ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਇੱਕ ਹੋਰ AAP ਆਗੂ ਨੇ ਦਿੱਤਾ ਅਸਤੀਫਾ; ਪਹਿਲਾਂ ਦੀਦਾਰੇਵਾਲਾ ਵੀ ਛੱਡ ਚੁੱਕੇ ਅਹੁਦਾ, ਇਸ ਵਜ੍ਹਾ ਕਰਕੇ ਪਾਰਟੀ 'ਚ ਵਧੀ ਨਾਰਾਜ਼ਗੀ
ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਹੋ ਰਿਹਾ ਵਿਰੋਧ ਹੁਣ ਆਮ ਆਦਮੀ ਪਾਰਟੀ (AAP) ਦੇ ਅੰਦਰ ਵੀ ਗਹਿਰਾ ਹੋਣ ਲੱਗਾ ਹੈ। ਜਿਥੇ ਕਿਸਾਨ ਸੰਸਥਾਵਾਂ ਅਤੇ ਵਿਰੋਧੀ ਧਿਰਾਂ ਪਹਿਲਾਂ ਤੋਂ ਹੀ ਇਸ ਨੀਤੀ ਦਾ ਵਿਰੋਧ ਕਰ ਰਹੀਆਂ

Another AAP Leader Resigns: ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਹੋ ਰਿਹਾ ਵਿਰੋਧ ਹੁਣ ਆਮ ਆਦਮੀ ਪਾਰਟੀ (AAP) ਦੇ ਅੰਦਰ ਵੀ ਗਹਿਰਾ ਹੋਣ ਲੱਗਾ ਹੈ। ਜਿਸ ਕਰਕੇ ਪਾਰਟੀ ਦੇ ਅੰਦਰ ਵੀ ਵਿਰੋਧ ਨਜ਼ਰ ਆਉਣ ਲੱਗ ਪਿਆ ਹੈ। ਜਿਥੇ ਕਿਸਾਨ ਸੰਸਥਾਵਾਂ ਅਤੇ ਵਿਰੋਧੀ ਧਿਰਾਂ ਪਹਿਲਾਂ ਤੋਂ ਹੀ ਇਸ ਨੀਤੀ ਦਾ ਵਿਰੋਧ ਕਰ ਰਹੀਆਂ ਸਨ, ਹੁਣ AAP ਦੇ ਨੇਤਾ ਵੀ ਇਸ 'ਤੇ ਨਾਰਾਜ਼ਗੀ ਜਤਾਉਣ ਲੱਗੇ ਹਨ।
ਹੁਣ ਇਸ ਆਗੂ ਨੇ ਪਾਰਟੀ ਤੋਂ ਕੀਤਾ ਕਿਨਾਰਾ
ਬਾਘਾ ਪੁਰਾਣਾ ਵਿਧਾਨ ਸਭਾ ਹਲਕੇ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਚਹਿਲ ਥਰਾਜ ਨੇ ਬਲਾਕ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਸ ਨੀਤੀ ਨੂੰ ਕਿਸਾਨਾਂ ਦੇ ਹਿੱਤਾਂ ਖਿਲਾਫ ਦੱਸਦਿਆਂ ਪਾਰਟੀ ਲੀਡਰਸ਼ਿਪ ਪ੍ਰਤੀ ਆਪਣੀ ਨਾਰਾਜ਼ਗੀ ਜਾਹਿਰ ਕੀਤੀ ਹੈ।
ਦੀਦਾਰੇਵਾਲਾ ਪਹਿਲਾਂ ਵੀ ਦੇ ਚੁੱਕੇ ਹਨ ਅਸਤੀਫਾ
ਇਸ ਤੋਂ ਪਹਿਲਾਂ ਮੋਗਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਦੀਦਾਰੇਵਾਲਾ ਨੇ ਵੀ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਲੈਂਡ ਪੂਲਿੰਗ ਨੀਤੀ ਕਿਸਾਨਾਂ ਦੀ ਜ਼ਮੀਨ ਅਤੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕਰ ਸਕਦੀਆਂ ਹਨ। ਕਿਸਾਨ ਜਥੇਬੰਦੀਆਂ ਦਾ ਦੋਸ਼ ਹੈ ਕਿ ਇਹ ਨੀਤੀ ਕਿਸਾਨਾਂ ਨੂੰ ਉਨ੍ਹਾਂ ਦੀ ਆਪਣੀ ਹੀ ਜ਼ਮੀਨ ਤੋਂ ਬੇਦਖਲ ਕਰ ਦੇਵੇਗੀ ਅਤੇ ਵੱਡੇ ਉਦਯੋਗਿਕ ਪ੍ਰਾਜੈਕਟਾਂ ਨੂੰ ਫਾਇਦਾ ਪਹੁੰਚਾਏਗੀ। ਦੂਜੇ ਪਾਸੇ ਵਿਰੋਧੀ ਧਿਰਾਂ ਇਸਨੂੰ ਆਮ ਆਦਮੀ ਪਾਰਟੀ ਸਰਕਾਰ ਦੀ ਕਿਸਾਨ ਵਿਰੋਧੀ ਨੀਤੀ ਕਰਾਰ ਦੇ ਰਹੀਆਂ ਹਨ।
ਆਮ ਆਦਮੀ ਪਾਰਟੀ ਦੇ ਅੰਦਰ ਨੇਤਾਵਾਂ ਦੇ ਅਸਤੀਫੇ ਇਹ ਸੰਕੇਤ ਦੇ ਰਹੇ ਹਨ ਕਿ ਪਾਰਟੀ ਦੇ ਅੰਦਰ ਵੀ ਇਸ ਨੀਤੀ ਨੂੰ ਲੈ ਕੇ ਅਸਹਿਮਤੀ ਵਧ ਰਹੀ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਪੰਜਾਬ ਸਰਕਾਰ ਇਸ ਮਸਲੇ 'ਤੇ ਕੀ ਰੁਖ ਅਪਣਾਉਂਦੀ ਹੈ, ਕਿਉਂਕਿ ਕਿਸਾਨਾਂ ਅਤੇ ਆਪਣੇ ਹੀ ਨੇਤਾਵਾਂ ਵੱਲੋਂ ਵਧ ਰਹੇ ਵਿਰੋਧ ਨੇ ਸਰਕਾਰ ਲਈ ਚੁਣੌਤੀਆਂ ਖੜੀਆਂ ਕਰ ਦਿੱਤੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















