ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਂਗਨਵਾੜੀ ਜਥੇਬੰਦੀ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ
Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਇਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਂਗਨਵਾੜੀ
Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਇਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਂਗਨਵਾੜੀ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ।
ਇਹ ਵੀ ਪੜ੍ਹੋ : ਨਿਮਰਤ ਖਹਿਰਾ ਚੱਲੀ ਬਾਲੀਵੁੱਡ, ਜਲਦ ਹੀ ਗਾਇਕ ਅਰਮਾਨ ਮਲਿਕ ਨਾਲ ਕਰੇਗੀ ਕੋਲੈਬ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨਾਲ ਮੰਗਾਂ ਬਾਰੇ ਹੋਈ ਮੀਟਿੰਗ ਵਿੱਚ ਆਂਗਨਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸ਼ਰਾਬ ਕਾਰੋਬਾਰ ਦਾ ਇੰਨਾ ਮਾੜਾ ਹਾਲ! 12ਵੀਂ ਵਾਰ ਬੋਲੀ ਵੇਲੇ ਵੀ ਨਹੀਂ ਲੱਭੇ ਠੇਕੇਦਾਰ
ਡਾ.ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਯੂਨੀਅਨ ਵਰਕਰਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਮਾਧਵੀ ਕਟਾਰੀਆ, ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸੇ ਲੜੀ ਤਹਿਤ ਅੱਜ ਇਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਂਗਨਵਾੜੀ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨਾਲ ਮੰਗਾਂ ਬਾਰੇ ਹੋਈ ਮੀਟਿੰਗ ਵਿੱਚ ਆਂਗਨਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।