ਤਲਵੰਡੀ ਸਾਬੋ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੁਨੀਅਨ ਵੱਲੋਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ 2 ਅਕਤੂਬਰ ਨੂੰ ਬਲਾਕ ਪੱਧਰ ‘ਤੇ ਸੂਬੇ ਭਰ ਵਿੱਚ ਰੋਸ ਧਰਨੇ ਲਗਾਏ ਜਾ ਰਹੇ ਹਨ। ਉਹਨਾਂ ਧਰਨਿਆਂ ਦੀਆਂ ਤਿਆਰੀ ਮੀਟਿੰਗਾਂ ਕਰਕੇ ਧਰਨਿਆਂ ਪ੍ਰਤੀ ਆਂਗਣਬਾੜੀ ਮੁਲਾਜ਼ਮਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।


ਉਕਤ ਵਿਚਾਰਾਂ ਦਾ ਪ੍ਰਗਟਾਵਾ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਤਲਵੰਡੀ ਸਾਬੋ ਦੇ ਪ੍ਰਧਾਨ ਸਤਵੰਤ ਕੌਰ ਨੇ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੀਤਾ। 


ਉਹਨਾਂ ਦੱਸਿਆ ਕਿ 2 ਅਕਤੂਬਰ 2022 ਨੂੰ ਆਈ.ਸੀ.ਡੀ.ਐੱਸ ਸਕੀਮ ਨੂੰ ਸ਼ੁਰੂ ਹੋਇਆਂ ਪੂਰੇ 47 ਸਾਲ ਹੋ ਜਾਣਗੇ ਪ੍ਰੰਤੂ ਐਨੇ ਲੰਬੇ ਸਮੇਂ ਦੇ ਅੰਦਰ ਸਮੇਂ ਦੀਆਂ ਸਰਕਾਰਾਂ ਨੇ ਆਂਗਣਵਾੜੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਜਿਸ ਕਰਕੇ ਸੰਘਰਸ਼ ਕਰਨਾ ਪੈ ਰਿਹਾ ਹੈ।ਉਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਪਿਛਲੇ 47 ਸਾਲ ਤੋਂ ਆਪਣੀਆਂ ਸੇਵਾਵਾਂ ਦੇ ਰਹੀਆਂ ਹਨ ਪ੍ਰੰਤੂ ਕੇਂਦਰ ਵਿੱਚ ਹੁਣ ਤੱਕ ਆਈਆਂ ਸਰਕਾਰਾਂ ਨੇ ਉਨਾਂ ਨੂੰ ਪੱਕਾ ਮੁਲਾਜ਼ਮ ਨਹੀਂ ਐਲਾਨਿਆ ਸਗੋਂ ਕੇਵਲ ਸ਼ੋਸਲ ਵਰਕਰ ਦਾ ਦਰਜ਼ਾ ਦਿੱਤਾ ਹੋਇਆ ਹੈ।


ਬਲਾਕ ਪ੍ਰਧਾਨ ਨੇ ਮੰਗ ਕਰਿਦਆਂ ਕਿਹਾ ਕਿ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦੇਵੇ ਨਾਲ ਹੀ ਨਵੀਂ ਸਿੱਖਿਆ ਨੀਤੀ ਅਨੁਸਾਰ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਅਧਿਆਪਕ ਦਾ ਦਰਜਾ ਦੇਵੇ ਕਿਉਂਕਿ ਅੰਤਾਂ ਦੀ ਮਹਿੰਗਾਈ ਵਿੱਚ ਘੱਟ ਮਾਣ ਭੱਤੇ ਨਾਲ ਗੁਜ਼ਾਰਾ ਕਰਨਾ ਬਹੁਤ ਔਖਾ ਹੈ। 


ਉਹਨਾਂ ਕਿਹਾ ਕਿ ਪੰਜਾਬ ਵਿੱਚ ਵਰਕਰਾਂ ਅਤੇ ਹੈਲਪਰਾਂ ਨੂੰ ਤਨਖਾਹ ਵੀ ਸਮੇਂ ਸਿਰ ਨਹੀਂ ਮਿਲ ਰਹੀ ਜਿਸ ਕਰਕੇ ਕਾਫੀ ਦਿੱਕਤਾਂ ਆ ਰਹੀਆਂ ਹਨ।ਕ੍ਰੈਚ ਵਰਕਰਾਂ ਦੀਆਂ ਲਗਭਗ 36 ਮਹੀਨਿਆਂ ਦੀਆਂ ਤਨਖਾਹਾਂ ਸਰਕਾਰ ਵੱਲ ਬਕਾਇਆ ਖੜ੍ਹੀਆਂ ਹਨ।ਉਨਾਂ ਚਿਤਾਵਨੀ ਭਰੇ ਲਹਿਜ਼ੇ  ਕਿਹਾ ਕਿ ਜੇਕਰ 2 ਅਕਤੂਬਰ ਤੋਂ ਬਾਅਦ ਵੀ ਸੁੱਤੀ ਹੋਈ ਸਰਕਾਰ ਨਾ ਜਾਗੀ ਤਾਂ ਜਥੇਬੰਦੀ ਵੱਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। 


 


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ