Farmer Protets: ਕਿਸਾਨਾਂ ਦੇ ਰੇਲ ਰੋਕੋ ਅੰਦੋਲਨ 'ਤੇ ਭੜਕੇ ਅਨਿਲ ਵਿਜ-ਕਿਹਾ, ਜੇ ਰੇਲਾਂ ਰੋਕੀਆਂ ਤਾਂ ਪੰਜਾਬੀਆਂ ਨੂੰ ਹੋਵੇਗੀ ਦਿੱਕਤ
ਵਿਜ ਨੇ ਅੱਗੇ ਕਿਹਾ ਕਿ ਜਿੱਥੋਂ ਤੱਕ ਟਰੇਨ ਰੋਕਣ ਦਾ ਸਵਾਲ ਹੈ, ਉਨ੍ਹਾਂ (ਕਿਸਾਨਾਂ) ਨੂੰ ਅਜਿਹਾ ਨਹੀਂ ਕਰਨਾ ਚਾਹੀਦਾ। ਇਸ ਕਾਰਨ ਲੱਖਾਂ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇ ਪੰਜਾਬ ਨੂੰ ਜਾਣ ਵਾਲੀਆਂ ਰੇਲਾ ਨੂੰ ਹੀ ਰੋਕਿਆ ਜਾਵੇ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਨੂੰ ਪ੍ਰੇਸ਼ਾਨੀ ਹੀ ਹੋਵੇਗੀ।
Farmer protest: ਹਰਿਆਣਾ 'ਚ ਸੋਮਵਾਰ (16 ਦਸੰਬਰ) ਨੂੰ ਸ਼ੰਭੂ-ਖਨੌਰੀ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ 'ਚ ਇੱਕ ਟਰੈਕਟਰ ਮਾਰਚ ਕੱਢਿਆ ਗਿਆ। ਹਿਸਾਰ, ਸੋਨੀਪਤ, ਚਰਖੀ ਦਾਦਰੀ, ਸਿਰਸਾ, ਫਤਿਹਾਬਾਦ ਅਤੇ ਅੰਬਾਲਾ ਵਿੱਚ ਕਿਸਾਨ ਟਰੈਕਟਰਾਂ ਨਾਲ ਪਹੁੰਚੇ ਇਸ ਤੋਂ ਬਾਅਦ ਹੁਣ 18 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਰੇਲ ਰੋਕੋ ਅੰਦੋਲਨ 'ਤੇ ਟਰਾਂਸਪੋਰਟ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਕਿਸਾਨਾਂ ਨੂੰ ਰੇਲਾਂ ਨਹੀਂ ਰੋਕਣੀਆਂ ਚਾਹੀਦੀਆਂ। ਇਸ ਨਾਲ ਆਮ ਲੋਕਾਂ ਨੂੰ ਹੀ ਪ੍ਰੇਸ਼ਾਨੀ ਹੁੰਦੀ ਹੈ।
ਕਿਸਾਨਾਂ ਦੇ ਟਰੈਕਟਰ ਮਾਰਚ ਅਤੇ ਰੇਲ ਰੋਕੋ ਅੰਦੋਲਨ 'ਤੇ ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਕਿਹਾ, ਜਿੱਥੋਂ ਤੱਕ ਟਰੈਕਟਰ ਮਾਰਚ ਕੱਢਣ ਦਾ ਸਵਾਲ ਹੈ, ਹਰ ਸੰਗਠਨ ਨੂੰ ਪ੍ਰਸ਼ਾਸਨ ਤੋਂ ਇਜਾਜ਼ਤ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ।"
#WATCH | Ambala | On farmers' protest, Haryana Minister Anil Vij says, "After permission from the Administration, every organisation can hold a protest. The farmers should not block trains as it will cause inconvenience to many people. They should find another way to protest." pic.twitter.com/Kn3VBtgX7U
— ANI (@ANI) December 16, 2024
ਵਿਜ ਨੇ ਅੱਗੇ ਕਿਹਾ ਕਿ ਜਿੱਥੋਂ ਤੱਕ ਟਰੇਨ ਰੋਕਣ ਦਾ ਸਵਾਲ ਹੈ, ਉਨ੍ਹਾਂ (ਕਿਸਾਨਾਂ) ਨੂੰ ਅਜਿਹਾ ਨਹੀਂ ਕਰਨਾ ਚਾਹੀਦਾ। ਇਸ ਕਾਰਨ ਲੱਖਾਂ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇ ਪੰਜਾਬ ਨੂੰ ਜਾਣ ਵਾਲੀਆਂ ਰੇਲਾ ਨੂੰ ਹੀ ਰੋਕਿਆ ਜਾਵੇ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਨੂੰ ਪ੍ਰੇਸ਼ਾਨੀ ਹੀ ਹੋਵੇਗੀ। ਇਸ ਲਈ ਕਿਸੇ ਹੋਰ ਤਰੀਕੇ ਨਾਲ ਵਿਰੋਧ ਕਰੋ, ਜਿਸ ਨਾਲ ਉਨ੍ਹਾਂ ਦੀ ਆਵਾਜ਼ ਬੁਲੰਦ ਹੋ ਸਕੇ
ਹਰਿਆਣਾ 'ਚ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨਾਂ ਦੇ ਟਰੈਕਟਰ ਮਾਰਚ 'ਤੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ। ਇਹ ਕਿਸਾਨਾਂ ਦਾ ਅਧਿਕਾਰ ਹੈ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਉਨ੍ਹਾਂ ਦੀ ਫਸਲ ਦੀ ਖਰੀਦ ਦੀ ਗਰੰਟੀ ਦੇਵੇ। ਉਨ੍ਹਾਂ ਨੇ ਮੁੱਖ ਮੰਤਰੀ ਨਾਇਬ ਸੈਣੀ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਹਰਿਆਣਾ ਦੇ ਕਿਸਾਨਾਂ ਦੀਆਂ 24 ਫਸਲਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦਣ ਦੀ ਗਰੰਟੀ ਦਿੱਤੀ ਹੈ। ਅੱਜ ਹਰਿਆਣਾ ਦੇ ਕਿਸਾਨ ਇਸ ਤੋਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕਾਂਗਰਸ ਦੀ ਸਰਕਾਰ ਹੋਵੇ ਜਾਂ ਆਮ ਆਦਮੀ ਦੀ ਸਰਕਾਰ ਹੋਵੇ, ਉਨ੍ਹਾਂ ਨੂੰ ਵੀ ਅਜਿਹੇ ਪ੍ਰਬੰਧ ਕਰਨੇ ਚਾਹੀਦੇ ਹਨ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ 'ਤੇ ਐਮ.ਐਸ.ਪੀ. ਮਿਲੇ।