ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਸਿਆਸੀ ਸੰਕਟ ਨਾਲ ਘਿਰਿਆ ਹੋਇਆ ਹੈ। ਸੁਖਬੀਰ ਬਾਦਲ ਦੇ ਅਸਤੀਫੇ ਤੋਂ ਬਾਅਦ ਹੁਣ ਪਾਰਟੀਆਂ ਵਿੱਚ ਅਸਤੀਫਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਹੁਣ ਪਾਰਟੀ ਦੇ ਪੁਰਾਣੇ ਲੀਡਰ ਐਨਕੇ ਸ਼ਰਮਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਦਿੱਤਾ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸੁਖਬੀਰ ਬਾਦਲ ਪਾਰਟੀ ਦੇ ਮੁੜ ਤੋਂ ਪ੍ਰਧਾਨ ਬਣਨਗੇ ਤਾਂ ਹੀ ਉਹ ਪਾਰਟੀ ਵਿੱਚ ਸ਼ਾਮਲ ਹੋਣਗੇ।
ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਰਿੰਦਰ ਕੁਮਾਰ ਸ਼ਰਮਾ (NK Sharma) ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਨਰਿੰਦਰ ਕੁਮਾਰ ਸ਼ਰਮਾ ਅਕਾਲੀ ਆਗੂ ਸੁਖਬੀਰ ਬਾਦਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਉਹ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਵੀ ਰਹੇ ਹਨ। ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਸ਼ਰਮਾ ਨੇ ਐਲਾਨ ਕੀਤਾ ਹੈ ਕਿ ਅੱਜ ਉਨ੍ਹਾਂ ਪਾਰਟੀ ਦੇ ਹਰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਸ਼ਰਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਲੀਡਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਲਈ ਮੇਰੀ ਇਸ ਪਾਰਟੀ ਵਿੱਚ ਰਹਿਣ ਦੀ ਕੋਈ ਇੱਛਾ ਨਹੀਂ ਹੈ। ਉਧਰ, ਐਨ ਕੇ ਸ਼ਰਮਾ ਨੇ ਇਹ ਵੀ ਕਿਹਾ ਕਿ ਜੇ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿੰਦੇ ਹਨ ਤਾਂ ਉਹ ਪਾਰਟੀ ਵਰਕਰ ਵਜੋਂ ਪਾਰਟੀ ਵਿੱਚ ਕੰਮ ਕਰਦੇ ਰਹਿਣਗੇ।
ਦੱਸ ਦੇਈਏ ਕਿ ਸੁਖਬੀਰ ਬਾਦਲ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ 3 ਮਹੀਨੇ ਪਹਿਲਾਂ ਤਨਖਾਹੀਆਂ ਕਰਾਰ ਦਿੱਤਾ ਗਿਆ ਸੀ। ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ, ਸੁਮੇਧ ਸੈਣੀ ਨੂੰ ਡੀਜੀਪੀ ਨਿਯੁਕਤ ਕਰਨ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਕਾਰਵਾਈ ਨਾ ਕਰਨ ਦੇ ਦੋਸ਼ ਲੱਗੇ ਸਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।