ਭਾਰੀ ਦਿਲ ਨਾਲ ਦਿੱਤਾ ਅਸਤੀਫ਼ਾ ਨਾ-ਮਨਜ਼ੂਰ ਹੋਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ- ਪਾਰਟੀ ਤੇ ਕੇਜਰੀਵਾਲ ਦਾ ਇਹ ਫ਼ੈਸਲਾ....
ਅਨਮੋਲ ਗਗਨ ਮਾਨ ਨੇ ਕੱਲ੍ਹ ਦੁਪਹਿਰ 3 ਵਜੇ ਦੇ ਕਰੀਬ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਰਾਜਨੀਤੀ ਛੱਡਣ ਦਾ ਐਲਾਨ ਕੀਤਾ। ਇਹ ਐਲਾਨ ਹੁੰਦੇ ਹੀ ਪੰਜਾਬ ਦੀ ਰਾਜਨੀਤੀ ਪੂਰੀ ਤਰ੍ਹਾਂ ਗਰਮ ਹੋ ਗਈ ਸੀ ਪਰ ਹੁਣ ਇਹ ਫੈਸਲਾ ਵਾਪਸ ਲੈ ਲਿਆ ਗਿਆ ਹੈ।
Punjab News: ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ , ਜਿਸਨੇ ਪੰਜਾਬ ਸਰਕਾਰ ਵਿੱਚ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਰਾਜਨੀਤੀ ਛੱਡਣ ਦਾ ਐਲਾਨ ਕੀਤਾ ਸੀ, ਨੇ ਹੁਣ ਆਪਣਾ ਫੈਸਲਾ ਬਦਲ ਲਿਆ ਹੈ। ਪਾਰਟੀ ਮੁਖੀ ਅਮਨ ਅਰੋੜਾ ਨੇ ਪਰਿਵਾਰਕ ਮਾਹੌਲ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਅਸਤੀਫੇ ਨੂੰ ਰੱਦ ਕਰਨ ਦੇ ਫੈਸਲੇ ਦਾ ਐਲਾਨ ਕੀਤਾ।
ਇਸ ਤੋਂ ਬਾਅਦ ਹੁਣ ਅਨਮੋਲ ਗਗਗ ਮਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ ਜਿਸ ਵਿੱਚ ਉਨ੍ਹਾਂ ਕਿਹਾਕਿ ਅੱਜ ਸਾਡੇ ਪਾਰਟੀ ਪ੍ਰਧਾਨ ਅਮਨ ਅਰੋੜਾ ਜੀ ਨਾਲ ਮੁਲਾਕਾਤ ਹੋਈ। ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਜੀ ਵੱਲੋਂ ਅਸਤੀਫ਼ਾ ਨਾਮਨਜ਼ੂਰ ਕਰਨ ਦਾ ਫੈਸਲਾ ਸਵੀਕਾਰ ਕੀਤਾ।
ਅੱਜ ਸਾਡੇ ਪਾਰਟੀ ਪ੍ਰਧਾਨ @amanarorasunam ਜੀ ਨਾਲ ਮੁਲਾਕਾਤ ਹੋਈ। @AamAadmiParty ਅਤੇ @ArvindKejriwal ਜੀ ਵੱਲੋਂ ਅਸਤੀਫ਼ਾ ਨਾਮਨਜ਼ੂਰ ਕਰਨ ਦਾ ਫੈਸਲਾ ਸਵੀਕਾਰ ਕੀਤਾ।
— Anmol Gagan Maan Sohi (@AnmolGaganMann) July 20, 2025
ਅਮਨ ਅਰੋੜਾ ਨੇ ਕੀ ਕਿਹਾ
ਅਮਨ ਅਰੋੜਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ ਅਨਮੋਲ ਗਗਨ ਮਾਨ ਨਾਲ ਪਰਿਵਾਰਿਕ ਮਾਹੌਲ ਵਿੱਚ ਮੁਲਾਕਾਤ ਹੋਈ । ਵਿਧਾਇਕਾ ਵੱਜੋਂ ਓਹਨਾ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕੀਤਾ ਤੇ ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਕਿਹਾ । ਅਨਮੋਲ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਸੀ, ਹਨ ਔਰ ਬਣੇ ਰਹਿਣਗੇ ।
ਅੱਜ @AnmolGaganMann ਨਾਲ ਪਰਿਵਾਰਿਕ ਮਾਹੌਲ ਵਿੱਚ ਮੁਲਾਕਾਤ ਹੋਈ । ਵਿਧਾਇਕਾ ਵੱਜੋਂ ਓਹਨਾ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਜਿਸ ਨੂੰ ਓਹਨਾ ਨੇ ਸਵੀਕਾਰ ਕੀਤਾ ।ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਕਿਹਾ ।
— Aman Arora (@AroraAmanSunam) July 20, 2025
ਅਨਮੋਲ @ArvindKejriwal ji ਅਤੇ @AamAadmiParty ਦੇ ਪਰਿਵਾਰ ਦਾ… pic.twitter.com/uJPHktW20w
24 ਘੰਟਿਆਂ ਵਿੱਚ ਹੀ ਮਾਰਿਆ ਯੂ-ਟਰਨ
ਜ਼ਿਕਰ ਕਰ ਦਈਏ ਕਿ ਅਨਮੋਲ ਗਗਨ ਮਾਨ ਨੇ ਕੱਲ੍ਹ ਦੁਪਹਿਰ 3 ਵਜੇ ਦੇ ਕਰੀਬ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਰਾਜਨੀਤੀ ਛੱਡਣ ਦਾ ਐਲਾਨ ਕੀਤਾ। ਇਹ ਐਲਾਨ ਹੁੰਦੇ ਹੀ ਪੰਜਾਬ ਦੀ ਰਾਜਨੀਤੀ ਪੂਰੀ ਤਰ੍ਹਾਂ ਗਰਮ ਹੋ ਗਈ। ਉਨ੍ਹਾਂ ਆਪਣੀ ਪੋਸਟ ਵਿੱਚ ਲਿਖਿਆ, ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ । ਮੈਨੂੰ ਓਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ |






















