Animal Husbandry: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ  ਗੁਰਮੀਤ ਸਿੰਘ ਖੁੱਡੀਆਂ ਨੇ  ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿੱਚ ਨਵ-ਨਿਯੁਕਤ ਦੋ ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਅਤੇ ਤਿੰਨ ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ।


ਵਿਭਾਗ ਵਿੱਚ ਨਵ-ਨਿਯੁਕਤ ਕਰਮਚਾਰੀਆਂ ਦਾ ਸਵਾਗਤ ਕਰਦਿਆਂ  ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ  ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਜਨਤਾ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਦੀ ਪੂਰੀ ਲਗਨ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।


ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿੱਚ ਸੱਤਾ ਸੰਭਾਲਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦੋ ਸਾਲਾਂ ਵਿੱਚ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਜਵਾਨਾਂ ਨੂੰ 42,000 ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਈਆਂ ਹਨ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ