ਫਾਜ਼ਿਲਕਾ: ਫਾਜ਼ਿਲਕਾ 'ਚ ਆਂਗਣਵਾੜੀ ਵਰਕਰਾਂ ਵੱਲੋਂ ਤਨਖਾਹਾਂ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਡੀਸੀ ਦਫ਼ਤਰ ਦੇ ਬਾਹਰ ਇਕੱਠੀਆਂ ਹੋਈਆਂ ਆਂਗਨਵਾੜੀ ਵਰਕਰਾਂ ਵੱਲੋਂ ਪਹਿਲਾਂ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਤੋਂ ਬਾਅਦ ਸੁਣਵਾਈ ਨਾ ਹੁੰਦੀ ਵੇਖ ਆਂਗਨਵਾੜੀ ਵਰਕਰਾਂ ਨੇ ਡੀਸੀ ਦਫ਼ਤਰ ਵੱਲ ਕੂਚ ਕੀਤਾ।
ਇਸ ਦੌਰਾਨ ਵੱਡੀ ਗਿਣਤੀ ਵਿੱਚ ਡੀਸੀ ਦਫ਼ਤਰ ਦੇ ਗੇਟ 'ਤੇ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ। ਰੋਸ 'ਚ ਆਈਆਂ ਆਂਗਨਵਾੜੀ ਵਰਕਰਾਂ ਪੁਲਿਸ ਸੁਰੱਖਿਆ ਦਾ ਸਾਹਮਣਾ ਕਰਦੇ ਹੋਏ ਡੀਸੀ ਦਫ਼ਤਰ ਦਾ ਗੇਟ ਟੱਪ ਕੇ ਅੰਦਰ ਦਾਖ਼ਲ ਹੋ ਗਈਆਂ ਤੇ ਰੋਸ ਪ੍ਰਦਰਸ਼ਨ ਕਰਦਿਆਂ ਡੀਸੀ ਦਫ਼ਤਰ ਦੇ ਮੁੱਖ ਗੇਟ ਦੀ ਐਂਟਰੀ 'ਤੇ ਧਰਨਾ ਲਾ ਲਿਆ ਹੈ।
ਹਾਲਾਂਕਿ ਪੁਲਿਸ ਨੇ ਮੁੱਖ ਗੇਟ ਬੰਦ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰੱਖੜੀ ਦਾ ਤਿਉਹਾਰ ਹੈ, ਜਿਸ ਕਰਕੇ ਉਨ੍ਹਾਂ ਨੂੰ ਤਨਖਾਹ ਤੱਕ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਗਰ ਉਨ੍ਹਾਂ ਨੂੰ ਤਨਖਾਹ ਨਹੀਂ ਦਿੱਤੀ ਗਈ ਤਾਂ ਫਾਜ਼ਿਲਕਾ ਦੇ ਵਿਧਾਇਕ ਦੇ ਬੂਹੇ ਦੇ ਬਾਹਰ ਰੱਖੜੀ ਲੈ ਕੇ ਪਹੁੰਚ ਜਾਣਗੀਆਂ।
ਦੱਸ ਦੇਈਏ ਕਿ ਪਹਿਲਾਂ ਵੀ ਜਥੇਬੰਦੀ ਆਗੂਆਂ ਨੇ ਕਿਹਾ ਸੀ ਕਿ ਆਂਗਨਵਾੜੀ ਵਰਕਰਾਂ ਹੈਲਪਰਾਂ ਨੂੰ ਬਣਦਾ ਮਾਣ ਭੱਤਾ ਮਾਰਚ 2022 ਤੋਂ ਲੈ ਕੇ ਹੁਣ ਤਕ ਨਹੀਂ ਦਿੱਤਾ ਗਿਆ, ਜਿਸ ਕਾਰਨ ਆਂਗਨਵਾੜੀ ਵਰਕਰਾਂ ਹੈਲਪਰਾਂ ਨੂੰ ਆਰਥਿਕ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਸੀ ਕਿ ਮਾਣ ਭੱਤਾ ਜਲਦੀ ਹੀ ਦਿੱਤਾ ਜਾਵੇਗਾ ਪਰ ਅਜੇ ਤਕ ਇਸ ਦਾ ਕੋਈ ਹੱਲ ਨਹੀਂ ਹੋਇਆ।
ਫਾਜ਼ਿਲਕਾ 'ਚ ਆਂਗਣਵਾੜੀ ਵਰਕਰਾਂ ਵੱਲੋਂ ਤਨਖਾਹਾਂ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਡੀਸੀ ਦਫ਼ਤਰ ਦੇ ਬਾਹਰ ਇਕੱਠੀਆਂ ਹੋਈਆਂ ਆਂਗਨਵਾੜੀ ਵਰਕਰਾਂ ਵੱਲੋਂ ਪਹਿਲਾਂ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਤੋਂ ਬਾਅਦ ਸੁਣਵਾਈ ਨਾ ਹੁੰਦੀ ਵੇਖ ਆਂਗਨਵਾੜੀ ਵਰਕਰਾਂ ਨੇ ਡੀਸੀ ਦਫ਼ਤਰ ਵੱਲ ਕੂਚ ਕੀਤਾ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।