ਸੀਨੀਅਰ ਆਈ.ਏ.ਐਸ. ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਸੋਮਵਾਰ ਨੂੰ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ।
2007 ਬੈਚ ਦੇ ਆਈ.ਏ.ਐਸ. ਅਧਿਕਾਰੀ ਮਿੱਤਰਾ ਨੇ ਡੀ.ਸੀ. ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ, ਡਾਇਰੈਕਟਰ ਲੋਕ ਸੰਪਰਕ ਅਤੇ ਕਮਿਸ਼ਨਰ ਨਗਰ ਨਿਗਮ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਈਆਂ ਹਨ।
ਇਸ ਦੌਰਾਨ ਅਹੁਦਾ ਸੰਭਾਲਣ ਉਪਰੰਤ ਮਿੱਤਰਾ ਨੇ ਕਿਹਾ ਕਿ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਵੱਲ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਖੇਤਰ ਰਾਹੀਂ ਸਮਾਜ ਦੇ ਹਰ ਵਰਗ ਖ਼ਾਸ ਕਰ ਕੇ ਕਿਸਾਨਾਂ ਅਤੇ ਕਮਜ਼ੋਰ ਵਰਗ ਦੀ ਭਲਾਈ ਦੀ ਵੱਡੀ ਸੰਭਾਵਨਾ ਹੈ। ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ