Punjab News: ਪੰਜਾਬ ਵਿੱਚ ਗੜੇਮਾਰੀ ਕਾਰਨ ਫਸਲਾਂ ਦੇ ਨੁਕਸਾਨ ਦਾ ਅਨੁਮਾਨ ਲਗਾਉਣ ਲਈ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਮਾ ਨੇ ਵਿਧਾਨ ਸਭਾ ਵਿੱਚ ਦਿੱਤੀ। ਉਨ੍ਹਾਂ ਦੱਸਿਆ ਕਿ 1 ਤੋਂ 31 ਮਾਰਚ ਤੱਕ ਬਕਾਇਦਾ ਗਿਰਦਾਵਰੀ ਕਰਵਾਈ ਜਾਵੇਗੀ।
ਇਸ ਤੋਂ ਪਹਿਲਾਂ ਅਕਾਲੀ ਵਿਧਾਇਕਾਂ ਮਨਪ੍ਰੀਤ ਸਿੰਘ ਇਆਲੀ, ਗਨੀਵ ਕੌਰ ਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਧਿਆਨ ਦਿਵਾਊ ਮਤੇ ਵਿੱਚ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁੱਦਾ ਉਠਾਇਆ ਗਿਆ। ਉਨ੍ਹਾਂ ਕਿਹਾ ਕਿ ਗੜੇਮਾਰੀ ਕਾਰਨ ਫਸਲਾਂ ਤੇ ਸਬਜ਼ੀਆਂ ਦਾ ਕਾਫੀ ਨੁਕਸਾਨ ਹੋਇਆ ਹੈ। ਇਸ ਕਾਰਨ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਵੀ ਨੁਕਸਾਨ ਹੋਇਆ।
ਇਸ ਦੇ ਨਾਲ ਹੀ ਵਿਧਾਨ ਸਭਾ ਸਪੀਕਰ ਨੇ ਆਪਣੇ ਹਲਕੇ ਦੇ ਇੱਕ ਪਟਵਾਰੀ ਦਾ ਜ਼ਿਕਰ ਵੀ ਕੀਤਾ ਜਿਸ ਨੇ ਉਨ੍ਹਾਂ ਲੋਕਾਂ ਦਾ ਮੁਆਵਜ਼ੇ ਲਈ ਨਾਮ ਭੇਜੇ ਜਿਨ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਸੀ। ਜਦੋਂਕਿ ਜਿਨ੍ਹਾਂ ਦਾ ਅਸਲ ਨੁਕਸਾਨ ਹੋਇਆ ਸੀ, ਉਨ੍ਹਾਂ ਦੇ ਨਾਂ ਨਹੀਂ ਭੇਜੇ ਗਏ। ਉਨ੍ਹਾਂ ਮੰਤਰੀ ਨੂੰ ਕਿਹਾ ਕਿ ਅਜਿਹੇ ਮਾਮਲਿਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ।
ਵਿਧਾਨ ਸਭਾ 'ਚ ਉੱਠੀ ਪੋਸਤ ਦੀ ਖੇਤੀ ਸ਼ੁਰੂ ਕਰਨ ਦੀ ਮੰਗ
ਪੰਜਾਬ ਵਿਧਾਨ ਸਭਾ ਵਿੱਚ ਪੋਸਤ ਦੀ ਖੇਤੀ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ ਤਾਂ ਕਿ ਪੰਜਾਬ ਦੇ ਕਿਸਾਨਾਂ ਨੂੰ ਬਚਾਇਆ ਜਾ ਸਕੇ। ਇਸ ਦੀ ਮੰਗ ਸੱਤਾਧਾਰੀ ਧਿਰ ਤੇ ਵਿਰੋਧੀ ਧਿਰ ਦੇ ਵਿਧਾਇਕ ਸਮੇਂ-ਸਮੇਂ ਉੱਤੇ ਚੁੱਕਦੇ ਰਹਿੰਦੇ ਹਨ। ਇਸ ਨੂੰ ਲੈ ਕੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਮੱਧ ਪ੍ਰਦੇਸ਼ ਪੋਸਤ ਦੀ ਖੇਤੀ ਕਰ ਰਿਹਾ ਹੈ। ਹਿਮਾਚਲ ਪ੍ਰਦੇਸ਼ ਵੀ ਖੇਤੀ ਸ਼ੁਰੂ ਕਰਨ ਜਾ ਰਿਹਾ ਹੈ ਤੇ ਇਸ ਤੋਂ ਇਲਾਵਾ ਰਾਜਸਥਾਨ ਨੇ ਵੀ ਪੋਸਤ ਦੀ ਖੇਤੀ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਨੇ ਕਿਹਾ ਕਿ ਅਜਿਹੇ ਵਿੱਚ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੀ ਆਰਥਿਕ ਸਥਿਤੀ ਵੀ ਮਜਬੂਤ ਹੋਵੇਗੀ ਤੇ ਨਾਲ ਹੀ ਪੰਜਾਬ ਨੂੰ ਸੰਥੈਟਿਕ ਡਰੱਗ ਤੋਂ ਵੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਮੌਜੂਦ ਸਾਰੇ ਵਿਧਾਇਕ ਇਸ ਦੇ ਪੱਖ ਵਿੱਚ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸੇ ਦੀ ਵੀ ਮੌਤ ਨਹੀਂ ਹੁੰਦੀ।
PM Kisan : ਜਾਰੀ ਹੋਈ ਕਿਸਾਨ ਸਨਮਾਨ ਨਿਧੀ ਦੀ 16ਵੀਂ ਕਿਸ਼ਤ, ਤੁਹਾਡੇ ਖਾਤੇ ਵਿੱਚ ਪੈਸੇ ਆਏ ਜਾਂ ਨਹੀਂ, ਇੰਝ ਕਰੋ ਚੈੱਕ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ