(Source: ECI/ABP News)
Punjab News : ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ : ਡਾ. ਬਲਜੀਤ ਕੌਰ
Punjab News : ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਵਰਦੀ ਸਬੰਧੀ ਵਿਲੱਖਣ ਫੈਸਲਾ ਲਿਆ ਹੈ। ਹੁਣ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਆਪਣੀਆਂ ਸੇਵਾਵਾਂ ਨਿਭਾਉਂਦੇ ਸਮੇਂ ਗੁਲਾਬੀ
![Punjab News : ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ : ਡਾ. ਬਲਜੀਤ ਕੌਰ Anganwadi workers and helpers will only be identified by their aprons: Dr. Baljit Kaur Punjab News : ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ : ਡਾ. ਬਲਜੀਤ ਕੌਰ](https://feeds.abplive.com/onecms/images/uploaded-images/2023/07/15/2398c8e6ee19e5c15d2113a08be0c36d1689413874259345_original.jpg?impolicy=abp_cdn&imwidth=1200&height=675)
Punjab News : ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਵਰਦੀ ਸਬੰਧੀ ਵਿਲੱਖਣ ਫੈਸਲਾ ਲਿਆ ਹੈ। ਹੁਣ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਆਪਣੀਆਂ ਸੇਵਾਵਾਂ ਨਿਭਾਉਂਦੇ ਸਮੇਂ ਗੁਲਾਬੀ ਅਤੇ ਅਸਮਾਨੀ ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ.ਲੋਗੋ ਲਗਾਉਣਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਲਈ ਗੁਲਾਬੀ (ਬੇਬੀ ਪਿੰਕ ਐਪਰਨ) ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ.ਲੋਗੋ ਅਤੇ ਹੈਲਪਰਾਂ ਲਈ ਅਸਮਾਨੀ (ਸਕਾਈ ਬਲਿਯੂ ਐਪਰਨ) ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ.ਲੋਗੋ ਲਗਾਉਣ ਲਈ ਹਦਾਇਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਅਸਾਨੀ ਨਾਲ ਪਹਿਚਾਣ ਹੋ ਸਕੇਗੀ, ਇਸ ਦੇ ਨਾਲ-ਨਾਲ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਹੋਰ ਨਿਖਾਰ ਆਵੇਗਾ। ਮੰਤਰੀ ਨੇ ਦੱਸਿਆ ਕਿ ਰਾਜ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਪੱਤਰ ਜਾਰੀ ਕਰ ਕੇ ਹਦਾਇਤ ਕੀਤੀ ਗਈ ਹੈ ਕਿ ਉਹ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ।
ਦੱਸ ਦੇਈਏ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਆਪਣੀਆਂ ਸੇਵਾਵਾਂ ਨਿਭਾਉਂਦੇ ਸਮੇਂ ਗੁਲਾਬੀ ਅਤੇ ਅਸਮਾਨੀ ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ.ਲੋਗੋ ਲਗਾਉਣਗੇ। ਇਸ ਨਾਲ ਜਿੱਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਅਸਾਨੀ ਨਾਲ ਪਹਿਚਾਣ ਹੋ ਸਕੇਗੀ, ਇਸ ਦੇ ਨਾਲ-ਨਾਲ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਹੋਰ ਨਿਖਾਰ ਆਵੇਗਾ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)