ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ।ਮਾਨ ਸਰਕਾਰ ਨੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ 'ਚ ਇਜ਼ਾਫਾ ਕਰ ਦਿੱਤਾ ਹੈ।100 ਤੋਂ ਵੱਧ ਨਵੀਆਂ ਸੇਵਾਵਾਂ ਨੂੰ ਸੇਵਾ ਕੇਂਦਰਾਂ 'ਚ ਸ਼ਾਮਲ ਕੀਤਾ ਗਿਆ ਹੈ। ਫਿਲਹਾਲ ਸੇਵਾ ਕੇਂਦਰਾਂ 'ਚ 380 ਸੇਵਾਵਾਂ ਮਿਲ ਰਹੀਆਂ ਹਨ।







ਆਮ ਲੋਕਾਂ ਤੱਕ ਸਹੁਲਤਾਂ ਪਹੁੰਚਾਉਣ ਲਈ, ਲੋਕਾਂ ਨੂੰ ਪਿੰਡ-ਸ਼ਹਿਰ ਪੱਧਰ ‘ਤੇ ਸੇਵਾਵਾਂ ਦੇਣ ਲਈ..ਅੱਜ ਪੰਜਾਬ ਦੇ ਸੇਵਾ ਕੇਂਦਰਾਂ ‘ਚ ਮਿਲ ਰਹੀਆਂ ਸਹੂਲਤਾਂ 'ਚ ਵਾਧਾ ਕਰਦਿਆਂ 100 ਤੋਂ ਜ਼ਿਆਦਾ ਸੇਵਾਵਾਂ ਹੋਰ ਸ਼ੁਰੂ ਕੀਤੀਆਂ.. ਇਸ ਨਾਲ ਲੋਕਾਂ ਦਾ ਸਮਾਂ ਬਚੇਗਾ..ਆਪਣੇ ਕੰਮਾਂ ਲਈ ਲੋਕਾਂ ਨੂੰ ਖੱਜਲ-ਖ਼ੁਆਰ ਨਹੀਂ ਹੋਣਾ ਪਵੇਗਾ


 


ਇਸ ਮੌਕੇ ਸੀਐਮ ਪੰਜਾਬ ਭਗਵੰਤ ਮਾਨ ਨੇ ਟਵਿੱਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ  ਆਮ ਲੋਕਾਂ ਤੱਕ ਸਹੁਲਤਾਂ ਪਹੁੰਚਾਉਣ ਲਈ, ਲੋਕਾਂ ਨੂੰ ਪਿੰਡ-ਸ਼ਹਿਰ ਪੱਧਰ ‘ਤੇ ਸੇਵਾਵਾਂ ਦੇਣ ਲਈ..ਅੱਜ ਪੰਜਾਬ ਦੇ ਸੇਵਾ ਕੇਂਦਰਾਂ ‘ਚ ਮਿਲ ਰਹੀਆਂ ਸਹੂਲਤਾਂ 'ਚ ਵਾਧਾ ਕਰਦਿਆਂ 100 ਤੋਂ ਜ਼ਿਆਦਾ ਸੇਵਾਵਾਂ ਹੋਰ ਸ਼ੁਰੂ ਕੀਤੀਆਂ ਹਨ। ਇਸ ਨਾਲ ਲੋਕਾਂ ਦਾ ਸਮਾਂ ਬਚੇਗਾ ਅਤੇ ਆਪਣੇ ਕੰਮਾਂ ਲਈ ਲੋਕਾਂ ਨੂੰ ਖੱਜਲ-ਖ਼ੁਆਰ ਨਹੀਂ ਹੋਣਾ ਪਵੇਗਾ।