ਪੜਚੋਲ ਕਰੋ

ਅਨਿਲ ਜੋਸ਼ੀ ਵੱਲੋਂ ਅਕਾਲੀ ਦਲ 'ਚ ਸ਼ਾਮਲ ਹੋਣ ਦਾ ਐਲਾਨ, 20 ਅਗਸਤ ਨੂੰ ਕਈ ਬੀਜੇਪੀ ਲੀਡਰਾਂ ਸਣੇ ਫੜਨਗੇ ਅਕਾਲੀ ਦਲ ਦਾ ਪੱਲਾ

ਜੋਸ਼ੀ ਨੇ ਆਪਣਾ ਸਿਆਸੀ ਭਵਿੱਖ ਤੈਅ ਕਰਦੇ ਹੋਏ ਅਕਾਲੀ ਦਲ ਦਾ ਪੱਲਾ ਫੜਨ ਦਾ ਫੈਸਲਾ ਕੀਤਾ ਹੈ। ਉਹ 20 ਅਗਸਤ ਨੂੰ ਚੰਡੀਗੜ੍ਹ ਵਿੱਚ ਸੁਖਬੀਰ ਬਾਦਲ ਤੇ ਬਾਕੀ ਲੀਡਰਸ਼ਿਪ ਦੀ ਹਾਜ਼ਰੀ ਅਕਾਲੀ 'ਚ ਸ਼ਾਮਲ ਹੋਣਗੇ।

ਗਗਨਦੀਪ ਸਰਮਾ

ਅੰਮ੍ਰਿਤਸਰ: ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਨ ਵਾਲੇ ਭਾਜਪਾ ਦੇ ਸਾਬਕਾ ਲੀਡਰ ਅਨਿਲ ਜੋਸ਼ੀ ਅਕਾਲੀ ਦਲ 'ਚ ਸ਼ਾਮਲ ਹੋਣਗੇ। ਖੇਤੀ ਕਾਨੂੰਨਾਂ ਉੱਪਰ ਸਵਾਲ ਚੁੱਕਣ ਕਰਕੇ ਉਨ੍ਹਾਂ ਨੂੰ ਭਾਜਪਾ ਦੀ ਸੂਬਾਈ ਲੀਡਰਸ਼ਿਪ ਨੇ ਪਾਰਟੀ 'ਚੋਂ ਕੱਢ ਦਿੱਤਾ ਸੀ।

ਹੁਣ ਜੋਸ਼ੀ ਨੇ ਆਪਣਾ ਸਿਆਸੀ ਭਵਿੱਖ ਤੈਅ ਕਰਦੇ ਹੋਏ ਅਕਾਲੀ ਦਲ ਦਾ ਪੱਲਾ ਫੜਨ ਦਾ ਫੈਸਲਾ ਕੀਤਾ ਹੈ। ਉਹ 20 ਅਗਸਤ ਨੂੰ ਚੰਡੀਗੜ੍ਹ ਵਿੱਚ ਸੁਖਬੀਰ ਬਾਦਲ ਤੇ ਬਾਕੀ ਲੀਡਰਸ਼ਿਪ ਦੀ ਹਾਜ਼ਰੀ ਅਕਾਲੀ 'ਚ ਸ਼ਾਮਲ ਹੋਣਗੇ। ਜੋਸ਼ੀ ਨਾਲ ਜਲੰਧਰ ਤੇ ਲੁਧਿਆਣਾ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਦੇ ਭਾਜਪਾ ਆਗੂ ਅਕਾਲੀ ਦਲ 'ਚ ਸ਼ਾਮਲ ਹੋਣਗੇ।

ਜੋਸ਼ੀ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਦੌਰਾਨ ਕਿਹਾ ਮੇਰੇ ਸਾਥੀ, ਮੇਰੇ ਵਰਕਰ ਇਹੋ ਚਾਹੁੰਦੇ ਸਨ ਕਿ ਉਹ ਅਜਿਹੀ ਪਾਰਟੀ 'ਚ ਜਾਣ, ਜੋ ਪੰਜਾਬ ਦੇ ਫੈਸਲੇ ਲੈਣ ਲਈ ਦਿੱਲੀ ਵੱਲ ਨਾ ਤੱਕੇ ਤੇ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਹਿੱਤਾਂ ਦੀ ਗੱਲ ਕਰਦੀ ਹੈ ਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਮੁਤਾਬਕ ਕੰਮ ਕਰਦੀ ਹੈ।

ਜੋਸ਼ੀ ਨੇ ਇੱਕ ਸਵਾਲ ਦੇ ਜਵਾਬ 'ਚ ਕਿਹਾ ਕਿ ਅਕਾਲੀ ਦਲ ਨੇ ਕਿਸਾਨਾਂ ਖਾਤਰ ਐਨਡੀਏ ਦਾ ਸਾਥ ਛੱਡਿਆ ਤੇ ਕੁਰਸੀ ਛੱਡੀ ਤੇ ਹਾਲੇ ਵੀ ਉਹ ਕਿਸਾਨਾਂ ਦੇ ਹੱਕ 'ਚ ਲੜਾਈ ਲੜ ਰਹੇ ਹਨ। ਅਕਾਲੀ ਦਲ ਭਾਜਪਾ ਗਠਜੋੜ ਪੰਜਾਬ 'ਚ ਅਮਨ-ਸ਼ਾਂਤੀ ਦਾ ਪ੍ਰਤੀਕ ਸੀ ਪਰ ਭਾਜਪਾ ਦੇ ਵੱਖ ਹੋਣ ਨਾਲ ਉਹ ਇਸ ਕਮੀ ਨੂੰ ਪੂਰਾ ਕਰਨਗੇ ਤੇ ਸਾਰੇ ਵਰਗਾਂ ਤੇ ਸਾਰੇ ਖੇਤਰਾਂ ਦੀ ਸੋਚ ਮੁਤਾਬਕ ਪਾਰਟੀ ਕੰਮ ਕਰੇਗੀ।

ਜੋਸ਼ੀ ਨੇ ਖੁਲਾਸਾ ਨਹੀਂ ਕੀਤਾ ਕਿ ਉਨ੍ਹਾਂ ਨਾਲ ਕਿੰਨੇ ਆਗੂ/ ਅਹੁਦੇਦਾਰ ਹੋਰ ਅਕਾਲੀ ਦਲ 'ਚ ਜਾਣਗੇ ਪਰ ਵੱਖ-ਵੱਖ ਪੜਾਅ ਵਿੱਚ ਕਈ ਆਗੂ ਅਕਾਲੀ ਦਲ 'ਚ ਸ਼ਾਮਲ ਹੋਣਗੇ। ਜੋਸ਼ੀ ਨੇ ਕਿਹਾ ਉਹ ਉੱਤਰੀ ਹਲਕੇ ਤੋਂ ਹੀ ਚੋਣ ਲੜਨਗੇ ਤੇ ਪਾਰਟੀ ਸਾਰੇ ਮਸਲੇ ਹੱਲ ਕਰ ਲਵੇਗੀ ਤੇ ਜੇਤੂ ਉਮੀਦਵਾਰ ਹੀ ਚੋਣ ਲੜਨਗੇ। ਜ਼ਿਕਰਯੋਗ ਹੈ ਅਕਾਲੀ ਬਸਪਾ ਸਮਝੌਤੇ ਤਹਿਤ ਅੰਮ੍ਰਿਤਸਰ ਉੱਤਰੀ ਸੀਟ ਬਸਪਾ ਦੇ ਖਾਤੇ ਚਲੀ ਗਈ ਸੀ। ਹੁਣ ਇਹ ਸੀਟ ਦੇ ਬਦਲੇ ਅਕਾਲੀ ਦਲ ਕੋਈ ਹੋਰ ਸੀਟ ਬਸਪਾ ਨੂੰ ਦੇਵੇਗਾ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget