ਖੁਸ਼ਖਬਰੀ! ਪੰਜਾਬ ਦੇ ਆਂਗਨਵਾੜੀ ਸੈਂਟਰਾਂ ‘ਚ ਛੁੱਟੀਆਂ ਨੂੰ ਲੈਕੇ ਵੱਡਾ ਐਲਾਨ
Punjab News: ਪੰਜਾਬ ਦੇ ਆਂਗਨਵਾੜੀ ਸੈਂਟਰਾਂ ਵਿੱਚ ਛੁੱਟੀਆਂ ਨੂੰ ਲੈਕੇ ਵੱਡੀ ਖੁਸ਼ਖਬਰੀ ਹੈ।

Punjab News: ਪੰਜਾਬ ਦੇ ਆਂਗਨਵਾੜੀ ਸੈਂਟਰਾਂ ਵਿੱਚ ਛੁੱਟੀਆਂ ਨੂੰ ਲੈਕੇ ਵੱਡੀ ਖੁਸ਼ਖਬਰੀ ਹੈ। ਜਾਣਕਾਰੀ ਮੁਤਾਬਕ ਹੁਣ ਆਂਗਨਵਾੜੀ ਵਿੱਚ ਸਕੂਲਾਂ ਵਾਂਗੂ ਛੁੱਟੀਆਂ ਹੋਇਆ ਕਰਨਗੀਆਂ, ਜਿਵੇਂ ਸਰਕਾਰੀ ਅਤੇ ਪ੍ਰਾਈਮਰੀ ਸਕੂਲਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਹੁੰਦੀਆਂ ਹਨ, ਉਵੇਂ ਹੀ ਹੁਣ ਆਂਗਨਵਾੜੀ ਵਰਕਰਾਂ ਨੂੰ ਛੁੱਟੀਆਂ ਪਿਆ ਕਰਨਗੀਆਂ।
ਇਹ ਆਂਗਨਵਾੜੀ ਵਰਕਰਾਂ ਲਈ ਖੁਸ਼ੀ ਦੀ ਖਬਰ ਹੈ। ਇਹ ਸਾਰਾ ਕੁਝ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਯਤਨਾਂ ਸਕਦਾ ਹੀ ਹੋ ਸਕਿਆ ਹੈ। ਉੱਥੇ ਹੀ ਅੱਜ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਅੱਜ ਇੱਕ ਪੱਤਰ ਜਾਰੀ ਕੀਤਾ ਗਿਆ। ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਪਿਛਲੇ ਦਿਨੀਂ ਯੂਨੀਅਨ ਦਾ ਵਫ਼ਦ ਵਿਭਾਗ ਦੀ ਡਾਇਰੈਕਟਰ ਸ਼ੀਨਾ ਅਗਰਵਾਲ ਨੂੰ ਮਿਲਿਆ ਸੀ ਅਤੇ ਮੰਗ ਕੀਤੀ ਸੀ ਕਿ ਆਂਗਣਵਾੜੀ ਸੈਂਟਰਾਂ ਵਿੱਚ ਵੀ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਛੁੱਟੀਆਂ ਹੋਣੀਆਂ ਚਾਹੀਦੀਆਂ ਹਨ।
ਇਸ ਤੋਂ ਬਾਅਦ ਹੁਣ ਪੰਜਾਬ ਦੇ ਸਾਰੇ ਆਂਗਨਵਾੜੀ ਸੈਂਟਰਾਂ ਵਿੱਚ 2 ਤੋਂ 30 ਜੂਨ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਇਹ ਵਰਕਰਾਂ ਪਹਿਲਾਂ ਵਾਂਗ ਹੀ ਆਨਲਾਈਨ ਕੰਮ ਕਰਦੀਆਂ ਰਹਿਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















