Sidhu Moosewala Murder Case : ਮੁਸੇਵਾਲਾ ਕਤਲ ਕਾਂਡ ਦਾ ਇੱਕ ਹੋਰ ਦੋਸ਼ੀ ਗ੍ਰਿਫਤਾਰ, ਜਲਦ ਲਿਆਂਦਾ ਜਾਵੇਗਾ ਭਾਰਤ!, ਗੋਲਡੀ ਬਰਾੜ ਦਾ ਕਰੀਬੀ
ਮੂਸੇਵਾਲਾ ਨੂੰ ਮਾਰਨ ਆਏ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਗੈਂਗਸਟਰ ਦਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਦਰਮਨਜੋਤ ਨੂੰ ਜਲਦ ਹੀ ਭਾਰਤ ਲਿਆਂਦਾ ਜਾ ਸਕਦਾ ਹੈ ਪਰ ਅਜੇ ਤੱਕ ਇਸ ਦੀ...
Sidhu Moosewala Murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੂਸੇਵਾਲਾ ਨੂੰ ਮਾਰਨ ਆਏ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਗੈਂਗਸਟਰ ਦਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਦਰਮਨਜੋਤ ਨੂੰ ਜਲਦ ਹੀ ਭਾਰਤ ਲਿਆਂਦਾ ਜਾ ਸਕਦਾ ਹੈ ਪਰ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
9 ਮਹੀਨੇ ਪਹਿਲਾਂ ਲੁਧਿਆਣਾ ਪੁਲਿਸ ਨੇ ਕੀਤਾ ਸੀ ਨਾਮਜ਼ਦ
ਦੱਸ ਦੇਈਏ ਕਿ ਲੁਧਿਆਣਾ ਸੀਆਈਏ-2 ਪੁਲਿਸ ਨੇ 9 ਮਹੀਨੇ ਪਹਿਲਾਂ ਮੂਸੇਵਾਲਾ ਕਤਲ ਕਾਂਡ ਵਿੱਚ ਹਥਿਆਰਾਂ ਦੀ ਸਪਲਾਈ ਦੇ ਮਾਮਲੇ ਵਿੱਚ ਦਰਮਨਜੋਤ ਕਾਹਲੋਂ ਨੂੰ ਨਾਮਜ਼ਦ ਕੀਤਾ ਸੀ। ਗੈਂਗਸਟਰ ਤੂਫਾਨ ਅਤੇ ਮਨੀ ਰਈਆ ਨੂੰ ਗੋਇੰਦਵਾਲ ਜੇਲ੍ਹ ਤੋਂ ਲੁਧਿਆਣਾ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ ਸੀ।
ਪੁਲਿਸ ਨੇ ਗੈਂਗਸਟਰਾਂ ਦਾ 5 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਰਿਮਾਂਡ ਦੌਰਾਨ ਗੈਂਗਸਟਰਾਂ ਨੇ ਗੋਲਡੀ ਬਰਾੜ ਦੇ ਵਿਦੇਸ਼ 'ਚ ਬੈਠੇ ਸਾਥੀ ਦਰਮਨਜੋਤ ਸਿੰਘ ਕਾਹਲੋਂ ਦਾ ਨਾਂ ਸਾਹਮਣੇ ਲਿਆਂਦਾ ਸੀ, ਜਿਸ ਤੋਂ ਬਾਅਦ ਹੀ ਪੁਲਿਸ ਨੇ ਕਾਹਲੋਂ ਖਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਸੀ। ਦੱਸਣਯੋਗ ਹੈ ਕਿ ਗੋਇੰਦਵਾਲ ਜੇਲ੍ਹ ਵਿੱਚ ਗੈਂਗ ਵਾਰ ਦੌਰਾਨ ਗੈਂਗਸਟਰ ਤੂਫਾਨ ਦੀ ਮੌਤ ਹੋ ਚੁੱਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Weather Today: ਪੰਜਾਬ ਤੇ ਹਰਿਆਣਾ ਵਿੱਚ ਭਾਰੀ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ 15 ਅਗਸਤ ਤੱਕ ਕਿਹੋ ਜਿਹਾ ਰਹੇਗਾ ਮੌਸਮ?
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ