ਪੰਜਾਬ ਵਿਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ 10 ਜੂਨ 2024 (ਸੋਮਵਾਰ) ਦੀ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਦੀ ਵਿਆਖਿਆ ਅਧੀਨ ਪਬਲਿਕ ਛੁੱਟੀ ਐਲਾਨੀ ਗਈ ਹੈ।