ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਰੋਸ ਪ੍ਰਦਰਸ਼ਨ, ਮੰਗਾਂ ਸਬੰਧੀ ਤਹਿਸੀਲਦਾਰ ਮੁਕਤਸਰ ਨੂੰ ਸੌਂਪਿਆ ਮੰਗ ਪੱਤਰ
Sri muktsar sahib news: ਅੱਜ ਸ੍ਰੀ ਮੁਕਤਸਰ ਸਾਹਿਬ ਵਿੱਚ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।
Sri muktsar sahib news: ਅੱਜ ਸ੍ਰੀ ਮੁਕਤਸਰ ਸਾਹਿਬ ਵਿੱਚ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਗੇਟ ਨੂੰ ਘੇਰਿਆ ਅਤੇ ਤਹਿਸੀਲਦਾਰ ਮੁਕਤਸਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਂਗਣਵਾੜੀ ਸੀਟੂ ਦੀ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਕੌਰ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਵਿੱਚ ਕੀਤੇ ਵਾਅਦੇ ਨੂੰ ਲਾਗੂ ਨਹੀਂ ਕੀਤਾ ਗਿਆ ਹੈ, ਜਿਸ ਕਰਕੇ ਆਂਗਣਵਾੜੀ ਵਰਕਰ ਸੀ2 ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਸੰਘਰਸ਼ ਆਪਣੀਆਂ ਮੰਗਾਂ ਨੂੰ ਲੈ ਕੇ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: ਵਿਜੀਲੈਂਸ ਨੂੰ ਰਿਮਾਂਡ ਮਿਲਦਿਆਂ ਹੀ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਦੀ ਵਿਗੜੀ ਸਿਹਤ, ਫੋਰਟਿਸ 'ਚ ਦਾਖਲ
ਦੂਜੇ ਪਾਸੇ ਤਰਸੇਮ ਲਾਲ ਨੇ ਕਿਹਾ ਕਿ ਸਾਡੀਆਂ ਵਰਕਰਾਂ ਜਿਵੇਂ ਆਂਗਣਵਾੜੀ ਵਰਕਰਾਂ, ਮਨਰੇਗਾ ਵਰਕਰਾਂ ਜਾਂ ਮਿੱਡ ਡੇ ਵਰਕਰਾਂ ਨੂੰ ਕੇਂਦਰ ਸਰਕਾਰ ਵੱਲੋਂ ਬਣਦਾ ਭੱਤਾ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਅੱਜ ਪੰਜਾਬ ਭਰ ਵਿੱਚ ਸੀਟੂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਦੱਸ ਦਈਏ ਕਿ ਆਂਗਣਵਾੜੀ ਵਰਕਰਾਂ ਨੇ ਮੰਗਾਂ ਨਾ ਪੂਰੀਆਂ ਹੋਣੀਆਂ ਦੇ ਰੋਸ ਵਜੋਂ ਧਰਨਾ ਲਾਇਆ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ ਹੈ, ਹੁਣ ਦੇਖਣਾ ਹੋਵੇਗਾ ਕੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਦੀ ਹੈ ਜਾਂ ਨਹੀਂ, ਇਹ ਤਾਂ ਆਉਣ ਵਾਲਾ ਸਮਾਂ ਦੱਸੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: ਵੱਡੀ ਖਬਰ: ਹੁਸੈਨੀਵਾਲਾ ਤੋਂ ਸਤਲੁਜ਼ 'ਚ ਛੱਡਿਆ ਗਿਆ ਪਾਣੀ, ਸਤਲੁਜ਼ ਦੀ ਕਰੀਕ ਪਾਰਲੇ ਪਿੰਡਾਂ ਨੂੰ ਸੁਰੱਖਿਅਤ ਥਾਂਵਾਂ ਤੇ ਪਹੁੰਚਣ ਦੀ ਸਲਾਹ