Anmol Rattan Singh Sidhu to be new Punjab Advocate General
Punjab New Advocate General: ਪੰਜਾਬ ਵਿੱਚ ਨਵੀਂ ਸਰਕਾਰ ਬਣਨ ਤੋਂ ਪਹਿਲਾਂ ਹੀ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਨੇ ਅਨਮੋਲ ਰਤਨ ਸਿੱਧੂ ਨੂੰ ਸੂਬੇ ਦਾ ਨਵਾਂ ਐਡਵੋਕੇਟ ਜਨਰਲ (ਏਜੀ) ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਵੱਡੀ ਜਿੱਤ ਤੋਂ ਬਾਅਦ ਸਰਕਾਰ ਬਦਲਣ ਦੇ ਮੱਦੇਨਜ਼ਰ ਪੰਜਾਬ ਦੇ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੇ ਹਾਲ ਹੀ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਕਈ ਮੰਤਰੀਆਂ, ਵਿਧਾਇਕਾਂ ਦੀ ਸੁਰੱਖਿਆ ਵਾਪਸ
ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਵੀਆਈਪੀ ਕਲਚਰ ਖ਼ਿਲਾਫ਼ ਸਪੱਸ਼ਟ ਸੰਦੇਸ਼ ਦਿੰਦਿਆਂ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਸਮੇਤ 122 ਸਾਬਕਾ ਵਿਧਾਇਕਾਂ, ਮੰਤਰੀਆਂ ਤੇ ਵੀਆਈਪੀਜ਼ ਦੀ ਸੁਰੱਖਿਆ ਵਾਪਸ ਲੈ ਲਈ ਸੀ। ਸਾਬਕਾ ਮੰਤਰੀਆਂ ਵਿੱਚ ਕਾਂਗਰਸ ਦੇ ਮਨਪ੍ਰੀਤ ਸਿੰਘ ਬਾਦਲ ਅਤੇ ਪਰਗਟ ਸਿੰਘ ਵੀ ਸ਼ਾਮਲ ਹਨ।
ਹਾਲਾਂਕਿ ਸਾਬਕਾ ਮੁੱਖ ਮੰਤਰੀਆਂ- ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਅਤੇ ਸੂਬਾ ਕਾਂਗਰਸ ਪ੍ਰਧਾਨ ਸਿੱਧੂ ਦੇ ਨਾਂਅ ਸੂਚੀ ਵਿੱਚ ਨਹੀਂ ਹਨ। ਹਾਲਾਂਕਿ ਇਸ ਸੂਚੀ ਵਿੱਚ ਸਿੱਧੂ ਦੀ ਪਤਨੀ ਨਵਜੋਤ ਕੌਰ ਵੀ ਸ਼ਾਮਲ ਹੈ, ਜਿਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ।
ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ 117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ (ਆਪ) ਨੇ 92 ਸੀਟਾਂ ਜਿੱਤੀਆਂ ਹਨ। ਇਸ ਦੇ ਨਾਲ ਹੀ ਕਾਂਗਰਸ ਨੂੰ 18, ਅਕਾਲੀ ਦਲ + 4, ਭਾਜਪਾ + 2 ਅਤੇ ਬਾਕੀਆਂ ਦੇ ਖਾਤੇ 'ਚ ਸਿਰਫ 1 ਸੀਟ ਆਈ ਹੈ। ਰਾਜ ਵਿੱਚ ਬਹੁਮਤ ਦਾ ਅੰਕੜਾ 59 ਹੈ। ਭਗਵੰਤ ਮਾਨ 16 ਮਾਰਚ ਨੂੰ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਕੇਜਰੀਵਾਲ ਸਹੁੰ ਚੁੱਕ ਸਮਾਗਮ ਅਤੇ ਰੋਡ ਸ਼ੋਅ ਦੋਵਾਂ 'ਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਜਿੱਤ ਬਦਲੇਗੀ ਰਾਜ ਸਭਾ ਦਾ ਗਣਿਤ, ਬਣੇਗੀ ਪੰਜਵੇਂ ਨੰਬਰ ਦੀ ਪਾਰਟੀ