ਅੰਮ੍ਰਿਤਸਰ : ਦੋਹਰੀ ਵੋਟ ਮਾਮਲੇ ’ਚ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਕਾਂਗਰਸੀ ਐਡਵੋਕੇਟ ਵਿਨੀਤ ਮਹਾਜਨ ਵੱਲੋਂ ਅਨਿਲ ਜੋਸ਼ੀ ਦੇ ਖਿਲਾਫ ਦੋਹਰੀ ਵੋਟ ਬਣਾਉਣ ਦੇ ਮਾਮਲੇ ਵਿੱਚ ਪਾਈ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ।
ਮਹਾਜਨ ਨੇ ਇਸ ਪਟੀਸ਼ਨ ਰਾਹੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਦੇ ਜੱਜ ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਐਸਏ ਬੋਬੜੇ ਆਧਾਰਿਤ ਬੈਂਚ ਨੇ ਵਿਸ਼ੇਸ਼ ਪਟੀਸ਼ਨ ਦੀ ਸੁਣਵਾਈ ਕਰਦਿਆਂ ਇਸ ਨੂੰ ਇਹ ਕਹਿ ਖਾਰਜ ਕਰ ਦਿੱਤਾ ਕਿ ਇਸ ਸਬੰਧ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਾਮਲਾ ਪਹਿਲਾਂ ਹੀ ਵਿਚਾਰਿਆ ਜਾ ਚੁੱਕਾ ਹੈ। ਕੈਬਨਿਟ ਮੰਤਰੀ ਜੋਸ਼ੀ ਨੇ ਉੱਚ ਅਦਾਲਤ ਦੇ ਫ਼ੈਸਲੇ ਨੂੰ ਸਚਾਈ ਦੀ ਜਿੱਤ ਦੱਸਿਆ ਹੈ