ਆਂਗਨਵਾੜੀ ਵਰਕਰਾਂ ਦੀਆਂ ਮੰਗਾਂ ਜਲਦ ਮੰਨੀਆਂ ਜਾਣਗੀਆਂ: ਡਾ. ਬਲਜੀਤ ਕੌਰ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨਾਲ ਮੰਗਾਂ ਬਾਰੇ ਹੋਈ ਮੀਟਿੰਗ ਵਿੱਚ ਆਂਗਨਵਾੜੀ ਮੁਲਾਜ਼ਮਾਂ...
Anganwadi Union meeting: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਵੱਲੋਂ ਆਂਗਨਵਾੜੀ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨਾਲ ਮੰਗਾਂ ਬਾਰੇ ਹੋਈ ਮੀਟਿੰਗ ਵਿੱਚ ਆਂਗਨਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਯੂਨੀਅਨ ਵਰਕਰਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ।
ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਮਾਧਵੀ ਕਟਾਰੀਆ, ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ