ਪੜਚੋਲ ਕਰੋ

Independence Day: ਆਜ਼ਾਦੀ ਦਿਹਾੜੇ ਮੌਕੇ ਸਨਮਾਨੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

Punjab Police: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ  ਨੇ 78ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ...

Independence day 2024: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ  ਨੇ 78ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ, ਜਿਸ ਵਿੱਚ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਸੰਦੀਪ ਗੋਇਲ, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਰਾਜਨ ਪਰਮਿੰਦਰ ਸਿੰਘ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਐਸਆਈ ਜਸਪ੍ਰੀਤ ਸਿੰਘ, ਐਸਆਈ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸੁਖਰਾਜ ਸਿੰਘ ਸ਼ਾਮਲ ਹਨ, ਨੂੰ ਬਹਾਦਰੀ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਆਈਪੀਐਸ ਅਧਿਕਾਰੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਤੇ ਪੀਪੀਐਸ ਅਧਿਕਾਰੀ ਏਆਈਜੀ ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਮਨਮੋਹਨ ਕੁਮਾਰ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 13 ਅਧਿਕਾਰੀਆਂ/ਕਰਮਚਾਰੀਆਂ ਵਿੱਚ ਕਮਾਂਡੈਂਟ ਤੀਜੀ ਕਮਾਂਡੋ ਬਟਾਲੀਅਨ ਜਗਵਿੰਦਰ ਸਿੰਘ, ਡੀਐਸਪੀ ਕ੍ਰਾਈਮ ਚੰਡੀਗੜ੍ਹ ਗੁਰਬਖਸ਼ੀਸ਼ ਸਿੰਘ ਮਾਨ, ਡੀਐਸਪੀ ਐਸਪੀਯੂ ਸੰਜੀਵ ਕੁਮਾਰ ਸਮੇਤ ਤਿੰਨ ਪੀਪੀਐਸ ਅਧਿਕਾਰੀ ਤੇ ਇੰਸਪੈਕਟਰ ਅਮਰਬੀਰ ਸਿੰਘ, ਇੰਸਪੈਕਟਰ ਸੁਖਬੀਰ ਸਿੰਘ, ਇੰਸਪੈਕਟਰ ਨਰਿੰਦਰ ਕੁਮਾਰ, ਐਸਆਈ ਦਲਜੀਤ ਸਿੰਘ, ਐਸਆਈ ਰਣਜੋਤ ਸਿੰਘ, ਐਸਆਈ ਬਲਬੀਰ ਸਿੰਘ, ਐਸਆਈ ਰਵਿੰਦਰ ਸਿੰਘ, ਐਸਆਈ ਨਰੇਸ਼ ਕੁਮਾਰ, ਏਐਸਆਈ ਮੁਹੰਮਦ ਰਮਜ਼ਾਨ ਅਤੇ ਏਐਸਆਈ ਗੁਰਦੇਵ ਸਿੰਘ ਸ਼ਾਮਲ ਹਨ।

ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ

Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ

Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ

ABP Premium

ਵੀਡੀਓਜ਼

Sikh | ਸਿੱਖਾਂ 'ਤੇ ਚੁਟਕਲੇ ਬਣਾਉਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ! | Supreme CourtAman Arora | Bhagwant Maan | ਪ੍ਰਧਾਨ ਬਣਨ ਤੋਂ ਬਾਅਦ ਅਮਨ ਅਰੋੜਾ ਦਾ ਵੱਡਾ ਬਿਆਨ! |Abp Sanjhaਰਵਿੰਦਰ ਗਰੇਵਾਲ ਦੀ ਧੀ ਦਾ ਪੰਜਾਬੀ ਸਿੰਗਰ ਨਾਲ ਹੋਇਆ ਵਿਆਹਦਿਲਜੀਤ ਦੇ ਮੁਰੀਦ ਹੋਏ ਗੁਜਰਾਤੀ ਲੋਕ , ਕਹਿੰਦੇ ਹੁਣ ਸਾਡਾ ਹੋਇਆ ਦੋਸਾਂਝਾਵਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ

Embed widget