ਬਰਨਾਲਾ: ਜ਼ਿਲ੍ਹਾ ਬਰਨਾਲਾ ਵਿੱਚ ਕਿਸਾਨ ਯੂਨੀਅਨ ਦੇ ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਭਾਜਪਾ ਨੇਤਾ ਅਰਚਨਾ ਦੱਤ ਦੇ ਘਰ ਅੱਗੇ ਕਿਸਾਨ ਯੂਨੀਅਨ ਉਗਰਾਹਾਂ ਦੇ ਪੱਕੇ ਮੋਰਚੇ 'ਚ 70 ਸਾਲਾ ਕਿਸਾਨ ਜ਼ੋਰਾ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।ਮ੍ਰਿਤਕ ਕਿਸਾਨ ਜ਼ਿਲ੍ਹਾ ਬਰਨਾਲਾ ਦੇ ਪਿੰਡ ਸੇਖਾ ਦਾ ਰਹਿਣ ਵਾਲਾ ਸੀ।
ਜਾਣਕਾਰੀ ਮੁਤਾਬਿਕ ਮ੍ਰਿਤਕ ਕਿਸਾਨ ਰੋਜ਼ ਆਪਣੀ ਪਤਨੀ ਨਾਲ ਪਿਛਲੇ ਡੇਢ ਮਹੀਨੇ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ 'ਚ ਸ਼ਾਮਸ ਹੋ ਰਿਹਾ ਸੀ।ਕਿਸਾਨ ਯੂਨੀਅਨ ਨੇ ਮ੍ਰਿਤਕ ਕਿਸਾਨ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ।ਇਸ ਦੇ ਨਾਲ ਹੀ ਉਨ੍ਹਾਂ ਕਿਸਾਨ ਦਾ ਸਾਰਾ ਕਰਜ਼ਾ ਮਾਫ ਕਰਨ, 10 ਲੱਖ ਦਾ ਮੁਆਵਜ਼ਾ ਰਾਸ਼ੀ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ ਹੈ।
ਕਿਸਾਨ ਦੀ ਮ੍ਰਿਤਕ ਦੇਹ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ।ਕਿਸਾਨ ਯੂਨੀਅਨ ਨੇ ਇਹ ਵੀ ਐਲਾਨ ਕੀਤਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਵਿੱਚ ਲੱਗੀ ਹੈ।