ਚੰਡੀਗੜ੍ਹ: ਪੰਜਾਬ ਭਾਜਪਾ ਵਿੱਚੋਂ ਕੱਢੇ ਜਾਣ ਮਗਰੋਂ ਅਨਿਲ ਜੋਸ਼ੀ ਨੇ ਕਿਹਾ ਕਿ "ਮੈਂ ਅੱਜ ਕਿਸਾਨਾਂ ਦੇ ਨਾਲ ਖੜਾ ਹੋਇਆ ਹਾਂ ਤਾਂ ਮੈਨੂੰ ਭਾਜਪਾ ਨੇ ਪਾਰਟੀ ਵਿਚੋਂ ਕੱਢ ਦਿਤਾ ਹੈ।"ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ ਵਿਚੋਂ 6 ਸਾਲਾਂ ਲਈ ਕੱਢ ਦਿੱਤਾ ਹੈ।


ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖਿਲਾਫ ਬਿਆਨਬਾਜ਼ੀ ਕਰ ਰਹੇ ਸਨ।ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ।



ਇਸ ਲਈ ਪ੍ਰਦੇਸ਼ ਭਾਜਪਾ ਵੱਲੋਂ ਅਨਿਲ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ, ਜਿਸ ‘ਤੇ ਜੋਸ਼ੀ ਨੂੰ ਦੋ ਦਿਨਾਂ ਦੇ ਅੰਦਰ ਜਵਾਬ ਦੇਣ ਦਾ ਸਮਾਂ ਦਿੱਤਾ ਗਿਆ। ਪਰ ਅਨਿਲ ਜੋਸ਼ੀ ਨੇ ਪਾਰਟੀ ਖਿਲਾਫ ਚਲਣ ਦੇ ਆਪਣੇ ਅੜੀਅਲ ਰਵੱਈਏ ਨੂੰ ਨਹੀਂ ਛੱਡਿਆ, ਜਿਸ 'ਤੇ, ਆਪਣੀ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼' ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਅਨਿਲ ਜੋਸ਼ੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲ ਲਈ ਕੱਢ ਦਿੱਤਾ।



ਅਨਿਲ ਜੋਸ਼ੀ ਨੇ ਕਿਹਾ ," ਮੈਂ ਪਾਰਟੀ ਵਾਸਤੇ ਗਰਾਉਂਡ ਲੈਵਲ ਤੇ ਕੰਮ ਕੀਤਾ ਹੈ। ਪਾਰਟੀ ਨੂੰ ਮਜਬੂਤ ਕੀਤਾ ਹੈ। ਪੰਜਾਬ ਦੇ ਕੁਝ ਨੇਤਾਵਾਂ ਨੇ ਮੈਨੂੰ ਪਾਰਟੀ ਵਿੱਚੋਂ ਕਢਿਆ ਹੈ, ਪਰ ਮੈਂ ਸਮਝਦਾ ਹਾਂ ਕਿ ਮੈਂਨੂੰ ਇਨਾਮ ਮਿਲਿਆ ਹੈ, ਕਿਸਾਨਾਂ ਦੇ ਹੱਕ ਵਿੱਚ ਖੜ੍ਹਣ ਦਾ...। ਮੈਂ ਸੰਗਠਨ ਵਾਸਤੇ ਕੰਮ ਕੀਤਾ ਹੈ, ਮੈਂ ਲੋਕਾਂ ਦੇ ਦਿਲਾਂ ਵਿੱਚ ਵਸਦਾ ਹਾਂ।"ਉਨ੍ਹਾਂ ਨੇ ਕਿਹਾ ਕਿ, "ਮੈਂ ਪੰਜਾਬੀ ਹਾਂ ਪੰਜਾਬ ਦੀ ਗੱਲ ਕਰਾਂਗਾ।ਚਾਹੇ ਮੈਨੂੰ ਫਾਂਸੀ ਲਗਾ ਦਿਓ।