ਪੜਚੋਲ ਕਰੋ

Punjab News: ਇੱਕ ਹੋਰ ਸਾਬਕਾ ਮੰਤਰੀ ਵਿਜੀਲੈਂਸ ਦੇ ਨਿਸ਼ਾਨੇ 'ਤੇ, ਬਲਬੀਰ ਸਿੱਧੂ ਦੀ ਜਾਇਦਾਰ ਦਾ ਲੇਖਾ-ਜੋਖਾ ਕਰਨ ਦੀ ਤਿਆਰੀ

ਕਾਂਗਰਸ ਸਰਕਾਰ ਵਿੱਚ ਸਿਹਤ ਮੰਤਰੀ ਰਹੇ ਬਲਬੀਰ ਸਿੰਘ ਸਿੱਧੂ ਹੁਣ ਵਿਜੀਲੈਂਸ ਦੇ ਨਿਸ਼ਾਨੇ 'ਤੇ ਹਨ। ਇਹ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਣੇ ਕਈ ਲੀਡਰਾਂ ਤੋਂ ਵਿਜੀਲੈਂਸ ਪੁੱਛਗਿੱਛ ਕਰ ਰਹੀ ਹੈ।

Punjab News: ਕਾਂਗਰਸ ਸਰਕਾਰ ਵਿੱਚ ਸਿਹਤ ਮੰਤਰੀ ਰਹੇ ਬਲਬੀਰ ਸਿੰਘ ਸਿੱਧੂ ਹੁਣ ਵਿਜੀਲੈਂਸ ਦੇ ਨਿਸ਼ਾਨੇ 'ਤੇ ਹਨ। ਇਹ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਣੇ ਕਈ ਲੀਡਰਾਂ ਤੋਂ ਵਿਜੀਲੈਂਸ ਪੁੱਛਗਿੱਛ ਕਰ ਰਹੀ ਹੈ। ਹੁਣ ਵਿਜੀਲੈਂਸ ਨੇ ਬਲਬੀਰ ਸਿੰਘ ਸਿੱਧੂ ਤੇ ਉਨ੍ਹਾਂ ਦੇ ਛੋਟੇ ਭਰਾ ਤੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। 

ਬਲਬੀਰ ਸਿੱਧੂ ’ਤੇ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਹੋਣ ਸਮੇਂ ਮੁਹਾਲੀ ਤੇ ਰੂਪਨਗਰ ਜ਼ਿਲ੍ਹੇ ਵਿੱਚ ਆਮਦਨ ਤੋਂ ਵੱਧ ਬਹੁ-ਕਰੋੜੀ ਜ਼ਮੀਨਾਂ ਖ਼ਰੀਦਣ ਦਾ ਦੋਸ਼ ਹੈ। ਉਂਝ ਪੰਜਾਬ ਵਿੱਚ ਸੱਤਾ ਪਰਿਵਰਤਨ ਹੋਣ ਤੋਂ ਬਾਅਦ ਦੋਵੇਂ ਭਰਾ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਪਰ ਵਿਜੀਲੈਂਸ ਉਨ੍ਹਾਂ ਦਾ ਪਿੱਛਾ ਛੱਡ ਨਹੀਂ ਰਹੀ।

ਹਾਸਲ ਜਾਣਕਾਰੀ ਅਨੁਸਾਰ ਬਲਬੀਰ ਸਿੱਧੂ ਵੱਲੋਂ ਆਪਣੀ ਪਤਨੀ ਤੇ ਬੇਟੇ ਦੇ ਨਾਂ ’ਤੇ ਖਰੀਦੀ ਗਈ ਜਾਇਦਾਦ ਦੀ ਵੀ ਜਾਂਚ ਕੀਤੀ ਜਾਵੇਗੀ ਤੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਲਗਜ਼ਰੀ ਗੱਡੀਆਂ ਵੀ ਜਾਂਚ ਦੇ ਘੇਰੇ ਵਿੱਚ ਆ ਗਈਆਂ ਹਨ। ਸਿੱਧੂ ਦੇ ਛੋਟੇ ਭਰਾ ਜੀਤੀ ਸਿੱਧੂ ਦੀ ਮੁਹਾਲੀ ਵਿੱਚ ਰੀਅਲ ਅਸਟੇਟ ਲੈਂਡ ਚੈਸਟਰ ਕੰਪਨੀ ਵੱਲੋਂ ਖਰੀਦੀ ਗਈ 70 ਏਕੜ ਦੀ ਜਾਇਦਾਦ ਅਤੇ ਸਿੱਧੂ ਪਰਿਵਾਰ ’ਤੇ ਲੱਗੇ ਜ਼ਮੀਨਾਂ ’ਤੇ ਕਥਿਤ ਨਾਜਾਇਜ਼ ਕਬਜ਼ਿਆਂ ਦੀ ਵੀ ਜਾਂਚ ਕੀਤੀ ਜਾਵੇਗੀ। 

ਉਧਰ, ਸਾਬਕਾ ਸਿਹਤ ਮੰਤਰੀ ਤੇ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਤੇ ਮਨਘੜਤ ਦੱਸਦਿਆਂ ਕਿਹਾ ਕਿ ਇਹ ਸਾਰਾ ਕੁਝ ਸਿਆਸੀ ਬਦਲਾਖ਼ੋਰੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਹੁਕਮਰਾਨ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। 

ਸਿੱਧੂ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਦੇ ਛੋਟੇ ਭਰਾ ਦੀ ਕੌਂਸਲਰ ਵਜੋਂ ਮੈਂਬਰਸ਼ਿਪ ਰੱਦ ਕਰ ਕੇ ਮੇਅਰ ਦੇ ਅਹੁਦੇ ਤੋਂ ਹਟਾਇਆ ਗਿਆ ਅਤੇ ਹੁਣ ਉਨ੍ਹਾਂ ਖ਼ਿਲਾਫ਼ ਜਾਂਚ ਖੋਲ੍ਹਣ ਬਾਰੇ ਪਤਾ ਲੱਗਾ ਹੈ। ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਲੇ ਤੱਕ ਵਿਜੀਲੈਂਸ ਜਾਂਚ ਸਬੰਧੀ ਕੋਈ ਪੱਤਰ ਨਹੀਂ ਮਿਲਿਆ ਹੈ ਤੇ ਨਾ ਹੀ ਸੰਮਨ ਆਦਿ ਤਾਮੀਲ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਵਿਜੀਲੈਂਸ ਜਾਂਚ ਲਈ ਸੱਦੇਗੀ, ਉਹ ਤੱਥਾਂ ਦੇ ਆਧਾਰ ’ਤੇ ਆਪਣਾ ਪੱਖ ਰੱਖਣਗੇ। ਉਹ ਆਪਣੀ ਆਮਦਨ ਤੇ ਜਾਇਦਾਦ ਬਾਰੇ ਸਾਰੇ ਸਬੂਤ ਦੇਣ ਲਈ ਤਿਆਰ ਹਨ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget