Farmer died: ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਇੱਕ ਹੋਰ ਕਿਸਾਨ ਦਾ ਮੌਤ
ਏਬੀਪੀ ਸਾਂਝਾ | 17 Oct 2020 02:38 PM (IST)
ਬਹਾਦੂਰਗੜ੍ਹ ਇਲਾਕੇ 'ਚ ਨਾਅਰੇ ਲਗਾਉਂਦੇ ਹੋਏ ਕਿਸਾਨ ਹਰਬੰਸ ਸਿੰਘ ਜ਼ਮੀਨ 'ਤੇ ਡਿੱਗ ਗਏ। ਜਿਸ ਤੋਂ ਬਾਅਦ ਡਾਕਟਰਾਂ ਨੇ ਕਿਸਾਨ ਨੂੰ ਮ੍ਰਿਤਕ ਐਲਾਨ ਦਿੱਤਾ।
ਪਟਿਆਲਾ: ਜ਼ਿਲ੍ਹੇ ਦੇ ਬਹਾਦੂਰਗੜ੍ਹ ਇਲਾਕੇ 'ਚ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਖਿਲਾਫ ਰੋਸ਼ ਪ੍ਰਦਰਸ਼ਨ ਕਰਦੇ ਹੋਏ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਦੱਸ ਦਈਏ ਕਿ ਬਹਾਦੂਰਗੜ੍ਹ ਇਲਾਕੇ 'ਚ ਨਾਅਰੇ ਲਗਾਉਂਦੇ ਹੋਏ ਕਿਸਾਨ ਹਰਬੰਸ ਸਿੰਘ ਜ਼ਮੀਨ 'ਤੇ ਡਿੱਗ ਗਏ। ਜਿਸ ਤੋਂ ਬਾਅਦ ਹੋਰਨਾਂ ਕਿਸਾਨਾਂ ਵਲੋਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਕਿਸਾਨ ਨੂੰ ਮ੍ਰਿਤਕ ਐਲਾਨ ਦਿੱਤਾ। ਪਟਿਆਲਾ ਨੇੜਲੇ ਪਿੰਡ ਮਹਿਮਦਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਦੇ ਪੁਤਲੇ ਫੂਕਣ ਮੌਕੇ ਕਿਸਾਨ ਆਗੂ ਹਰਬੰਸ ਸਿੰਘ ਮਹਿਮਦਪੁਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 63 ਸਾਲ ਦੇ ਸੀ ਤੇ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਜੁੜੇ ਹੋਏ ਸੀ। ਉਨ੍ਹਾਂ ਨੂੰ ਦਿਲ ਦਾ ਦੌਰਾ ਉਦੋਂ ਪਿਆ ਜਦੋਂ ਉਹ ਕਿਸਾਨਾਂ ਨੂੰ ਸੰਬੋਧਨ ਕਰਕੇ ਹਟੇ ਹੀ ਸੀ। ਬੀਜੇਪੀ ਪ੍ਰਧਾਨ ਅਸ਼ਵਨੀ ਨੂੰ ਮੁੜ ਕਰਨਾ ਪਿਆ ਵਿਰੋਧ ਦਾ ਸਾਹਮਣਾ ਕਿਸਾਨਾਂ ਨੇ ਘੇਰਿਆ ਪੰਜਾਬ BJP ਪ੍ਰਧਾਨ ਅਸ਼ਵਨੀ ਸ਼ਰਮਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904