Punjab News: ਸਸਪੈਂਡ ਮਹਿਲਾ ਕਾਂਸਟੇਬਲ 'ਚਿੱਟਾ ਕੁਵੀਨ' ਅਮਨਦੀਪ ਕੌਰ ਦੇ ਖਿਲਾਫ ਇੱਕ ਹੋਰ ਵੱਡਾ ਐਕਸ਼ਨ, ਪੜ੍ਹੋ ਖਬਰ...
Bathinda News: ਥਾਰ ਅਤੇ ਲਗਜ਼ਰੀ ਲਾਈਫਸਟਾਈਲ ਦੀ ਸ਼ੌਕੀਨ ਸਸਪੈਂਡ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਗ੍ਰਿਫ਼ਤਾਰੀ ਦੇ ਨਾਲ ਹੀ ਉਸ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਹੁਣ ਉਸ ਦੀ ਜਾਇਦਾਦ ਜ਼ਬਤ ਕਰ ਲਈ ਗਈ...

Bathinda News: ਥਾਰ ਅਤੇ ਲਗਜ਼ਰੀ ਲਾਈਫਸਟਾਈਲ ਦੀ ਸ਼ੌਕੀਨ ਸਸਪੈਂਡ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਗ੍ਰਿਫ਼ਤਾਰੀ ਦੇ ਨਾਲ ਹੀ ਉਸ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਹੁਣ ਉਸ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ। ਇਸ ਦੇ ਨਾਲ ਹੀ ਉਸ ਦਾ ਮੋਬਾਈਲ ਫੋਨ, ਪਲਾਟ ਅਤੇ ਥਾਰ ਗੱਡੀ ਵੀ ਜ਼ਬਤ ਕਰ ਲਈ ਗਈ ਹੈ। ਕੁੱਲ ਮਿਲਾ ਕੇ 1 ਕਰੋੜ 38 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ।
ਇਸ ਸਬੰਧੀ ਪੁਲਿਸ ਨੇ ਉਸ ਦੇ ਘਰ ਦੇ ਬਾਹਰ ਪੋਸਟਰ ਵੀ ਚਿਪਕਾਏ ਹਨ। ਜ਼ਿਕਰਯੋਗ ਹੈ ਕਿ ਪੁਲਿਸ ਨੇ ਅਮਨਦੀਪ ਕੌਰ ਨੂੰ ਉਸ ਦੀ ਥਾਰ ਗੱਡੀ ਤੋਂ ਚਿੱਟਾ (ਨਸ਼ੀਲੇ ਪਦਾਰਥ) ਸਮੇਤ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ, ਹਾਲਾਂਕਿ ਉਸ ਨੂੰ ਜ਼ਮਾਨਤ ਮਿਲ ਗਈ ਸੀ। ਪਰ ਬੀਤੇ ਦਿਨੀਂ ਵਿਜੀਲੈਂਸ ਵਿਭਾਗ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਸ ਨੂੰ ਦੁਬਾਰਾ ਗ੍ਰਿਫ਼ਤਾਰ ਕਰ ਲਿਆ। ਇਸ ਵੇਲੇ ਅਮਨਦੀਪ ਕੌਰ ਦੇ ਘਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਜਿਸ ਕਾਰਨ ਇਲਾਕੇ ਵਿੱਚ ਵੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















