Punjab news: ਆਂਗਣਵਾੜੀ ਵਰਕਰ ਰਾਜਨੀਤਿਕ ਪਾਰਟੀ 'ਚ ਹੋਈ ਸ਼ਾਮਲ, ਡਾ.ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼
Punjab news: ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਗੰਭੀਰ ਨੋਟਿਸ ਲੈਂਦਿਆ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਹੈ।
Punjab news: ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਗੰਭੀਰ ਨੋਟਿਸ ਲੈਂਦਿਆ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਹੈ।
ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਨੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਮਾਮਲਾ ਧਿਆਨ ਵਿੱਚ ਆਇਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹ/ਮਾਣਭੱਤਾ ਲੈਣ ਵਾਲੇ ਵਿਅਕਤੀ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣਾ ਸਰਕਾਰੀ ਨਿਯਮਾਂ ਦੀ ਉਲੰਘਣਾ ਹੈ।
ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਆਗਣਵਾੜੀ ਵਰਕਰ ਹਰਗੋਬਿੰਦ ਕੌਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਤੇ ਬਣਦੀ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਹਦਾਇਤ ਕੀਤੀ ਗਈ ਹੈ।
ਇਹ ਵੀ ਪੜ੍ਹੋ: NIA Raid Punjab: NIA ਦੀ ਛਾਪੇਮਾਰੀ ਖ਼ਿਲਾਫ਼ ਸਿਮਰਨਜੀਤ ਮਾਨ ਨੇ ਬੁਲਾਈ ਮੀਟਿੰਗ, NIA ਖ਼ਿਲਾਫ਼ ਖੋਲ੍ਹਿਆ ਜਾਵੇਗਾ ਮੋਰਚਾ ?
ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਦੀ ਡਿਊਟੀ ਅਤੇ ਜਿੰਮੇਵਾਰੀ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਵਿਭਾਗ ਵੱਲੋਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਹੁੰਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾ ਨੂੰ ਆਂਗਣਵਾੜੀ ਸੈਂਟਰਾਂ ਦੇ ਨਿਰਧਾਰਤ ਸਮੇਂ ਦੌਰਾਨ ਜ਼ਰੂਰੀ ਕੰਮਾਂ ਦਾ ਭੁਗਤਾਨ ਕਰਨ ਲਈ ਆਪਣੀ ਡਿਊਟੀ ਨਿਭਾਉਣੀ ਲਾਜ਼ਮੀ ਹੁੰਦੀ ਹੈ।
ਇਹ ਵੀ ਪੜ੍ਹੋ: Punjab News: ਵਪਾਰੀਆਂ ਦੀ ਸਰਕਾਰ ਨੂੰ ਸਲਾਹ, ਬਸ ਮੰਨ ਲਓ ਆਹ ਗੱਲਾਂ, ਮੁੜ ਤੋਂ ਪੰਜਾਬ ਬਣ ਜਾਵੇਗਾ ਦੇਸ਼ ਦਾ ਨੰਬਰ 1 ਸੂਬਾ
ਇਸ ਤਰ੍ਹਾਂ ਆਂਗਣਵਾੜੀ ਵਰਕਰ ਵੱਲੋਂ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਜੁੜਨ ਕਾਰਨ ਵਿਭਾਗ ਵੱਲੋਂ ਸੌਂਪੀਆਂ ਗਈਆਂ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਿਆ ਜਾ ਸਕੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।