ਆਪ ਖਿਲਾਫ਼ ਜ਼ਬਰਦਸਤ ਰੋਸ ! ਕੈਬਨਿਟ ਮੰਤਰੀ ਦਾ ਘਿਰਾਓ ਕਰਨ ਗਏ ਹਿਰਾਸਤ 'ਚ ਲਏ ਆਂਗਣਵਾੜੀ ਵਰਕਰ, ਜਾਣੋ ਕਿਉਂ ਕੀਤਾ ਗਿਆ ਪ੍ਰਦਰਸ਼ਨ
ਇਸ ਮੌਕੇ ਆਂਗਣਵਾੜੀ ਯੂਨੀਅਨ ਦੀ ਸੂਬਾਈ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਅਸੀਂ ਆਪਣੀਆਂ ਮੰਗਾਂ ਨੂੰ ਸ਼ਾਂਤਮਈ ਢੰਗ ਨਾਲ ਪੇਸ਼ ਕਰਨਾ ਚਾਹੁੰਦੇ ਸੀ ਪਰ ਸੂਬਾ ਸਰਕਾਰ ਸਾਡੇ ਵਰਕਰਾਂ ਨੂੰ ਨਜ਼ਰਬੰਦ ਕਰ ਰਹੀ ਹੈ।
Punjab News: ਫ਼ਰੀਦਕੋਟ ਵਿੱਚ ਵਿਸ਼ਵ ਵਿਕਲਾਂਗ ਦਿਵਸ ਮੌਕੇ ਨਹਿਰੂ ਸਟੇਡੀਅਮ ਵਿਖੇ ਹੋਣ ਵਾਲੇ ਰਾਜ ਪੱਧਰੀ ਪ੍ਰੋਗਰਾਮ ਵਿੱਚ ਹਿੱਸਾ ਲੈਣ ਪਹੁੰਚੇ ਮੰਤਰੀ ਡਾ: ਬਲਜੀਤ ਕੌਰ ਦਾ ਘਿਰਾਓ ਕਰਨ ਆਈਆਂ ਆਂਗਣਵਾੜੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਨ੍ਹਾਂ ਵਿੱਚ ਪੰਜਾਬ ਆਂਗਣਵਾੜੀ ਵਰਕਰਜ਼ ਯੂਨੀਅਨ ਦੀ ਸੂਬਾਈ ਪ੍ਰਧਾਨ ਹਰਗੋਬਿੰਦ ਕੌਰ ਸਮੇਤ 50 ਦੇ ਕਰੀਬ ਵਰਕਰ ਸ਼ਾਮਲ ਹਨ, ਜਿਨ੍ਹਾਂ ਨੂੰ ਵੱਖ-ਵੱਖ ਥਾਣਿਆਂ ਵਿੱਚ ਲਿਜਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਨਹਿਰੂ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿੱਚ ਹਿੱਸਾ ਲੈਣ ਪੁੱਜੇ ਮੰਤਰੀ ਦਾ ਆਂਗਣਵਾੜੀ ਵਰਕਰਾਂ ਵੱਲੋਂ ਵਿਰੋਧ ਕੀਤਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਆਂਗਣਵਾੜੀ ਵਰਕਰਾਂ ਨੂੰ ਪੁਲਿਸ ਨੇ ਜ਼ਬਰਦਸਤੀ ਹਿਰਾਸਤ ਵਿੱਚ ਲੈ ਲਿਆ ਤੇ ਸਮਾਗਮ ਵਾਲੀ ਥਾਂ ਤੋਂ ਹਟਾ ਦਿੱਤਾ ਗਿਆ।
ਇਸ ਮੌਕੇ ਆਂਗਣਵਾੜੀ ਯੂਨੀਅਨ ਦੀ ਸੂਬਾਈ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਅਸੀਂ ਆਪਣੀਆਂ ਮੰਗਾਂ ਨੂੰ ਸ਼ਾਂਤਮਈ ਢੰਗ ਨਾਲ ਪੇਸ਼ ਕਰਨਾ ਚਾਹੁੰਦੇ ਸੀ ਪਰ ਸੂਬਾ ਸਰਕਾਰ ਸਾਡੇ ਵਰਕਰਾਂ ਨੂੰ ਨਜ਼ਰਬੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹੀ ਕਾਰਵਾਈ ਤੋਂ ਡਰਨ ਵਾਲੇ ਨਹੀਂ ਹਨ ਤੇ ਸੰਘਰਸ਼ ਨੂੰ ਜੋਰਦਾਰ ਢੰਗ ਨਾਲ ਜਾਰੀ ਰੱਖਿਆ ਜਾਵੇਗਾ।
ਇਸ ਸਬੰਧੀ ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਅਸੀਂ ਆਂਗਣਵਾੜੀ ਵਰਕਰਾਂ ਨੂੰ ਬੇਨਤੀ ਕੀਤੀ ਸੀ ਕਿ ਉਹ ਆਪਣੇ ਕੁਝ ਮੈਂਬਰ ਲੈ ਕੇ ਆਉਣ ਤਾਂ ਜੋ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਕਰਵਾਈ ਜਾ ਸਕੇ ਪਰ ਉਸ ਨੇ ਪੁਲਿਸ ਨੂੰ ਸਹਿਯੋਗ ਨਹੀਂ ਦਿੱਤਾ, ਜਿਸ ਕਾਰਨ ਪੁਲਿਸ ਨੂੰ ਉਸ ਨੂੰ ਹਿਰਾਸਤ ਵਿਚ ਲੈਣ ਲਈ ਮਜਬੂਰ ਹੋਣਾ ਪਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :