Punjab News:  ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ , ਜਿਸਨੇ ਪੰਜਾਬ ਸਰਕਾਰ ਵਿੱਚ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਰਾਜਨੀਤੀ ਛੱਡਣ ਦਾ ਐਲਾਨ ਕੀਤਾ ਸੀ, ਨੇ ਹੁਣ ਆਪਣਾ ਫੈਸਲਾ ਬਦਲ ਲਿਆ ਹੈ। ਪਾਰਟੀ ਮੁਖੀ ਅਮਨ ਅਰੋੜਾ ਨੇ ਪਰਿਵਾਰਕ ਮਾਹੌਲ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਅਸਤੀਫੇ ਨੂੰ ਰੱਦ ਕਰਨ ਦੇ ਫੈਸਲੇ ਦਾ ਐਲਾਨ ਕੀਤਾ।

Continues below advertisement

ਇਸ ਤੋਂ ਬਾਅਦ ਹੁਣ ਅਨਮੋਲ ਗਗਗ ਮਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ ਜਿਸ ਵਿੱਚ ਉਨ੍ਹਾਂ ਕਿਹਾਕਿ ਅੱਜ ਸਾਡੇ ਪਾਰਟੀ ਪ੍ਰਧਾਨ ਅਮਨ ਅਰੋੜਾ ਜੀ ਨਾਲ ਮੁਲਾਕਾਤ ਹੋਈ। ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਜੀ ਵੱਲੋਂ ਅਸਤੀਫ਼ਾ ਨਾਮਨਜ਼ੂਰ ਕਰਨ ਦਾ ਫੈਸਲਾ ਸਵੀਕਾਰ ਕੀਤਾ।

ਅਮਨ ਅਰੋੜਾ ਨੇ ਕੀ ਕਿਹਾ 

ਅਮਨ ਅਰੋੜਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ ਅਨਮੋਲ ਗਗਨ ਮਾਨ ਨਾਲ ਪਰਿਵਾਰਿਕ ਮਾਹੌਲ ਵਿੱਚ ਮੁਲਾਕਾਤ ਹੋਈ । ਵਿਧਾਇਕਾ ਵੱਜੋਂ ਓਹਨਾ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕੀਤਾ ਤੇ ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਕਿਹਾ ।  ਅਨਮੋਲ  ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਸੀ, ਹਨ ਔਰ ਬਣੇ ਰਹਿਣਗੇ ।

24 ਘੰਟਿਆਂ ਵਿੱਚ ਹੀ ਮਾਰਿਆ ਯੂ-ਟਰਨ

ਜ਼ਿਕਰ ਕਰ ਦਈਏ ਕਿ ਅਨਮੋਲ ਗਗਨ ਮਾਨ ਨੇ ਕੱਲ੍ਹ ਦੁਪਹਿਰ 3 ਵਜੇ ਦੇ ਕਰੀਬ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਰਾਜਨੀਤੀ ਛੱਡਣ ਦਾ ਐਲਾਨ ਕੀਤਾ। ਇਹ ਐਲਾਨ ਹੁੰਦੇ ਹੀ ਪੰਜਾਬ ਦੀ ਰਾਜਨੀਤੀ ਪੂਰੀ ਤਰ੍ਹਾਂ ਗਰਮ ਹੋ ਗਈ। ਉਨ੍ਹਾਂ ਆਪਣੀ ਪੋਸਟ ਵਿੱਚ ਲਿਖਿਆ,  ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ । ਮੈਨੂੰ ਓਮੀਦ ਹੈ,  ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ |