Punjab News: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦੀ ਮੌਜੂਦਗੀ ਵਿੱਚ ਅਨਿਲ ਠਾਕੁਰ ਨੇ ਅੱਜ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।
ਇਸ ਮੌਕੇ 'ਤੇ ਬੋਲਦਿਆਂ ਵਿੱਤ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਅਨਿਲ ਠਾਕੁਰ ਵਪਾਰੀਆਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਵਪਾਰੀਆਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਠਾਕੁਰ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਨੇ ਵਪਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਅਨਿਲ ਠਾਕੁਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਉਨ੍ਹਾਂ ਵਿੱਚ ਵਿਸ਼ਵਾਸ਼ ਦਿਖਾਉਣ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਆਪਣੀ ਯੋਗਤਾ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਬਠਿੰਡਾ ਦੇ ਅਨਿਲ ਠਾਕੁਰ 'ਆਪ' ਦੇ ਵਪਾਰ ਅਤੇ ਉਦਯੋਗ ਵਿੰਗ ਦੇ ਸੂਬਾ ਪ੍ਰਧਾਨ, ਪੰਜਾਬ ਹੋਟਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਤੇ ਪੰਜਾਬ ਰਾਜਪੂਤ ਮਹਾਸਭਾ ਦੇ ਜਨਰਲ ਸਕੱਤਰ ਵੀ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ