Punjab News: 15 ਨਵੰਬਰ ਤੋਂ ਪੰਜਾਬ ਦੇ ਟੌਲ ਪਲਾਜ਼ੇ ਬੰਦ ਕਰਨ ਦਾ ਐਲਾਨ
Punjab News: ਉੱਤਰ ਭਾਰਤ ਦੀਆਂ 20 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਮੁੜ ਤੋਂ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ 15 ਨਵੰਬਰ ਤੋਂ ਬਾਅਦ ਸੂਬੇ ਦੇ ਟੌਲ ਪਲਾਜ਼ਿਆਂ...
Punjab News: ਪੰਜਾਬ ਦੇ ਟੌਲ ਪਲਾਜ਼ੇ ਮੁੜ ਬੰਦ ਹੋਣਗੇ। ਇਹ ਐਲਾਨ ਕਿਸਾਨ ਜਥੇਬੰਦੀਆਂ ਨੇ ਕੀਤਾ ਹੈ। ਉੱਤਰ ਭਾਰਤ ਦੀਆਂ 20 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਮੁੜ ਤੋਂ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ 15 ਨਵੰਬਰ ਤੋਂ ਬਾਅਦ ਸੂਬੇ ਦੇ ਟੌਲ ਪਲਾਜ਼ਿਆਂ ਨੂੰ ਬੰਦ ਕਰਕੇ ਧਰਨੇ ਦੇਣ ਦਾ ਐਲਾਨ ਕੀਤਾ।
ਇਸ ਸਬੰਧੀ ਸਰਵਨ ਸਿੰਘ ਪੰਧੇਰ, ਜਸਵਿੰਦਰ ਸਿੰਘ ਲੌਂਗੋਵਾਲ, ਜਰਨੈਲ ਸਿੰਘ ਕਾਲੇਕੇ ਤੇ ਅਮਰਜੀਤ ਸਿੰਘ ਮੋਹਰੀ ਨੇ ਕਿਹਾ ਕਿ 23 ਤੇ 24 ਅਕਤੂਬਰ ਨੂੰ ਸੂਬੇ ਭਰ ’ਚ ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਦਸਹਿਰਾ ਮਨਾਇਆ ਜਾਵੇਗਾ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਾਰੀਆਂ ਫ਼ਸਲਾਂ ਦੀ ਖ਼ਰੀਦ ਐਮਐਸਪੀ ’ਤੇ ਯਕੀਨੀ ਕਰਵਾਉਣ ਲਈ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ ਤੇ ਸਾਰੀਆਂ ਫ਼ਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਤੈਅ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਮਨਰੇਗਾ ਤਹਿਤ ਮਜ਼ਦੂਰਾਂ ਨੂੰ 200 ਦਿਨ ਦਾ ਰੁਜ਼ਗਾਰ ਦਿੱਤਾ ਜਾਵੇ, ਨਸ਼ਿਆਂ ’ਤੇ ਰੋਕ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਲਈ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਦਰਜ ਕੀਤੇ ਪੁਲੀਸ ਕੇਸ ਰੱਦ ਕੀਤੇ ਜਾਣ, ਲਖੀਮਪੁਰ ਖੀਰੀ ਕਤਲਕਾਂਡ ਵਿੱਚ ਇਨਸਾਫ਼ ਦਿੱਤਾ ਜਾਵੇ।
ਆਗੂਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਮਨਵਾਉਣ ਲਈ ਸਮੂਹ ਕਿਸਾਨ ਜਥੇਬੰਦੀਆਂ ਵਿੱਚ ਏਕਾ ਜ਼ਰੂਰੀ ਹੈ। ਇਸ ਲਈ ਬਣਾਈ ਚਾਰ ਮੈਂਬਰੀ ਕਮੇਟੀ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੇ ਐਸਕੇਐਮ ਗ਼ੈਰਰਾਜਨੀਤਿਕ ਫਰੰਟ ਤੇ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਇਸ ਦਾ ਹਾਂ-ਪੱਖੀ ਹੁੰਗਾਰਾ ਮਿਲਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ