ਚੰਡੀਗੜ੍ਹ: ਪੰਜਾਬ ਵਿੱਚ ਹੁਣ ਬਿਜਲੀ ਦੀ ਕੁੰਡੀ ਨਹੀਂ ਲੱਗੇਗੀ। ਇਸ ਲਈ ਪੰਜਾਬ ਸਰਕਾਰ ਸਖਤੀ ਵਰਤਣ ਜਾ ਰਹੀ ਹੈ। ਪੰਜਾਬ ਸਰਕਾਰ ਪਹਿਲਾਂ ਲੋਕਾਂ ਨੂੰ ਕੁੰਡੀ ਹਟਾਉਣ ਲਈ ਪ੍ਰੇਰਿਤ ਕਰੇਗੀ ਪਰ ਨਾਲ ਹੀ ਸਖਤੀ ਵੀ ਵਰਤੇਗੀ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ‘ਕੁੰਡੀ ਹਟਾਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਵਰਕੌਮ ਨੂੰ ਬਿਜਲੀ ਚੋਰੀ ਰੋਕਣ ਲਈ ਫ਼ੌਰੀ ਸਖ਼ਤ ਕਦਮ ਉਠਾਉਣ ਦੀ ਹਦਾਇਤ ਕੀਤੀ ਹੈ।
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀ ਬਿਜਲੀ ਚੋਰੀ ਰੋਕਣ ਲਈ ਪਾਵਰਕੌਮ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪਾਵਰਕੌਮ ਨੇ ਹੁਣ ਬਿਜਲੀ ਚੋਰੀ ਰੋਕਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਬਿਜਲੀ ਚੋਰੀ ਦੀ ਸੂਚਨਾ ਦੇਣ ਲਈ ਪਾਵਰਕੌਮ ਨੇ ਕੰਟਰੋਲ ਰੂਮ ਦਾ ਵਟਸਐਪ ਨੰਬਰ 9646175770 ਜਾਰੀ ਕੀਤਾ ਹੈ ਤੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਣ ਦੀ ਗੱਲ ਵੀ ਆਖੀ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਹਰ ਵਰ੍ਹੇ ਔਸਤ 1200 ਕਰੋੜ ਰੁਪਏ ਦੀ ਬਿਜਲੀ ਚੋਰੀ ਹੋ ਰਹੀ ਹੈ। ਪੰਜਾਬ ਸਰਕਾਰ ਬਿਜਲੀ ਚੋਰੀ ਰੋਕਣਾ ਚਾਹੁੰਦੀ ਹੈ। ਇਸ ਲਈ ਪਾਵਰਕੌਮ ਦੇ ਅਧਿਕਾਰੀਆਂ ਨੂੰ ਵੀ ਸਖਤੀ ਦੇ ਹੁਕਮ ਦਿੱਤੇ ਗਏ ਹਨ। ਪਿਛਲੇ ਸਮੇਂ ਦੌਰਾਨ ਪਾਵਰਕੌਮ ਨੇ ਕਾਰਵਾਈ ਕਰਦਿਆਂ ਚੋਰੀ ਦੇ ਅਨੇਕਾਂ ਕੇਸ ਫੜੇ ਵੀ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿੱਚ ਬਿਜਲੀ ਚੋਰੀ ਦਾ ਮੁੱਦਾ ਛਾਇਆ ਰਿਹਾ। ਇਸ ਦੌਰਾਨ ਮੁੱਖ ਮੰਤਰੀ ਨੇ ਬਿਜਲੀ ਚੋਰੀ ਰੋਕਣ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਹਨ।
ਦਿਲਚਸਪ ਹੈ ਕਿ ਮੁੱਖ ਮੰਤਰੀ ਦੀ ਮੀਟਿੰਗ ਵਿੱਚ ਪੁਲਿਸ ਥਾਣਿਆਂ ਅੰਦਰ ਵੀ ਬਿਜਲੀ ਦੀ ਸਿੱਧੀ ਕੁੰਢੀ ਚੱਲਣ ਦਾ ਮਾਮਲਾ ਉੱਠਿਆ। ਇਸ ਨੂੰ ਲੈ ਕੇ ਮੁੱਖ ਮੰਤਰੀ ਕਾਫ਼ੀ ਖ਼ਫ਼ਾ ਹੋਏ ਤੇ ਉਨ੍ਹਾਂ ਐਸਐਸਪੀਜ਼ ਨੂੰ ਹਦਾਇਤਾਂ ਕੀਤੀਆਂ ਕਿ ਸਾਰੇ ਪੁਲਿਸ ਥਾਣਿਆਂ ਵਿੱਚ ਤੁਰੰਤ ਬਿਜਲੀ ਦੇ ਮੀਟਰ ਲਾਏ ਜਾਣ ਤੇ ਪੁਲਿਸ ਲੋਕਾਂ ਲਈ ਪਹਿਲਾਂ ਖ਼ੁਦ ਮਿਸਾਲ ਬਣੇ। ਮੀਟਿੰਗ ਵਿੱਚ ਮੁੱਦਾ ਉੱਠਿਆ ਕਿ ਖੇਤਾਂ ਵਿੱਚ ਲੱਗੇ ਟਰਾਂਸਫ਼ਾਰਮਰਾਂ ’ਚੋਂ ਤੇਲ ਚੋਰੀ ਹੋ ਰਿਹਾ ਹੈ ਜਿਸ ਨੂੰ ਰੋਕਣ ਲਈ ਪੁਲਿਸ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਸੀਐਮ ਭਗਵੰਤ ਮਾਨ ਦਾ ਇੱਕ ਹੋਰ ਵੱਡਾ ਕਦਮ, ਹੁਣ ਪੰਜਾਬ 'ਚ ਨਹੀਂ ਲੱਗੇਗੀ ਕੁੰਡੀ, ਸੂਚਨਾ ਦੇਣ ਲਈ ਵਟਸਐਪ ਨੰਬਰ 9646175770 ਜਾਰੀ
abp sanjha
Updated at:
13 May 2022 11:08 AM (IST)
Edited By: ravneetk
ਪੰਜਾਬ ਵਿੱਚ ਹਰ ਵਰ੍ਹੇ ਔਸਤ 1200 ਕਰੋੜ ਰੁਪਏ ਦੀ ਬਿਜਲੀ ਚੋਰੀ ਹੋ ਰਹੀ ਹੈ। ਪੰਜਾਬ ਸਰਕਾਰ ਬਿਜਲੀ ਚੋਰੀ ਰੋਕਣਾ ਚਾਹੁੰਦੀ ਹੈ। ਇਸ ਲਈ ਪਾਵਰਕੌਮ ਦੇ ਅਧਿਕਾਰੀਆਂ ਨੂੰ ਵੀ ਸਖਤੀ ਦੇ ਹੁਕਮ ਦਿੱਤੇ ਗਏ ਹਨ।
Punjab News
NEXT
PREV
Published at:
13 May 2022 11:08 AM (IST)
- - - - - - - - - Advertisement - - - - - - - - -