Punjab Schools Holidays : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮੁਤਾਬਕ ਹਿਮਾਚਲ ਪ੍ਰਦੇਸ਼ ਸਣੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਪੈ ਰਹੇ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਚ 23 ਅਗਸਤ 2023 (ਬੁੱਧਵਾਰ) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। 

Continues below advertisement


ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਰਹੀ ਦਿੱਤੀ। ਇਸ ਦੌਰਾਨ ਉਹਨਾਂ ਲਿਖਿਆ - ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।





 


ਹਿਮਾਚਲ ਪ੍ਰਦੇਸ਼ ’ਚ ਮੀਂਹ ਪੈਣ ਮਗਰੋਂ ਡੈਮਾਂ ਵਿੱਚ ਪਾਣੀ ਦੀ ਆਮਦ ਮੁੜ ਵਧ ਗਈ


 


ਦੱਸਣਯੋਗ ਹੈ ਕਿ ਪੰਜਾਬ ਵਿੱਚ ਮੁੜ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਹਿਮਾਚਲ ਪ੍ਰਦੇਸ਼ ’ਚ ਮੀਂਹ ਪੈਣ ਮਗਰੋਂ ਡੈਮਾਂ ਵਿੱਚ ਪਾਣੀ ਦੀ ਆਮਦ ਮੁੜ ਵਧ ਗਈ ਹੈ। ਅੱਜ ਵੀ ਭਾਰੀ ਬਾਰਸ਼ ਦੀ ਸੰਭਾਵਨਾ ਹੋਣ ਕਰਕੇ ਪੰਜਾਬ ਲਈ ਆਉਂਦੇ ਦੋ ਦਿਨ ਬੜੇ ਨਾਜ਼ੁਕ ਹਨ। ਮੌਸਮ ਵਿਭਾਗ ਨੇ ਪੰਜਾਬ ਵਿੱਚ ਵੀ ਆਉਂਦੇ ਪੰਜ ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਨਾਲ ਪਹਿਲਾਂ ਹੀ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਮੁਸ਼ਕਲਾਂ ਵਧ ਸਕਦੀਆਂ ਹਨ।


ਦੱਸ ਦਈਏ ਕਿ ਇਸ ਵਾਰ ਪੰਜਾਬ ’ਚ ਹੜ੍ਹਾਂ ਨੇ ਸਭ ਤੋਂ ਵੱਡਾ ਨੁਕਸਾਨ ਫ਼ਸਲਾਂ ਦਾ ਕੀਤਾ ਹੈ। ਪਹਿਲੇ ਗੇੜ ਦੇ ਹੜ੍ਹ ਕਾਰਨ ਕਰੀਬ ਛੇ ਲੱਖ ਏਕੜ ਰਕਬਾ ਪ੍ਰਭਾਵਿਤ ਹੋਇਆ ਸੀ ਜਦਕਿ ਦੂਜੀ ਵਾਰ ਆਏ ਹੜ੍ਹਾਂ ਕਾਰਨ ਕਰੀਬ ਦੋ ਲੱਖ ਏਕੜ ਤੋਂ ਵੱਧ ਰਕਬਾ ਹੋਣ ਪ੍ਰਭਾਵਿਤ ਹੋਣ ਦੀਆਂ ਖ਼ਬਰਾਂ ਹਨ। ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਖੇਤੀ ਸੈਕਟਰ ਨੂੰ ਵੱਡੀ ਸੱਟ ਵੱਜੀ ਹੈ। ਝੋਨੇ ਦੀ ਫ਼ਸਲ ਤੋਂ ਇਲਾਵਾ ਬਾਗ਼ਬਾਨੀ ਤੇ ਹਰਾ ਚਾਰਾ, ਸਬਜ਼ੀਆਂ ਦੀ ਫ਼ਸਲ ਤਬਾਹ ਹੋ ਗਈ ਹੈ।