ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਲਈ ਮਾਨ ਸਰਕਾਰ ਨੇ ਇਕ ਹੋਰ ਅਹਿਮ ਫੈਸਲਾ ਲਿਆ ਹੈ।ਕਿਸਾਨਾਂ ਦੀ ਮੰਗ ਮੰਨਦਿਆਂ ਸਰਕਾਰ ਨੇ ਮੂੰਗੀ ਦੀ ਸਰਕਾਰੀ ਖਰੀਦ ਦਾ ਸਮਾਂ ਵਧਾ ਦਿੱਤਾ ਹੈ। ਹੁਣ 10 ਅਗਸਤ ਤੱਕ ਕਿਸਾਨ ਮੰਡੀਆਂ 'ਚ ਆਪਣੀ ਫਸਲ ਪਹੁੰਚਾ ਸਕਦੇ ਹਨ।ਇਸ ਬਾਰੇ ਸੀਐੱਮ ਮਾਨ ਵੱਲੋਂ ਟਵੀਟ ਕਰ ਜਾਣਕਾਰੀ ਦਿੱਤੀ ਗਈ ਹੈ।
ਮੁੱਖ ਮੰਤਰੀ ਮਾਨ ਨੇ ਟਵੀਟ ਕੀਤ, "ਇੱਕ ਹੋਰ ਅਹਿਮ ਫ਼ੈਸਲਾ ਲਿਆ…ਕਿਸਾਨ ਭਰਾਵਾਂ ਦੀ ਮੰਗ ‘ਤੇ ਮੂੰਗੀ ਦੀ ਸਰਕਾਰੀ ਖ਼ਰੀਦ ਦੀ ਤਰੀਕ 31 ਜੁਲਾਈ ਤੋਂ ਵਧਾ ਕੇ 10 ਅਗਸਤ ਤੱਕ ਕੀਤੀ ਗਈ ਹੈ…ਕਿਸਾਨ ਵੀਰ ਮੂੰਗੀ ਦੀ ਫ਼ਸਲ ਮੰਡੀਆਂ ‘ਚ ਤੈਅ ਸਮੇਂ ਤੱਕ ਆਸਾਨੀ ਨਾਲ ਵੇਚ ਸਕਦੇ ਨੇ…ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਮੇਰੀ ਸਰਕਾਰ ਪੂਰੀ ਵਚਨਬੱਧ ਹੈ…"
ਬੀਤੇ ਦਿਨ ਕਿਸਾਨਾਂ ਨਾਲ ਬਣੀ ਸੀ ਸਰਕਾਰ ਦੀ ਕਈ ਮੰਗਾਂ 'ਤੇ ਸਹਿਮਤੀ
ਇਸ ਦੌਰਾਨ ਕਿਸਾਨਾਂ ਵੱਲੋਂ ਗੰਨੇ ਦੀ ਅਦਾਇਗੀ , ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਬਿਜਲੀ ਸਮੇਤ ਕੁਝ ਹੋਰ ਮੁੱਦੇ ਉਠਾਏ ਗਏ ਸਨ। ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾ ਰਹੀਆਂ ਹਨ ਤੇ ਕਿਸਾਨ ਹੁਣ ਸਹਿਮਤ ਹੋ ਗਏ ਹਨ। ਭਗਵੰਤ ਮਾਨ ਨੇ ਦੱਸਿਆ ਕਿ ਬਹੁਤ ਸਾਰੀਆਂ ਮੰਗਾਂ ਕੇਂਦਰ ਨਾਲ ਸਬੰਧਤ ਹਨ , ਜਿਵੇਂ ਕਿ ਆਰ.ਪੀ.ਐਫ।
ਮਾਨ ਸਰਕਾਰ ਨੇ ਕਿਹਾ, "ਅਸੀਂ ਮ੍ਰਿਤਕ 292 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇ ਚੁੱਕੇ ਹਾਂ ਅਤੇ ਬਾਕੀਆਂ ਨੂੰ ਜਲਦੀ ਮਿਲ ਜਾਵੇਗਾ। ਅਜਿਹੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਵੀ ਅਗਸਤ ਤੱਕ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਉਤੇ ਦਰਜ ਸਾਰੇ ਪਰਚੇ ਰੱਦ ਹੋਣਗੇ। 5 ਅਗਸਤ ਨੂੰ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਨੂੰ ਮਿਲੇਗੀ।"
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਸੂਬੇ ਦੇ ਦੋ ਦਰਜਨ ਤੋਂ ਵੱਧ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਸੰਗਰੂਰ, ਮੁਹਾਲੀ, ਫਤਹਿਗੜ੍ਹ ਸਾਹਿਬ, ਖਰੜ, ਸਨੌਰ ਤੇ ਘਨੌਰ ਸਣੇ ਦੋ ਦਰਜਨ ਤੋਂ ਵੱਧ ਵਿਧਾਇਕਾਂ ਨੇ ਆਪੋ-ਆਪਣੇ ਹਲਕੇ ਦੀਆਂ ਦੀਆਂ ਸਮੱਸਿਆਵਾਂ ਦੱਸੀਆਂ। ਇਹ ਮੀਟਿੰਗ ਸਵੇਰੇ 10.30 ਵਜੇ ਸ਼ੁਰੂ ਹੋ ਕੇ ਦੁਪਹਿਰ 12 ਵਜੇ ਖਤਮ ਹੋਈ ਹੈ।
ਸੰਗਰੂਰ ਲੋਕ ਸਭਾ (Sangrur Lok Sabha) ਚੋਣਾਂ ਵਿੱਚ ਹਾਰ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਵਿਧਾਇਕਾਂ ਨੂੰ ਮਿਲੇ ਹਨ। ਦੱਸ ਦਈਏ ਕਿ ਕਈ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉੱਪਰ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਵੀ ਚਰਚਾ ਵਿੱਚ ਰਹੇ ਹਨ। ਇਸ ਲਈ ਇਸ ਮੀਟਿੰਗ ਵਿੱਚ ਮੁੱਖ ਮੰਤਰੀ (Chief Minister) ਜਿੱਥੇ ਸਰਕਾਰ ਦੇ ਕੰਮਾਂ ਦੀ ਫੀਡਬੈਕ ਲਈ ਹੈ।