ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਕ ਹੋਰ ਵੱਡਾ ਖੁਲਾਸਾ, ਗੈਂਗਸਟਰ ਸਾਰਾਜ ਸੰਧੂ ਨੇ ਸ਼ੇਅਰ ਕੀਤੀ ਸੀ ਜੇਲ੍ਹ ਅੰਦਰੋਂ ਇਹ ਤਸਵੀਰ, ਮਾਮਲਾ ਦਰਜ
ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਸਾਰਾਜ ਸੰਧੂ ਦੀਆਂ ਜੇਲ੍ਹ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ।
ਬਠਿੰਡਾ/ਚੰਡੀਗੜ੍ਹ: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਸਾਰਾਜ ਸੰਧੂ ਦੀਆਂ ਜੇਲ੍ਹ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ। ਥਾਣਾ ਕੈਂਟ ਦੀ ਪੁਲੀਸ ਨੇ ਮੰਗਲਵਾਰ ਨੂੰ ਡਿਪਟੀ ਸੁਪਰਡੈਂਟ ਜੇਲ੍ਹ ਭੁਪਿੰਦਰ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਕਿਸੇ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਹੈ ਕਿ ਫੋਟੋ ਬਠਿੰਡਾ ਜਾਂ ਫਿਰੋਜ਼ਪੁਰ ਜੇਲ੍ਹ ਦੀ ਹੀ ਹੈ।
ਦੱਸ ਦੇਈਏ ਕਿ 29 ਮਈ ਨੂੰ ਮੂਸੇਵਾਲਾ ਦੇ ਕਤਲ ਤੋਂ ਬਾਅਦ ਮਾਨਸਾ ਪੁਲਿਸ ਨੇ ਮੁਲਜ਼ਮ ਗੈਂਗਸਟਰ ਸਾਰਜ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਪੁੱਛਗਿੱਛ ਲਈ ਲਿਆਂਦਾ ਸੀ। ਮੁਲਜ਼ਮ ਦਾ ਨਾਂ ਮੂਸੇਵਾਲਾ ਕਤਲ ਕਾਂਡ ਨਾਲ ਜੁੜਿਆ ਹੋਇਆ ਹੈ ਅਤੇ ਮੁਲਜ਼ਮਾਂ ਦੇ ਇਸ਼ਾਰੇ ’ਤੇ ਮਨਪ੍ਰੀਤ ਭਾਊ ਨੇ ਗੈਂਗਸਟਰਾਂ ਰੂਪਾ ਅਤੇ ਮਨੀ ਨੂੰ ਕੋਰੋਲਾ ਗੱਡੀ ਮੁਹੱਈਆ ਕਰਵਾਈ ਸੀ।
ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਭੁਪਿੰਦਰ ਸਿੰਘ ਨੇ ਥਾਣਾ ਕੈਂਟ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਸਾਰਾਜ ਸੰਧੂ ਨੇ (SarajSandhu302) ਦੀ ਆਈਡੀ ਨਾਲ ਸੋਸ਼ਲ ਮੀਡੀਆ ਵਿੱਚ ਕੁਝ ਫੋਟੋਆਂ ਅਪਲੋਡ ਕੀਤੀਆਂ ਸਨ।ਇਸ ਬਾਰੇ ਜਦੋਂ ਜੇਲ੍ਹ ਪ੍ਰਸ਼ਾਸਨ ਨੂੰ ਪਤਾ ਲੱਗਾ ਤਾਂ ਉਨ੍ਹਾਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਆਰੋਪੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੂੰ ਸ਼ੱਕ ਹੈ ਕਿ ਗੈਂਗਸਟਰ ਜੇਲ੍ਹ ਵਿੱਚ ਬੈਠੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਕੰਮ ਕਰ ਰਹੇ ਹਨ। ਇਸ ਵਿੱਚ ਆਪਰੇਟਰਾਂ ਤੋਂ ਫਿਰੌਤੀ ਵਸੂਲਣ ਦੇ ਨਾਲ-ਨਾਲ ਲੋਕਾਂ ਨੂੰ ਡਰਾ ਧਮਕਾ ਕੇ ਨਸ਼ਾ ਤਸਕਰੀ ਨੂੰ ਉਤਸ਼ਾਹਿਤ ਕਰਨ ਵਰਗੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਫਿਲਹਾਲ ਪੁਲਸ ਨੇ ਦੋਸ਼ੀ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :