਰਤਾਂ ਵਿੱਚ ਜਲਦੀ ਤੋਂ ਜਲਦੀ ਤਬਦੀਲ ਕੀਤਾ ਜਾਵੇ ਤਾਂ ਜੋ ਕਿਸੇ ਅਣਸੁਖਾਵੀ ਘਟਨਾ ਤੋ ਬਚਿਆ ਜਾ ਸਕੇ।
ਇਸ ਤੋਂ ਇਲਾਵਾ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਾਇਮ ਕਰਕੇ ਜਿਹਨਾਂ ਸੈਂਟਰਾਂ ਦੀਆਂ ਇਮਾਰਤਾਂ ਦੀ ਮੁਰੰਮਤ ਹੋਣ ਵਾਲੀ ਹੈ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਚਨਬੱਧ ਹੈ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)