ਪੜਚੋਲ ਕਰੋ

ਹਰ ਬਾਸ਼ਿੰਦੇ ਤੱਕ ਪਹੰਚ ਰੱਖਣਾ ਤੇ ਲਤਾੜੇ ਹੋਏ ਲੋਕਾਂ ਦੇ ਅਧਿਕਾਰਾਂ ਦੀ...

ਸਮਾਜਿਕ ਸੁਰੱਖਿਆਂ ਵਿਭਾਗ ਪੰਜਾਬ ਰਾਜ ਦੇ ਹਰ ਇਕ ਬਾਸ਼ਿੰਦੇ ਤੱਕ ਪਹੁੰਚ ਰੱਖਣ ਵਾਲਾ ਮਹਿਕਮਾ ਹੈ, ਜਦਕਿ  ਸਮਾਜਿਕ ਨਿਆਂ ਵਿਭਾਗ ਸਦੀਆਂ ਤੋਂ ਲਿਤਾੜੇ ਹੋਏ ਲੋਕਾਂ ਨੂੰ ਭਾਰਤ ਦੇ ਸੰਵਿਧਾਨ ਵਲੋਂ ਮਿਲੇ ਹੋਏ ਅਧਿਕਾਰਾਂ ਦਾ ਮਿਲਣਾ ਯਕੀਨੀ ਬਣਾਉਦਾ ਹੈ।

Punjab News: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਵੱਲੋਂ  ਵਿਧਾਨ ਸਭਾ ਵਿੱਚ ਲੋਕ ਹਿੱਤ ਵਾਲਾ ਬਜਟ ਪੇਸ਼ ਕਰਨ ਤੇ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਬਜਟ ਨਾਲ ਹਰ ਵਰਗ ਦੇ ਜੀਵਨ ਵਿੱਚ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ।

ਉਨ੍ਹਾ ਕਿਹਾ ਕਿ ਸਮਾਜਿਕ ਸੁਰੱਖਿਆਂ ਵਿਭਾਗ ਪੰਜਾਬ ਰਾਜ ਦੇ ਹਰ ਇਕ ਬਾਸ਼ਿੰਦੇ ਤੱਕ ਪਹੁੰਚ ਰੱਖਣ ਵਾਲਾ ਮਹਿਕਮਾ ਹੈ, ਜਦਕਿ  ਸਮਾਜਿਕ ਨਿਆਂ ਵਿਭਾਗ ਸਦੀਆਂ ਤੋਂ ਲਿਤਾੜੇ ਹੋਏ ਲੋਕਾਂ ਨੂੰ ਭਾਰਤ ਦੇ ਸੰਵਿਧਾਨ ਵਲੋਂ ਮਿਲੇ ਹੋਏ ਅਧਿਕਾਰਾਂ ਦਾ ਮਿਲਣਾ ਯਕੀਨੀ ਬਣਾਉਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੈਟ੍ਰਿਕ ਸਕਾਲਰਸ਼ਿਪ ਸਕੀਮ ਜੋ ਪਿਛਲੇ ਕਈ ਸਾਲਾਂ ਤੋਂ ਵਿਵਾਦਾਂ ਦੇ ਘੇਰੇ ਵਿੱਚ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਲੋਟੂ ਸਰਕਾਰਾਂ ਦੀ ਲੁੱਟ ਕਾਰਨ  ਸਕਾਲਰਸ਼ਿਪ ਉਤੇ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਕੀਮਤੀ ਸਮਾਂ ਬਹੁਤ ਬਰਬਾਦ ਹੋਣ ਤੋਂ ਇਲਾਵਾ ਉਨ੍ਹਾਂ ਨੂੰ ਆਪਣੀਆਂ ਡਿਗਰੀਆਂ ਹਾਸਲ ਕਰਨ ਲਈ ਦਰ ਦਰ ਦੀਆਂ ਠੋਕਰਾਂ ਖਾਣੀਆਂ ਪਈਆਂ ਸਨ ਜਦਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਡਿਊਲਡ ਕਾਸਟ ਵਿਦਿਆਰਥੀਆਂ ਲਈ ਇਸ ਸਕੀਮ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਅਤੇ ਨਾਲ ਹੀ  ਵਧੀਆ ਢੰਗ ਨਾਲ ਸਕੀਮ ਚਲਾਉਣ ਲਈ ਦੇਸ਼ ਭਰ ਵਿਚ ਪੰਜਵਾਂ ਸਥਾਨ ਵੀ ਹਾਸਲ ਕੀਤਾ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਬੀ.ਆਰ. ਅੰਬੇਡਕਰ ਪੋਰਟਲ ਖੋਲਿਆ ਗਿਆ। ਜਿਸ ਤੇ ਵਿਦਿਆਰਥੀ ਆਨ ਲਾਈਨ ਅਪਲਾਈ ਕਰਕੇ ਸਕੀਮ ਦਾ ਲਾਭ ਲੈ ਸਕਦੇ ਹਨ। ਇਹ ਪੋਰਟਲ ਸਾਰਾ ਸਾਲ ਖੁਲਿਆ ਰਿਹਾ, ਜਿਹੜੀ ਸਕੀਮ ਪਿਛਲੇ ਸਾਲਾਂ ਦੌਰਾਨ ਡੁਬਦੀ ਨਜ਼ਰ ਆ ਰਹੀ ਸੀ, ਇਸ ਸਾਲ ਇਸ ਪੋਰਟਲ ਤੇ 2 ਲੱਖ 20 ਹਜ਼ਾਰ ਤੋਂ ਉਪਰ ਵਿਦਿਆਰਥੀਆਂ ਰਜਿਸ਼ਟਰ ਹੋ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਸ਼ੀਰਵਾਦ ਸਕੀਮ ਨੂੰ ਸਿਰਫ ਵਾਹੋਵਾਹੀ ਖੱਟਣ ਦਾ ਹੀ ਸਾਧਨ ਸਮਝ ਰੱਖਿਆ ਸੀ ਜਦੋਂ ਭਗਵੰਤ ਮਾਨ ਸਰਕਾਰ ਹੋਂਦ ਵਿੱਚ ਆਈ ਸੀ ਤਾਂ ਉਸ ਦਿਨ ਤੋਂ ਬਾਅਦ ਸਹੀ ਮਾਅਨਿਆਂ ਵਿੱਚ ਇਸ ਸਕੀਮ ਅਧੀਨ 51, 000 ਸ਼ਗਨ ਦਿੱਤਾ ਜਾਣ ਲੱਗਾ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਸਮੇਂ  35000 ਤੋਂ ਵੱਧ ਬੱਚੀਆ ਦੇ ਪੈਡਿੰਗ ਪਏ ਮਾਮਲਿਆਂ ਦਾ ਨਿਪਟਾਰਾ ਕੀਤਾ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹੁਣ ਤੱਕ 175 ਕਰੋੜ ਦੀ ਰਾਸ਼ੀ ਅਸ਼ੀਰਵਾਦ ਸਕੀਮ ਅਧੀਨ ਜਾਰੀ ਕੀਤੀ ਹੈ।

ਉਨ੍ਹਾਂ ਵਿੱਤ ਮੰਤਰੀ ਦਾ ਪੋਸਟ ਮੈਟ੍ਰਿਕ ਸਕੀਮ ਅਤੇ ਆਦਰਸ਼ ਗ੍ਰਾਮ ਯੋਜਨਾ ਲਈ  850 ਕਰੋੜ ਦਾ ਪ੍ਰਸਤਾਵ ਰੱਖਣ ਤੇ ਧੰਨਵਾਦ ਕਰਦਿਆ ਕਿਹਾ ਕਿ ਆਦਰਸ਼ ਗ੍ਰਾਮ ਯੋਜਨਾ ਵਿੱਚ ਉਨ੍ਹਾਂ ਪਿੰਡਾਂ ਵਿੱਚ ਸਹੂਲਤਾਂ ਪ੍ਰਦਾਨ ਕਰਦੇ ਹਾਂ ਜਿਨ੍ਹਾਂ ਦੀ ਅਨੁਸੂਚਿਤ ਜਾਤੀ ਆਬਾਦੀ 50 ਫੀਸਦੀ ਹੈ।  

ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਦੀ 5700 ਦੇ ਕਰੀਬ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਦੀ ਬਦਲੀਆਂ ਸਬੰਧੀ ਨੀਤੀ ਦੀ ਅਣਹੋਂਦ ਕਾਰਨ ਪਿਛਲੇ 20 ਸਾਲਾਂ ਤੋ ਆਂਗਣਵਾੜੀ ਵਰਕਰਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਜਿਸ ਨੂੰ ਸਾਡੀ ਸਰਕਾਰ ਨੇ ਖ਼ਤਮ ਕੀਤਾ ਹੈ। ਜਿਸ ਕਾਰਨ ਅੱਜ  ਆਂਗਣਵਾੜੀ ਵਰਕਰ ਆਪਣੇ ਘਰਾਂ ਦੇ ਨੇੜੇ ਕੰਮ ਕਰ ਰਹੀਆਂ ਹਨ।

ਉਨ੍ਹਾਂ ਜ਼ਿਕਰ ਕੀਤਾ ਕਿ ਆਂਗਣਵਾੜੀ ਵਰਕਰਾਂ ਦੀ ਭਰਤੀ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਅਨੁਸਾਰ 47 ਸਾਲਾਂ ਬਾਅਦ ਸਾਡੀ  ਸਰਕਾਰ ਨੇ ਰਾਖਵਾਂਕਰਨ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਹ ਪਹਿਲਾ ਬਜਟ ਹੈ ਜਿਸ ਵਿਚ ਜੈਂਡਰ ਬਰਾਬਰਤਾ ਦਾ  ਪੂਰਾ ਖਿਆਲ ਰੱਖਿਆ ਗਿਆ ਹੈ,  ਜਿਸ ਸਦਕੇ 7172 ਕਰੋੜ ਰੁਪਏ ਦਾ ਬਜਟ ੳਪਬੰਧ ਕੀਤਾ ਹੈ।

ੳਨ੍ਹਾਂ ਕਿਹਾ ਕਿ ਵਿਧਵਾ ਪੈਨਸ਼ਨ, ਮੁਫ਼ਤ ਬੱਸ ਸਫਰ ਸਹੂਲਤ ਰਾਹੀਂ ਸੂਬੇ ਦੀਆਂ ਔਰਤਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਹਰ ਇਕ ਸਕੀਮ ਵਿਚ ਔਰਤਾਂ ਦੀ  50 ਫੀਸਦੀ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦਾ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget